ਪੰਜਾਬ ''ਚ ਵੱਡੀ ਵਾਰਦਾਤ, ਲੰਗਰ ਦੀ ਸੇਵਾ ਕਰ ਰਹੇ ਨੌਜਵਾਨਾਂ ''ਤੇ ਚੱਲੀਆਂ ਅੰਨ੍ਹੇਵਾਹ ਗੋਲੀਆਂ, ਇਕ ਦੀ ਮੌਤ
Saturday, Nov 21, 2026 - 05:34 PM (IST)
ਤਰਨਤਾਰਨ (ਰਮਨ)- ਤਰਨਤਾਰਨ ਸ਼ਹਿਰ 'ਚ ਪੁਰਾਣੀ ਰੰਜਿਸ਼ ਦੇ ਚਲਦਿਆਂ ਲੰਗਰ ਦੀ ਸੇਵਾ ਕਰ ਰਹੇ ਨੌਜਵਾਨਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ ਗਈਆਂ। ਇਸ ਫਾਇਰਿੰਗ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ-ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਹੋਇਆ ਅੰਤਿਮ ਸੰਸਕਾਰ, ਨਮ ਅੱਖਾਂ ਨਾਲ ਦਿੱਤੀ ਵਿਦਾਈ
ਜਾਣਕਾਰੀ ਅਨੁਸਾਰ ਸਥਾਨਕ ਤਰਨਤਾਰਨ ਸ਼ਹਿਰ ਦੇ ਮਹਾਰਾਜਾ ਰਣਜੀਤ ਸਿੰਘ ਸਕੂਲ ਨੇੜੇ ਇੱਕ ਸਭਾ ਦੇ ਮੈਂਬਰਾਂ ਵੱਲੋਂ ਲੰਗਰ ਲਗਾਇਆ ਗਿਆ ਸੀ। ਦੁਪਹਿਰ ਲੰਗਰ ਦੀ ਸੇਵਾ ਕਰਦਿਆਂ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਅੱਧੀ ਦਰਜਨ ਤੋਂ ਵੱਧ ਵਿਅਕਤੀਆਂ ਨੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਨਾਲ ਸੁਖਰਾਜ ਸਿੰਘ (21) ਪੁੱਤਰ ਜੈਮਲ ਸਿੰਘ ਵਾਸੀ ਤਰਨਤਾਰਨ ਦੀ ਮੌਤ ਹੋ ਗਈ। ਇਸ ਫਾਇਰਿੰਗ 'ਚ ਤਿੰਨ ਹੋਰ ਨੌਜਵਾਨ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ-ASI ਦਾ ਕਤਲ ਕਰਨ ਵਾਲਾ ਦੂਜਾ ਸ਼ੂਟਰ ਭੁਪਿੰਦਰ ਭਿੰਦਾ ਵੀ ਗ੍ਰਿਫਤਾਰ
ਘਟਨਾ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਿਵਲ ਹਸਪਤਾਲ ਦੇ ਬਾਹਰ ਮੇਨ ਸੜਕ ਉੱਪਰ ਧਰਨਾ ਲਗਾਇਆ ਗਿਆ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਭੜਾਸ ਕੱਢੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਪੁਲਸ ਨੂੰ ਪਹਿਲਾਂ ਹੀ ਦਰਖ਼ਾਸਤ ਦਿੱਤੀ ਗਈ ਸੀ, ਪਰ ਕਾਰਵਾਈ ਨਾ ਹੋਣ ਕਾਰਨ ਇਹ ਘਟਨਾ ਵਾਪਰੀ ਹੈ। ਉਧਰ, ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮਾਮਲੇ 'ਚ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਹਮਲਾਵਰਾਂ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ-ਪੰਜਾਬ: ਨੌਜਵਾਨਾਂ ਦੀਆਂ ਦੋ ਧਿਰਾਂ ਵਿਚਾਲੇ ਖੂਨੀ ਝੜਪ, ਚੱਲੀਆਂ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
