ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ

Sunday, Nov 01, 2026 - 03:11 PM (IST)

ਪੰਜਾਬ 'ਚ ਵੱਡੀ ਵਾਰਦਾਤ! ਦੋ ਹਜ਼ਾਰ ਰੁਪਏ ਪਿੱਛੇ ਚੱਲ ਪਈਆਂ ਗੋਲ਼ੀਆਂ

ਪੱਟੀ (ਸੋਢੀ)- ਇਥੋਂ ਦੇ ਪਿੰਡ ਜੋੜਾ ਵਿਚ ਮਹਿਜ਼ ਦੋ ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਵਿਵਾਦ ਉਸ ਸਮੇਂ ਗੰਭੀਰ ਰੂਪ ਧਾਰ ਗਿਆ, ਜਦੋਂ ਇਕ ਧਿਰ ਵੱਲੋਂ ਗੋਲ਼ੀਆਂ ਚਲਾਉਣ ਅਤੇ ਘਰ 'ਚ ਦਾਖ਼ਲ ਹੋ ਕੇ ਭੰਨ-ਤੋੜ ਕਰਨ ਦੇ ਦੋਸ਼ ਲਗਾਏ ਗਏ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਇਹ ਵੀ ਪੜ੍ਹੋ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ

ਇਸ ਸਬੰਧੀ ਜਾਣਕਾਰੀ ਦਿੰਦੇ ਪੀੜਤ ਮਲਕੀਅਤ ਕੌਰ ਅਤੇ ਜਸਪਾਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ ਕੁਝ ਵਿਅਕਤੀਆਂ ਨਾਲ ਦੋ ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਉਨ੍ਹਾਂ ਦਾ ਵਿਵਾਦ ਹੋ ਗਿਆ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਕਥਿਤ ਤੌਰ ’ਤੇ ਉਨ੍ਹਾਂ ਦੇ ਘਰ ’ਤੇ ਹਮਲਾ ਕਰ ਦਿੱਤਾ ਗਿਆ। ਪੀੜਤ ਪਰਿਵਾਰ ਨੇ ਦੋਸ਼ ਲਗਾਇਆ ਕਿ ਹਮਲਾਵਰਾਂ ਨੇ ਗੋਲ਼ੀਆਂ ਚਲਾਉਣ ਦੇ ਨਾਲ-ਨਾਲ ਘਰ 'ਚ ਦਾਖ਼ਲ ਹੋ ਕੇ ਭੰਨ-ਤੋੜ ਵੀ ਕੀਤੀ। ਪੀੜਤ ਪਰਿਵਾਰ ਨੇ ਇਹ ਵੀ ਦਾਅਵਾ ਕੀਤਾ ਕਿ ਹਮਲਾਵਰ ਉਨ੍ਹਾਂ ਦੇ ਘਰ 'ਚੋਂ ਕਰੀਬ 10 ਤੋਲੇ ਸੋਨਾ, 50 ਹਜ਼ਾਰ ਰੁਪਏ ਦੀ ਨਕਦੀ, ਇਕ ਮੋਟਰਸਾਈਕਲ ਅਤੇ ਇਕ ਸਕੂਟਰੀ ਲੈ ਕੇ ਫ਼ਰਾਰ ਹੋ ਗਏ। ਹਾਲਾਂਕਿ ਇਨ੍ਹਾਂ ਦੋਸ਼ਾਂ ਦੀ ਅਧਿਕਾਰਤ ਪੁਸ਼ਟੀ ਜਾਂਚ ਤੋਂ ਬਾਅਦ ਹੀ ਹੋ ਸਕੇਗੀ।

ਇਹ ਵੀ ਪੜ੍ਹੋ: ਲੁਧਿਆਣਾ 'ਚ ਵੱਡੀ ਵਾਰਦਾਤ! ਆਟੋ ਰਿਪੇਅਰ ਦੀ ਦੁਕਾਨ 'ਤੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਹੋਈ ਮੌਤ

ਪਰਿਵਾਰਕ ਮੈਂਬਰਾਂ ਮੁਤਾਬਕ ਹਮਲੇ ਦੌਰਾਨ ਉਨ੍ਹਾਂ ਦੇ ਪਿਤਾ ਅਤੇ ਚਾਚੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ। ਦੋਵਾਂ ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕੈਰੋਂ ਵਿਖੇ ਦਾਖ਼ਲ ਕਰਵਾਇਆ ਗਿਆ। ਪੀੜਤ ਪਰਿਵਾਰ ਨੇ ਪੁਲਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਘਟਨਾ ਵਿੱਚ ਸ਼ਾਮਲ ਕਥਿਤ ਮੁਲਜ਼ਮਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਸਬੰਧੀ ਡੀ. ਐੱਸ. ਪੀ. ਪੱਟੀ ਰਵੀ ਸ਼ੇਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਮਾਮਲੇ ਦੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ ਅਤੇ ਮੁਲਜ਼ਮਾਂ ਨੂੰ ਕਾਬੂ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ: ਸੁੱਤੀ ਪਈ ਧੀ ਦਾ ਕਤਲ ਕਰਨ ਵਾਲੇ ਪਿਓ ਨੇ ਵੀ ਛੱਡੀ ਦੁਨੀਆ! ਹਾਲ ਵੇਖ ਉੱਡੇ ਸਭ ਦੇ ਹੋਸ਼

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News