ਪੰਜਾਬ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ ''ਚ ਘੇਰ ਕੇ ਸ਼ਰੇਆਮ ਮਾਰ ''ਤਾ ਨੌਜਵਾਨ

Saturday, Oct 17, 2026 - 12:09 PM (IST)

ਪੰਜਾਬ ''ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ ''ਚ ਘੇਰ ਕੇ ਸ਼ਰੇਆਮ ਮਾਰ ''ਤਾ ਨੌਜਵਾਨ

ਨੰਗਲ (ਸੈਣੀ)- ਨੰਗਲ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਚਰਮਰਾ ਗਈ ਹੈ ਅਤੇ ਕਥਿਤ ਤੌਰ ’ਤੇ ਬੇਖ਼ੌਫ਼ ਅਪਰਾਧੀ ਦਿਨ-ਦਿਹਾੜੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਮੋਜੋਵਾਲ ਵਿਚ ਕੁਝ ਕਥਿਤ ਵਿਅਕਤੀਆਂ ਵੱਲੋਂ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਗਿਆ। 

ਇਸ ਸਬੰਧੀ ਮੌਕੇ ’ਤੇ ਮੌਜੂਦ ਲੋਕਾਂ ਅਤੇ ਵਾਰਡ ਨੰਬਰ 15 ਦੇ ਕੌਂਸਲਰ ਡਾ. ਰਜਿੰਦਰ ਕੁਮਾਰ ਨੇ ਦੱਸਿਆ ਕਿ ਮੋਜੋਵਾਲ ਵਿਚ ਸੁਰੇਸ਼ ਗੈਸ ਏਜੰਸੀ ਨੇੜੇ ਇਕ ਸਵਿੱਫਟ ਕਾਰ ਅਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਕਾਰ ਸਵਾਰਾਂ ਅਤੇ ਮੋਟਰਸਾਈਕਲ ਸਵਾਰ ਵਿਚਕਾਰ ਝੜਪ ਹੋ ਗਈ। ਇਸ ਦੌਰਾਨ ਆਪਣੀ ਜਾਨ ਬਚਾਉਣ ਲਈ ਇਕ ਨੌਜਵਾਨ ਦੁਕਾਨਾਂ ਵਿਚ ਜਾ ਵੜਿਆ, ਜਿੱਥੇ ਕਥਿਤ ਤੌਰ 'ਤੇ ਦੂਜੇ ਨੌਜਵਾਨਾਂ ਨੇ ਉਸ 'ਤੇ ਹਮਲਾ ਕਰ ਦਿੱਤਾ।

PunjabKesari

ਇਹ ਵੀ ਪੜ੍ਹੋ: ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ ਹਜ਼ਾਰ ਰੁਪਏ ਫ਼ੀਸ

ਸੱਟਾਂ ਲੱਗਣ ਤੋਂ ਬਾਅਦ ਉਹ ਉੱਥੋਂ ਭੱਜ ਗਿਆ। ਉਨ੍ਹਾਂ ਦੱਸਿਆ ਕਿ ਕੁਝ ਦੂਰੀ ’ਤੇ ਮੋਜੋਵਾਲ-ਮਲੂਕਪੁਰ ਸੜਕ ’ਤੇ ਪੁਲੀ ਦੇ ਨੇੜੇ ਕਾਰ ਸਵਾਰ ਨੌਜਵਾਨ ਨੂੰ ਘੇਰ ਕੇ ਉਸ 'ਤੇ ਮੁੜ ਹਮਲਾ ਕਰ ਦਿੱਤਾ ਗਿਆ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਨੌਜਵਾਨ ਦੀ ਹਾਲਤ ਕਾਫ਼ੀ ਗੰਭੀਰ ਸੀ। ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ ਪਰ ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ ਨੌਜਵਾਨ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਵੱਲੋਂ ਇਸ ਦੀ ਸੂਚਨਾ ਪੁਲਸ ਨੂੰ ਵੀ ਭੇਜ ਦਿੱਤੀ ਗਈ। ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਇਸ ਕਤਲ ਨੂੰ ਪੁਰਾਣੀ ਰੰਜਿਸ਼ ਨਾਲ ਵੀ ਜੋੜਿਆ ਜਾ ਰਿਹਾ ਹੈ।

PunjabKesari

ਨੰਗਲ ਵਿਚ ਦਿਨ-ਦਿਹਾੜੇ ਵਾਪਰੀ ਕਤਲ ਦੀ ਇਸ ਵਾਰਦਾਤ ਕਾਰਨ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਸਥਾਨਕ ਲੋਕਾਂ ਦੇ ਨਾਲ ਹਸਪਤਾਲ ਪਹੁੰਚੇ ਬਲਾਕ ਕਾਂਗਰਸ ਪ੍ਰਧਾਨ ਸੰਜੇ ਸਾਹਨੀ ਨੇ ਕਥਿਤ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਸ਼ਾਂਤਮਈ ਸ਼ਹਿਰ ਵਿਚ ਦਿਨ-ਦਿਹਾੜੇ ਕਤਲ ਵਰਗੀ ਵਾਰਦਾਤ ਵਾਪਰਨ ਕਾਰਨ ਲੋਕਾਂ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

ਇਹ ਵੀ ਪੜ੍ਹੋ: 24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ

PunjabKesari

ਇਸ ਸਬੰਧੀ ਨੰਗਲ ਦੇ ਡੀ. ਐੱਸ. ਪੀ. ਨਵੀਨ ਪਾਲ ਸਿੰਘ ਨੇ ਉਕਤ ਵਾਰਦਾਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਅਨਮੋਲ ਪੁੱਤਰ ਕੇਸਰ ਸਿੰਘ, ਵਾਸੀ ਮਹੈਣ, ਥਾਣਾ ਸ੍ਰੀ ਅਨੰਦਪੁਰ ਸਾਹਿਬ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਦੱਸਿਆ ਕਿ ਪੁਲਿਸ ਨੇ ਦੇਰ ਸ਼ਾਮ ਇਸ ਮਾਮਲੇ ਵਿਚ ਦੋ ਨੌਜਵਾਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਨ੍ਹਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਫੜੇ ਗਏ ਨੌਜਵਾਨਾਂ ਦੀ ਪਛਾਣ ਕਥਿਤ ਤੌਰ ’ਤੇ ਕੌਸ਼ਲ ਕੁਮਾਰ ਅਤੇ ਅਨਿਲ ਕੁਮਾਰ, ਵਾਸੀ ਨਾਨਗਰਾਂ ਅਤੇ ਮੋਜੋਵਾਲ ਵਜੋਂ ਦੱਸੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਵੀ ਮਾਮਲਾ ਦਰਜ ਕੀਤਾ ਗਿਆ ਹੈ। ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਮ੍ਰਿਤਕ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਮੁੰਡੇ ਦਾ ਬੇਰਹਿਮੀ ਨਾਲ ਕਤਲ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News