ਪੰਜਾਬ 'ਚ ਵੱਡੀ ਵਾਰਦਾਤ! ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰ ਰਹੇ ਨੌਜਵਾਨ ਨੂੰ ਮਾਰੀਆਂ ਗੋਲ਼ੀਆਂ
Friday, Sep 05, 2025 - 04:43 PM (IST)

ਕਪੂਰਥਲਾ (ਓਬਰਾਏ)- ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਬੰਨ੍ਹਾਂ ਦੀ ਮਜ਼ਬੂਤੀ ਦੀ ਸੇਵਾ ਕਰਦੇ ਸਮੇਂ ਨੌਜਵਾਨ 'ਤੇ ਗੋਲ਼ੀਆਂ ਚਲਾ ਦਿੱਤੀਆਂ ਗਈਆਂ। ਮਿਲੀ ਜਾਣਕਾਰੀ ਮੁਤਾਬਕ ਹੜ੍ਹ ਪ੍ਰਭਾਵਿਤ ਇਲਾਕੇ ਫੱਤੂਢੀਂਗਾ ਵਿਚ ਬੰਨ੍ਹਾਂ ਦੀ ਮਜ਼ਬੂਤੀ ਲਈ ਮਿੱਟੀ ਦੀਆਂ ਟਰਾਲੀਆਂ ਭਰ ਕੇ ਜਾਣ ਲਈ ਟਰਾਲੀਆਂ ਲਾਈਨ ਵਿਚ ਲਗਾ ਰਿਹਾ ਸੀ ਤਾਂ ਇਸੇ ਦੌਰਾਨ ਇਕ ਤੇਜ਼ ਰਫ਼ਤਾਰ ਕਾਰ ਆਈ, ਜਿਸ ਨੂੰ ਟਰਾਲੀ ਚਾਲਕ ਨੇ ਹੋਲੀ ਲੈ ਕੇ ਜਾਣ ਲਈ ਕਿਹਾ ਤਾਂ ਤੈਸ਼ 'ਚ ਆ ਕੇ ਕਾਰ ਸਵਾਰ ਨੇ ਨੌਜਵਾਨ ’ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ, ਜਿਸ ਨੂੰ ਪਿੰਡ ਵਾਸੀਆਂ ਨੇ ਸਰਕਾਰੀ ਹਸਪਤਾਲ ਕਪੂਰਥਲਾ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਐਲਾਨੀ ਛੁੱਟੀ, ਬੰਦ ਰਹਿਣਗੇ ਦਫ਼ਤਰ
ਜ਼ਖ਼ਮੀ ਹੋਏ ਨੌਜਵਾਨ ਦੀ ਪਛਾਣ ਜਗਜੀਤ ਸਿੰਘ ਜੱਗਾ ਪੁੱਤਰ ਨੱਥਾ ਸਿੰਘ ਵਾਸੀ ਫੱਤੂਢੀਂਗਾ ਵਜੋਂ ਹੋਈ ਹੈ। ਜਗਜੀਤ ਸਿੰਗ ਨੇ ਦੱਸਿਆ ਕਿ ਤੇਜ਼ ਰਫ਼ਤਾਰ ਕਾਰ ਨੂੰ ਹੋਲੀ ਕਰਨ ਲਈ ਕਿਹਾ ਤਾਂ ਕਾਰ ਸਵਾਰਾਂ ਨੇ ਥੋੜ੍ਹੀ ਦੂਰ ਜਾ ਕੇ ਗੱਡੀ ਰੋਕ ਲਈ ਅਤੇ ਗੱਡੀ ਵਿਚੋਂ ਉਤਰਦੇ ਹੀ ਆਪਣੀ ਪਿਸਤੌਲ ਨਾਲ ਤਿੰਨ ਫਾਇਰ
ਕੀਤੇ, ਜਿਸ ਵਿਚੋਂ ਦੋ ਟਰਾਲੀ ਵਿਚ ਅਤੇ ਇਕ ਉਸ ਦੇ ਪੈਰ ’ਤੇ ਲੱਗਾ। ਵਾਰਦਾਤ ਨੂੰ ਅੰਜਾਮ ਦੇਣ ਮਗਰੋਂ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਹਰਗੁਰਦੇਵ ਸਿੰਘ, ਥਾਣਾ ਫੱਤੂਢੀਂਗਾ ਮੁਖੀ ਜਸਬੀਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਹੁਣ ਸਤਲੁਜ ਨੇ ਧਾਰਿਆ ਭਿਆਨਕ ਰੂਪ, ਖ਼ਤਰੇ 'ਚ ਕਈ ਪਿੰਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e