ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ

Tuesday, Apr 14, 2026 - 12:58 PM (IST)

ਪੰਜਾਬ 'ਚ ਵੱਡੀ ਵਾਰਦਾਤ: ਪਿਓ-ਪੁੱਤ 'ਤੇ ਚੱਲੀਆਂ ਤਾੜ-ਤਾੜ ਗੋਲੀਆਂ

ਜੰਡਿਆਲਾ ਗੁਰੂ(ਜ.ਬ.)- ਜੰਡਿਆਲਾ ਗੁਰੂ 'ਚ ਇੱਕ ਵਾਰ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨਾਲ ਪੰਜਾਬ ਵਿੱਚ ਕਾਨੂੰਨ-ਵਿਵਸਥਾ ‘ਤੇ ਸਵਾਲ ਖੜੇ ਹੋ ਰਹੇ ਹਨ। ਵੈਰੋਵਾਲ ਰੋਡ ‘ਤੇ ਹੋਈ ਇਸ ਘਟਨਾ ਵਿੱਚ ਦੋ ਵਿਅਕਤੀ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਦੋਵੇਂ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਗੋਲੀਆਂ ਲੱਗਣ ਵਾਲੇ ਦੋਵੇਂ ਵਿਅਕਤੀਆਂ ਦੀ ਪਹਿਚਾਣ ਪਿਓ-ਪੁੱਤ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਮਲਾਵਰਾਂ ਵੱਲੋਂ 3 ਤੋਂ 4 ਫਾਇਰ ਕੀਤੇ ਗਏ। ਜਿਸ 'ਚ ਇਕ ਦੇ ਮੋਢੇ 'ਚ ਦੋ ਗੋਲੀਆਂ ਲੱਗੀਆਂ, ਜਦਕਿ ਦੂਜੇ ਦੇ ਪੱਟ ਵਿੱਚ ਇੱਕ ਗੋਲੀ ਲੱਗੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ! ਬਦਲ ਸਕਦਾ ਮਿਜਾਜ਼, ਪੜ੍ਹੋ ਵਿਭਾਗ ਦੀ ਜਾਣਕਾਰੀ

ਪੀੜਤ ਪਰਿਵਾਰ ਨੇ ਦੱਸਿਆ ਕਿ ਕਰਿਆਨਾ ਸਟੋਰ ਦੇ ਮਾਲਕ ਵੱਲੋਂ ਕੁਝ ਨੌਜਵਾਨਾਂ ਨਾਲ ਮਿਲ ਕੇ ਉਨ੍ਹਾਂ ਦੇ ਘਰ ਵਿੱਚ ਦਾਖਲ ਹੋ ਕੇ ਸਾਮਾਨ ਚੁੱਕਣਾ ਸ਼ੁਰੂ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਲਗਭਗ 21 ਹਜ਼ਾਰ ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਦੌਰਾਨ ਹਮਲਾਵਰਾਂ ਨੇ ਸਿੱਧੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ 'ਚ ਦੋਵੇਂ ਪਿਓ-ਪੁੱਤ ਜ਼ਖਮੀ ਹੋ ਗਏ ਹਨ

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਬਣਿਆ ਜਾ ਰਿਹਾ ਨਿਸ਼ਾਨਾ, ਤਰਨਤਾਰਨ ਦੇ ਇਸ ਸਕੂਲ 'ਚ...

ਇਸ ਦੌਰਾਨ ਮੌਕੇ ‘ਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਐਸਐਚਓ ਜੰਡਿਆਲਾ ਨੇ ਦੱਸਿਆ ਕਿ ਕਰਿਆਨੇ ਦੇ ਸਾਮਾਨ ਦੇ ਪੈਸਿਆਂ ਨੂੰ ਲੈ ਕੇ ਦੋ ਪੱਖਾਂ ਵਿੱਚ ਤਕਰਾਰ ਹੋਈ ਸੀ, ਜਿਸ ਦੌਰਾਨ ਇੱਕ ਪੱਖ ਵੱਲੋਂ ਗੋਲੀਆਂ ਚਲਾਈਆਂ ਗਈਆਂ। ਉਨ੍ਹਾਂ ਕਿਹਾ ਕਿ ਪੀੜਤਾਂ ਦੇ ਬਿਆਨਾਂ ਦੇ ਆਧਾਰ ‘ਤੇ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਪੁਲਸ ਟੀਮਾਂ ਵੱਲੋਂ ਭਾਲ ਜਾਰੀ ਹੈ।

ਇਹ ਵੀ ਪੜ੍ਹੋ- ਗੁਰਦਾਸਪੁਰ 'ਚ ਸ਼ਿਮਲਾ ਵਰਗਾ ਨਜ਼ਾਰਾ, 80 ਤੋਂ ਵੀ ਹੇਠਾਂ ਆਇਆ AQI, ਨਜ਼ਰ ਆ ਰਹੀਆਂ ਪਹਾੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News