ਪੰਜਾਬ ''ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ ਕੇ ਨੌਜਵਾਨ ਦਾ ਕਰ ''ਤਾ ਕਤਲ
Sunday, Sep 20, 2026 - 09:28 PM (IST)
ਜੀਰਾ, (ਸਤੀਸ਼) : ਪੁਲਸ ਥਾਣਾ ਮੱਖੂ ਦੇ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਮ੍ਰਿਤਕ ਦਵਿੰਦਰ ਸਿੰਘ ਉਰਫ ਦੀਪੂ (23) ਪੁੱਤਰ ਰਸਾਲ ਸਿੰਘ ਵਾਸੀ ਪਿੰਡ ਦੀਨੇ ਕੇ ਦੇ ਭਰਾ ਮਲਕੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੀ ਭੈਣ ਸਰਬਜੀਤ ਕੌਰ ਪਿੰਡ ਲੱਖੋ ਕੇ ਬਹਿਰਾਮ ਵਿਖ਼ੇ ਵਿਆਹੀ ਹੋਈ ਸੀ। ਉਸ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਸਾਡੀ ਭੈਣ ਸਰਬਜੀਤ ਕੌਰ ਦੇ ਸਹੁਰੇ ਪਰਿਵਾਰ ਦੇ ਮੈਂਬਰ ਅਕਸਰ ਹੀ ਉਸ ਨਾਲ ਲੜਾਈ ਝਗੜਾ ਕਰਦੇ ਅਤੇ ਕੁੱਟਮਾਰ ਕਰਦੇ ਸਨ, ਜਿਸ ਤੋਂ ਤੰਗ ਆ ਕੇ ਕਰੀਬ 15 ਦਿਨ ਪਹਿਲਾਂ ਅਸੀਂ ਆਪਣੀ ਭੈਣ ਸਰਬਜੀਤ ਕੌਰ ਨੂੰ ਪਿੰਡ ਆਪਣੇ ਕੋਲ ਲੈ ਆਏ ਸੀ।
ਮਲਕੀਤ ਸਿੰਘ ਨੇ ਦੱਸਿਆ ਕਿ ਅੱਜ ਜਦੋਂ ਸਾਡਾ ਭਰਾ ਦਵਿੰਦਰ ਸਿੰਘ ਆਪਣੀ ਬਾਂਹ ਤੇ ਪੱਟੀ ਕਰਵਾਉਣ ਲਈ ਮੋਟਰਸਾਈਕਲ ਤੇ ਪਿੰਡ ਪੱਧਰੀ ਵਿਖੇ ਜਾ ਰਿਹਾ ਸੀ ਤਾਂ ਰਸਤੇ ਵਿੱਚ ਅਸਲੇ ਸਮੇਤ ਦੋ ਗੱਡੀਆਂ ਤੇ ਸਵਾਰ ਹੋ ਕੇ ਆਏ ਸਾਡੀ ਭੈਣ ਦੇ ਸਹੁਰਾ ਪਰਿਵਾਰ ਦੇ ਮੈਂਬਰਾਂ ਨੇ ਉਸ ਤੇ ਗੋਲੀਆਂ ਚਲਾ ਦਿੱਤੀਆ, ਜਿਨਾਂ ਵਿੱਚੋਂ ਇੱਕ ਗੋਲੀ ਉਸ ਦੇ ਹੱਥ ਅਤੇ ਦੂਸਰੀ ਗੋਲੀ ਛਾਤੀ ਵਿੱਚ ਲੱਗਣ ਕਾਰਨ ਉਹ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ, ਜਿਸ ਨੂੰ ਇਲਾਜ ਲਈ ਸਿਵਿਲ ਹਸਪਤਾਲ ਜ਼ੀਰਾ ਵਿਖੇ ਲਿਆਉਣ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਹਮਲਾਵਰਾਂ ਦੀਆਂ ਗੱਡੀਆਂ ਦੀਆਂ ਫੋਟੋਆਂ ਸੀ.ਸੀ.ਟੀ.ਵੀ.ਕੈਮਰੇ ਵਿੱਚ ਕੈਦ ਹੋ ਗਈਆਂ ਹਨ। ਮਾਮਲੇ ਸਬੰਧੀ ਸਾਰੀ ਜਾਣਕਾਰੀ ਇੰਸਪੈਕਟਰ ਜਸਵਿੰਦਰ ਸਿੰਘ ਬਰਾੜ ਵੱਲੋਂ ਪੱਤਰਕਾਰਾਂ ਦੇ ਨਾਲ ਸਾਂਝੀ ਕੀਤੀ ਗਈ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
