ਪੰਜਾਬ ''ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ ''ਤਾ ਨੌਜਵਾਨ

Monday, Apr 27, 2026 - 01:47 PM (IST)

ਪੰਜਾਬ ''ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ ''ਤਾ ਨੌਜਵਾਨ

ਕਪੂਰਥਲਾ/ਨਡਾਲਾ (ਵੈੱਬ ਡੈਸਕ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੁਭਾਨਪੁਰ ਦੇ ਕਸਬਾ ਨਡਾਲਾ 'ਚ 30 ਰੁਪਏ ਖਾਤਿਰ ਇਕ ਪ੍ਰਵਾਸੀ ਨੌਜਵਾਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸੂਰਜ ਕੁਮਾਰ (22) ਵਜੋਂ ਹੋਈ ਹੈ।  ਇਸ ਸੰਬੰਧੀ ਜਾਣਕਾਰੀ ਦਿੰਦੇ ਮ੍ਰਿਤਕ ਸੂਰਜ ਕੁਮਾਰ (22) ਦੇ ਪਿਤਾ ਰਾਮ ਚੰਦਰ ਮੰਡਲ ਨੇ ਦੱਸਿਆ ਕਿ ਰਾਤ ਸਾਢੇ ਕੁ ਦੱਸ ਵਜੇ 30 ਰੁਪਏ ਪਿੱਛੇ ਮੰਡੀ 'ਚ ਸੂਰਜ ਦਾ ਉਸ ਦੇ ਸਾਥੀਆਂ ਨਾਲ ਝਗੜਾ ਹੋਇਆ ਸੀ ਅਤੇ ਮੈਂ ਉਸ ਨੂੰ ਛੁਡਵਾ ਕੇ ਕੁਆਟਰ ਛੱਡ ਆਇਆ ਅਤੇ ਅੱਜ ਮੈਂ ਸਵੇਰੇ ਦੋਬਾਰਾ ਫਿਰ ਉਸ ਨੂੰ ਉਠਾਉਣ ਵਾਸਤੇ ਕੁਆਟਰ ਗਿਆ ਤਾਂ ਵੇਖਿਆ ਤਾਂ ਉਸ ਦੀ ਲਾਸ਼ ਗੇਟ ਕੋਲ ਪਈ ਸੀ। ਘਟਨਾ ਦੀ ਸੂਚਨਾ ਮਿਲਦੇ ਥਾਣਾ ਮੁਖੀ ਸੁਭਾਨਪੁਰ ਹਰਜਿੰਦਰ ਸਿੰਘ, ਚੌਕੀ ਇੰਚਾਰਜ ਨਡਾਲਾ ਬਲਜਿੰਦਰ ਸਿੰਘ ਮੌਕੇ ’ਤੇ ਪਹੁੰਚੇ। ਪੁਲਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ ਕਾਂਗਰਸ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News