ਪੰਜਾਬ ''ਚ ਸਕੂਲ ਬੱਸ ਦੀ ਟੱਕਰ ਹੋਣ ਕਾਰਨ ਵੱਡਾ ਹਾਦਸਾ, 8 ਸਾਲਾ ਬੱਚੀ ਦੀ ਮੌਤ
Wednesday, Nov 27, 2024 - 06:55 PM (IST)
 
            
            ਕਪੂਰਥਲਾ- ਕਪੂਰਥਲਾ 'ਚ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ ਸਕੂਲ ਬੱਸ ਅਤੇ ਬਾਈਕ ਦੀ ਟੱਕਰ 'ਚ 8 ਸਾਲ ਦੀ ਬੱਚੀ ਦੀ ਮੌਤ ਹੋ ਗਈ, ਜਦਕਿ ਡੇਢ ਸਾਲ ਦੀ ਬੱਚੀ ਸਮੇਤ ਪਤੀ-ਪਤਨੀ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਥਾਣਾ ਢਿੱਲਵਾਂ ਅਧੀਨ ਪੈਂਦੇ ਪਿੰਡ ਹੋਠੀਆਂ ਵਿਖੇ ਗਲਤ ਦਿਸ਼ਾ ਤੋਂ ਆ ਰਹੀ ਇਕ ਸਕੂਲੀ ਬੱਸ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਜਲੰਧਰ 'ਚ ਐਨਕਾਊਂਟਰ, ਬਦਮਾਸ਼ਾਂ ਨਾਲ ਪੁਲਸ ਦਾ ਮੁਕਾਬਲਾ, ਚੱਲੀਆਂ ਗੋਲ਼ੀਆਂ

ਚਸ਼ਮਦੀਦਾਂ ਮੁਤਾਬਕ ਹਾਦਸਾ ਇੰਨਾ ਭਿਆਨਕ ਸੀ ਕਿ ਬਾਈਕ ਸਵਾਰ ਪਤੀ-ਪਤਨੀ ਸਮੇਤ 2 ਲੜਕੀਆਂ 'ਚੋਂ 8 ਸਾਲ ਦੀ ਬੱਚੀ ਦੀ ਮੌਤ ਹੋ ਗਈ ਜਦਕਿ ਡੇਢ ਸਾਲ ਦੀ ਬੱਚੀ ਅਤੇ ਪਤੀ-ਪਤਨੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਤੁਰੰਤ ਬਾਅਦ ਬੱਸ ਚਾਲਕ ਫਰਾਰ ਹੋ ਗਿਆ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ, 7 ਜ਼ਿਲ੍ਹਿਆਂ 'ਚ ਜਾਰੀ ਹੋਇਆ ਅਲਰਟ
ਪ੍ਰਾਪਤ ਜਾਣਕਾਰੀ ਅਨੁਸਾਰ ਸਿਮਰਨਜੀਤ ਸਿੰਘ ਵਾਸੀ ਮਨਸੂਰਵਾਲ ਬੇਟ ਆਪਣੀ ਪਤਨੀ ਅਤੇ ਦੋ ਬੱਚਿਆਂ ਸਮੇਤ ਸ਼ੇਖੂਪੁਰ ਤੋਂ ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਮੋਟਰਸਾਈਕਲ 'ਤੇ ਆਪਣੇ ਪਿੰਡ ਮਨਸੂਰਵਾਲ ਬੇਟ ਜਾ ਰਹੇ ਸਨ। ਜਦੋਂ ਉਹ ਪਿੰਡ ਹੋਠੀਆਂ ਨੇੜੇ ਪਹੁੰਚੇ ਤਾਂ ਇਕ ਸਕੂਲ ਬੱਸ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਅਚਾਨਕ ਟੱਕਰ ਹੋ ਗਈ, ਜਿਸ ਕਾਰਨ ਉਨ੍ਹਾਂ ਦੀ 8 ਸਾਲਾ ਬੱਚੀ ਸੀਰਤ ਕੌਰ ਦੀ ਮੌਤ ਹੋ ਗਈ ਜਦਕਿ ਇਸ ਹਾਦਸੇ ਵਿੱਚ ਸਿਮਰਨਜੀਤ ਸਿੰਘ ਉਸ ਦੀ ਪਤਨੀ ਸੁਮਨ ਅਤੇ ਇਕ ਲਗਭਗ ਡੇਢ ਸਾਲਾ ਬੱਚੀ ਸਿਮਰਨ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਹਿਲਾਂ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਗੰਭੀਰ ਹਾਲਤ ਨੂੰ ਵੇਖਦੇ ਹੋਏ ਤਿੰਨਾਂ ਨੂੰ ਡਿਊਟੀ 'ਤੇ ਤਾਇਨਾਤ ਡਾਕਟਰ ਸਿਧਾਰਥ ਬਿੰਦਰਾ ਨੇ ਹਾਇਰ ਸੈਂਟਰ ਜਲੰਧਰ ਰੈਫਰ ਕਰ ਦਿੱਤਾ। ਦੂਜੇ ਪਾਸੇ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਡਰੱਗ ਸਮੱਗਲਰਾਂ 'ਤੇ ਜਲੰਧਰ ਪੁਲਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਪ੍ਰਾਪਰਟੀ ਕੀਤੀ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                            