ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)

Friday, Jul 04, 2025 - 01:58 PM (IST)

ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)

ਅੰਮ੍ਰਿਤਸਰ- ਅੰਮ੍ਰਿਤਸਰ ਦੇ ਮਜੀਠਾ ਰੋਡ 'ਤੇ ਸਥਿਤ ਥਾਣਾ ਸਦਰ ਦੇ ਬਾਹਰ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਸੀਆਰਪੀਐਫ ਦੇ ਇੱਕ ਸੇਵਾਮੁਕਤ ਡੀ. ਐੱਸ. ਪੀ ਤਰਸੇਮ ਸਿੰਘ ਵੱਲੋਂ ਆਪਣੀ ਪਹਿਲੀ ਪਤਨੀ, ਪੁੱਤ ਅਤੇ ਨੂੰਹ 'ਤੇ ਗੋਲੀਆਂ ਚਲਾਈਆਂ ਗਈਆਂ ਹਨ। ਜਿਸ ਕਾਰਨ ਤਿੰਨੋਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋਪੰਜਾਬ 'ਚ ਖਾਲੀ ਪਲਾਟਾਂ ਦੇ ਮਾਲਕਾ ਨੂੰ ਜਾਰੀ ਹੋਏ ਵੱਡੇ ਹੁਕਮ

ਜਾਣਕਾਰੀ ਮੁਤਾਬਕ ਫਾਇਰਿੰਗ ਕਰਨ ਦਾ ਮਾਮਲਾ ਦੂਜਾ ਵਿਆਹ ਦੱਸਿਆ ਜਾ ਰਿਹਾ ਸੀ। ਸਾਬਕਾ ਡੀ. ਐੱਸ. ਪੀ. ਦੀ ਪਹਿਲੀ ਪਤਨੀ ਨਾਲ ਜਾਇਜਾਜ ਨੂੰ ਲੈ ਕੇ ਕਈ ਸਾਲਾਂ ਤੋਂ ਝਗੜਾ ਚੱਲ ਰਿਹਾ ਸੀ ਅਤੇ ਦੋਵਾਂ ਧਿਰਾਂ ਨੇ ਅੱਜ ਥਾਣੇ 'ਚ ਮੌਜੂਦ ਹੋਣਾ ਸੀ ਪਰ ਇਸ ਤੋਂ ਪਹਿਲਾਂ ਹੀ  ਡੀ. ਐੱਸ. ਪੀ. ਨੇ ਆਪਣੇ ਲਾਇਸੈਂਸੀ ਪਿਸਤੌਲ ਨਾਲ ਉਨ੍ਹਾਂ 'ਤੇ ਕਈ ਫਾਇਰ ਕਰ ਦਿੱਤੇ, ਜਿਸ 'ਚ ਡੀ. ਐੱਸ. ਪੀ. ਦੀ ਪਹਿਲੀ ਪਤਨੀ, ਪੁੱਤ ਤੇ ਨੂੰਹ ਨੂੰ ਗੋਲੀਆਂ ਲੱਗੀਆਂ ਤੇ ਤਿੰਨੋਂ ਗੰਭੀਰ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਇਹ ਵੀ ਪੜ੍ਹੋ- ਪੰਜਾਬ 'ਚ ਮਿੰਨੀ ਗੋਆ 'ਤੇ ਮੱਚ ਗਈ ਹਫ਼ੜਾ-ਦਫ਼ੜੀ, ਅਚਾਨਕ ਕਿਸ਼ਤੀ ਨੂੰ ਲੱਗੀ ਅੱਗ

ਏਸੀਪੀ ਨੌਰਥ ਆਈਪੀਐਸ ਰਿਸ਼ਭ ਭੋਲਾ ਨੇ ਦੱਸਿਆ ਕਿ ਮੁਲਜ਼ਮ ਰਾਜਾਸਾਂਸੀ ਦਾ ਰਹਿਣ ਵਾਲਾ ਹੈ। ਗੋਲੀਬਾਰੀ ਤੋਂ ਤੁਰੰਤ ਬਾਅਦ ਚੈੱਕ ਪੋਸਟ 'ਤੇ ਖੜ੍ਹੀ ਪੁਲਸ ਨੇ ਤਰਸੇਮ ਸਿੰਘ ਨੂੰ ਫੜ ਲਿਆ। ਇਸ ਤੋਂ ਬਾਅਦ ਉਸਨੂੰ ਮਜੀਠਾ ਰੋਡ ਪੁਲਸ ਸਟੇਸ਼ਨ ਵਿੱਚ ਪੇਸ਼ ਕੀਤਾ ਗਿਆ। ਏਸੀਪੀ ਨੇ ਕਿਹਾ ਕਿ ਤਰਸੇਮ ਦਾ ਦੋ ਵਿਆਹ ਹੋਏ ਹਨ। ਉਸਦੀ ਪਹਿਲੀ ਪਤਨੀ ਅਤੇ ਪੁੱਤਰ ਨਾਲ ਜਾਇਦਾਦ ਦਾ ਵਿਵਾਦ ਚੱਲ ਰਿਹਾ ਹੈ। ਇਸ ਲੜਾਈ ਦੌਰਾਨ ਤਰਸੇਮ ਸਿੰਘ ਨੇ ਇਹ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਪੁਲਸ ਵੱਲੋਂ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 

 

 

 


author

Shivani Bassan

Content Editor

Related News