ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

Friday, Oct 16, 2026 - 02:32 PM (IST)

ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ 'ਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਨਾਜ ਮੰਡੀ ਟਾਂਡਾ 'ਚ ਪ੍ਰਵਾਸੀ ਨੌਜਵਾਨ ਮਜ਼ਦੂਰਾਂ ਦੀ ਹੋਈ ਆਪਸੀ ਲੜਾਈ ਦੌਰਾਨ ਇਕ ਨੌਜਵਾਨ ਪ੍ਰਵਾਸੀ ਮਜ਼ਦੂਰ ਦਾ ਕਤਲ ਕਰ ਦਿੱਤਾ ਗਿਆ। ਲੜਾਈ ਝਗੜੇ ਦੌਰਾਨ ਮਾਰੇ ਗਏ ਮਜ਼ਦੂਰ ਦੀ ਪਛਾਣ ਅਨਿਲ ਕੁਮਾਰ ਪੁੱਤਰ ਰਜਿੰਦਰ ਮਹਿਤੋ ਵਾਸੀ ਪੁਰਨੀਆਂ ਬਿਹਾਰ ਹਾਲ ਵਾਸੀ ਟਾਂਡਾ ਵਜੋਂ ਹੋਈ ਹੈ। 

ਇਹ ਵੀ ਪੜ੍ਹੋ:  ਸੰਜੀਵ ਅਰੋੜਾ ਨੂੰ ਝਟਕਾ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

PunjabKesari

ਮਿਲੀ ਜਾਣਕਾਰੀ ਮੁਤਾਬਕ ਅਨਾਜ ਮੰਡੀ 'ਚ ਮਜ਼ਦੂਰਾਂ ਦੀ ਆਪਸ 'ਚ ਲੜਾਈ ਹੋਈ, ਜਿਸ ਕਾਰਨ ਇਕ ਮਜ਼ਦੂਰ ਨੇ ਦੂਜੇ ਮਜ਼ਦੂਰ ਦੇ ਸਿਰ 'ਚ ਬੀਅਰ ਦੀ ਬੋਤਲ ਮਾਰ ਦਿੱਤੀ। ਇਸ ਹਾਦਸੇ ਵਿਚ ਅਨਿਲ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਰਕਾਰੀ ਹਸਪਤਾਲ ਟਾਂਡਾ ਦੀ ਮੁੱਢਲੀ ਸਹਾਇਤਾ ਦੇਣ ਉਪਰੰਤ ਜਲੰਧਰ ਦੇ ਇਕ ਨਿੱਜੀ ਹਸਪਤਾਲ ਵਾਸਤੇ ਰੈਫਰ ਕਰ ਦਿੱਤਾ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਸਬੰਧੀ ਟਾਂਡਾ ਪੁਲਸ ਨੂੰ ਸੂਚਨਾ ਮਿਲਣ 'ਤੇ ਅਗਲੇਰੀ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਮਰਨ ਵਾਲੇ ਵਿਅਕਤੀ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ।  

ਇਹ ਵੀ ਪੜ੍ਹੋ:  ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ ਅਟਕਲਾਂ 'ਤੇ ਵੱਡਾ ਬਿਆਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News