ਪੰਜਾਬ 'ਚ ਵੱਡੀ ਵਾਰਦਾਤ! ਨੌਜਵਾਨ ਦਾ ਕਤਲ ਕਰਕੇ ਲਾਸ਼ ਬਿਆਸ ਦਰਿਆ 'ਚ ਸੁੱਟੀ, ਵਜ੍ਹਾ ਕਰੇਗੀ ਹੈਰਾਨ

Sunday, Jun 07, 2026 - 07:15 PM (IST)

ਪੰਜਾਬ 'ਚ ਵੱਡੀ ਵਾਰਦਾਤ! ਨੌਜਵਾਨ ਦਾ ਕਤਲ ਕਰਕੇ ਲਾਸ਼ ਬਿਆਸ ਦਰਿਆ 'ਚ ਸੁੱਟੀ, ਵਜ੍ਹਾ ਕਰੇਗੀ ਹੈਰਾਨ

ਕਪੂਰਥਲਾ (ਵੈੱਬ ਡੈਸਕ)- ਸੁਲਤਾਨਪੁਰ ਲੋਧੀ ਦੇ ਪਿੰਡ ਮੰਡ ਬਾਊਪੁਰ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਥੇ ਇਕ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਰਾਹੁਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਰਾਹੁਲ ਦੇਰ ਰਾਤ ਸੁਲਤਾਨਪੁਰ ਲੋਧੀ ਤੋਂ ਕੰਮ ਖ਼ਤਮ ਕਰਕੇ ਆਪਣੇ ਪਿੰਡ ਪਰਤ ਰਿਹਾ ਸੀ ਪਰ ਉਹ ਘਰ ਨਹੀਂ ਪਹੁੰਚਿਆ। ਸਵੇਰੇ ਉਸ ਦਾ ਮੋਟਰਸਾਈਕਲ ਬਿਆਸ ਦਰਿਆ ਦੇ ਪੁਲ ਨੇੜੇ ਲਾਵਾਰਿਸ ਹਾਲਤ ਵਿੱਚ ਮਿਲਿਆ, ਜਿਸ ਤੋਂ ਬਾਅਦ ਪਰਿਵਾਰ ਪੁਲਸ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ: 6 ਜ਼ਿਲ੍ਹਿਆਂ 'ਚ IMD ਨੇ ਜਾਰੀ ਕਰ 'ਤਾ ਅਲਰਟ! ਪੰਜਾਬ ਲਈ ਮੌਸਮ ਵਿਭਾਗ ਦੀ ਵੱਡੀ ਅਪਡੇਟ

ਸੀ. ਸੀ. ਟੀ. ਵੀ. ਫੁਟੇਜ ਰਾਹੀਂ ਮਿਲਿਆ ਅਹਿਮ ਸੁਰਾਗ 
ਪੁਲਸ ਨੇ ਜਾਂਚ ਦੌਰਾਨ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ, ਜਿਸ ਵਿੱਚ ਇਕ ਲਾਲ ਰੰਗ ਦੀ ਕਾਰ ਰਾਹੁਲ ਦਾ ਪਿੱਛਾ ਕਰਦੀ ਦਿਖਾਈ ਦਿੱਤੀ। ਇਸੇ ਸੁਰਾਗ ਦੇ ਆਧਾਰ 'ਤੇ ਪੁਲਸ ਨੇ ਕਾਰ ਦੀ ਪਛਾਣ ਕੀਤੀ ਅਤੇ ਜਾਂਚ ਨੂੰ ਅੱਗੇ ਵਧਾਇਆ। ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਧੀਰੇਂਦਰ ਵਰਮਾ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਮ੍ਰਿਤਕ ਰਾਹੁਲ ਦੇ ਇਕ ਮਹਿਲਾ ਨਾਲ ਕਥਿਤ ਨਾਜਾਇਜ਼ ਸੰਬੰਧ ਸਨ। ਇਸੇ ਰੰਜਿਸ਼ ਕਾਰਨ ਮਹਿਲਾ ਦੇ ਪਤੀ ਨੇ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਰਾਹੁਲ ਦਾ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਦਰਿਆ 'ਚ ਸੁੱਟ ਦਿੱਤੀ। ਪੁਲਸ ਨੇ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਖ਼ਿਲਾਫ਼ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਫਿਲਹਾਲ ਗੋਤਾਖੋਰਾਂ ਦੀ ਮਦਦ ਨਾਲ ਦਰਿਆ ਵਿੱਚੋਂ ਮ੍ਰਿਤਕ ਦੀ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: ਪੰਜਾਬ 'ਚ ਕਿਸਾਨਾਂ ਨੇ 8 ਜੂਨ ਲਈ ਕੀਤਾ ਵੱਡਾ ਐਲਾਨ! ਝਲਣੀ ਪਵੇਗੀ ਨਵੀਂ ਮੁਸੀਬਤ, 17 ਜ਼ਿਲ੍ਹਿਆਂ 'ਚ ਹੋਵੇਗਾ ਅੰਦੋਲਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News