ਪੰਜਾਬ ''ਚ ਵੱਡੀ ਵਾਰਦਾਤ! ਰਾਹ ''ਚ ਘੇਰ ਕੇ ਬੰਦੇ ਦਾ ਕਰ ''ਤਾ ਕਤਲ, ਦਿੱਲੀ ਤੋਂ 10 ਦਿਨ ਪਹਿਲਾਂ ਆਇਆ ਸੀ ਛੁੱਟੀ

Thursday, Nov 12, 2026 - 12:42 PM (IST)

ਪੰਜਾਬ ''ਚ ਵੱਡੀ ਵਾਰਦਾਤ! ਰਾਹ ''ਚ ਘੇਰ ਕੇ ਬੰਦੇ ਦਾ ਕਰ ''ਤਾ ਕਤਲ, ਦਿੱਲੀ ਤੋਂ 10 ਦਿਨ ਪਹਿਲਾਂ ਆਇਆ ਸੀ ਛੁੱਟੀ

ਬਟਾਲਾ (ਸਾਹਿਲ, ਯੋਗੀ)- ਪੁਲਸ ਜ਼ਿਲ੍ਹਾ ਬਟਾਲਾ ਅਧੀਨ ਆਉਂਦੇ ਥਾਣਾ ਡੇਰਾ ਬਾਬਾ ਨਾਨਕ ਵਿਚ ਪੈਂਦੇ ਪਿੰਡ ਪਰਾਚਾ ਵਿਖੇ ਇਕ ਵਿਅਕਤੀ ਵੱਲੋਂ ਸਾਥੀਆਂ ਨਾਲ ਮਿਲ ਕੇ ਪੁਰਾਣੀ ਰੰਜਿਸ਼ ਕਾਰਨ ਪਿੰਡ ਦੇ ਹੀ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਸ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਮ੍ਰਿਤਕ ਦੇ ਭਰਾ ਜਗਰੂਪ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਪਿੰਡ ਪਰਾਚਾ ਨੇ ਲਿਖਵਾਇਆ ਹੈ ਕਿ ਉਸ ਦਾ ਭਰਾ ਬਿਕਰਮ ਸਿੰਘ ਬਿੱਕੂ ਦਿੱਲੀ ਵਿਖੇ ਇਕ ਪ੍ਰਾਈਵੇਟ ਕੰਪਨੀ ਵਿਚ ਨੌਕਰੀ ਕਰਦਾ ਸੀ ਅਤੇ ਕਰੀਬ 10 ਦਿਨ ਪਹਿਲਾਂ ਉਹ ਪਿੰਡ ਛੁੱਟੀ ਆਇਆ ਹੋਇਆ ਸੀ। ਉਸ ਨੇ ਦੱਸਿਆ ਕਿ ਬੀਤੀ ਸ਼ਾਮ ਕਸਬਾ ਫਤਿਹਗੜ੍ਹ ਚੂੜੀਆਂ ਵਿਖੇ ਉਸ ਦਾ ਭਰਾ ਕਿਸੇ ਕੰਮ ਲਈ ਗਿਆ ਸੀ ਅਤੇ ਜਦੋਂ ਉਹ ਵਾਪਸ ਆਪਣੀ ਐਕਟਿਵਾ ਸਕੂਟਰੀ 'ਤੇ ਸਵਾਰ ਹੋ ਕੇ ਘਰ ਆ ਰਿਹਾ ਸੀ ਤਾਂ ਪਿੰਡ ਦੇ ਬਾਹਰ ਪਹਿਲਾਂ ਤੋਂ ਹੀ ਖੜ੍ਹੇ ਪਿੰਡ ਦੇ ਕੁਝ ਵਿਅਕਤੀਆਂ, ਜਿਨ੍ਹਾਂ ਨਾਲ ਉਸ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਸੀ, ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਬੁਰੀ ਤਰ੍ਹਾਂ ਗੰਭੀਰ ਜ਼ਖ਼ਮੀ ਕਰ ਦਿੱਤਾ।

ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਮਾਫ਼ੀਆ 'ਤੇ ਰੇਡ! ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ, 3 ਪੋਕਲੇਨ ਤੇ 2 ਟਿੱਪਰ ਜ਼ਬਤ

ਬਿਆਨ ਕਰਤਾ ਜਗਰੂਪ ਸਿੰਘ ਨੇ ਪੁਲਸ ਨੂੰ ਆਪਣੇ ਬਿਆਨ 'ਚ ਅੱਗੇ ਲਿਖਵਾਇਆ ਹੈ ਕਿ ਇਸ ਦੇ ਬਾਅਦ ਉਹ ਆਪਣੇ ਭਰਾ ਬਿਕਰਮ ਸਿੰਘ ਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਵਿਖੇ ਹਸਪਤਾਲ 'ਚ ਇਲਾਜ ਲਈ ਲੈ ਕੇ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਉਧਰ ਜਦੋਂ ਉਕਤ ਮਾਮਲੇ ਸਬੰਧੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਸ਼ਰਮਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦੇ ਮ੍ਰਿਤਕ ਦੇ ਭਰਾ ਜਗਰੂਪ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਛੇ ਵਿਅਕਤੀ ਰਾਜਕਰਨ ਸਿੰਘ, ਹਰਪ੍ਰੀਤ ਸਿੰਘ ਹੈਪੀ, ਗੁਰਪ੍ਰੀਤ ਸਿੰਘ ਕਾਲੂ, ਮਲਕੀਤ ਸਿੰਘ ਲਾਲੀ, ਮਨਜਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਵਾਸੀਆਨ ਪਿੰਡ ਪਰਾਚਾ ਖ਼ਿਲਾਫ਼ ਬਣਦੀਆਂ ਧਾਰਾਵਾਂ ਹੇਠ ਥਾਣੇ 'ਚ ਮਾਮਲਾ ਦਰਜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਤੇਜ਼ ਰਫ਼ਤਾਰ ਥਾਰ ਦਾ ਕਹਿਰ! ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀ ਦਰੜੇ, ਤੜਫ਼-ਤੜਫ਼ ਕੇ ਹੋਈ ਮੌਤ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News