Punjab 'ਚ ਵੱਡੀ ਵਾਰਦਾਤ! ਸਰਕਾਰੀ ਮੈਡੀਕਲ ਕਾਲਜ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
Monday, May 18, 2026 - 10:24 PM (IST)
ਪਟਿਆਲਾ (ਬਲਜਿੰਦਰ) : ਸ਼ਹਿਰ ਦੀ ਨਿਊ ਲਾਲ ਬਾਗ ਕਾਲੋਨੀ ਵਿਖੇ ਪੀਜੀ 'ਚ ਰਹਿ ਰਹੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਸੈਕਿੰਡ ਈਅਰ ਦੇ ਵਿਦਿਆਰਥੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਕਮਲ ਮਿੱਤਲ ਵਾਸੀ ਬਰੇਟਾ ਮਾਨਸਾ ਵਜੋਂ ਹੋਈ।

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਸਿਵਲ ਲੈਂਦੇ ਐੱਸਐੱਚਓ ਇੰਸਪੈਕਟਰ ਅਮਨਦੀਪ ਸਿੰਘ ਬਰਾੜ ਅਤੇ ਪੁਲਸ ਪਾਰਟੀ ਮੌਕੇ 'ਤੇ ਪਹੁੰਚ ਗਈ ਤੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਿਕ ਕਮਲ ਮਿੱਤਲ ਸਵੇਰ ਦਾ ਫੋਨ ਨਹੀਂ ਚੱਕ ਰਿਹਾ ਸੀ ਜਦੋਂ ਪਰਿਵਾਰ ਨੇ ਆ ਕੇ ਦੇਖਿਆ ਤਾਂ ਉਸ ਦੀ ਲਹੁ-ਲੁਹਾਨ ਲਾਸ਼ ਫਰਸ 'ਤੇ ਪਈ ਸੀ। ਇਸ ਤੋਂ ਬਾਅਦ ਪੁਲਸ ਨੂੰ ਸੂਚਿਤ ਕੀਤਾ ਗਿਆ। ਪੁਲਸ ਨੇ ਨੇੜੇ ਦੇ ਸੀਸੀ ਟੀਵੀ ਕੈਮਰੇ ਖੰਗਾਲਣੇ ਸ਼ੁਰੂ ਕਰ ਦਿੱਤੇ, ਜਿਸ 'ਚ ਸਾਹਮਣੇ ਆਇਆ ਕਿ ਇੱਕ ਵਿਅਕਤੀ ਲਹੁ-ਲੁਹਾਨ ਹਾਲਤ ਵਿਚ ਜਾ ਰਿਹਾ ਸੀ।

ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਪੀਜੀ 'ਚ ਲਗਭਗ ਚਾਰ ਵਿਦਿਆਰਥੀ ਰਹਿੰਦੇ ਸਨ। ਕਮਲ ਮਿੱਤਲ ਦੀ ਗਰਦਨ 'ਤੇ ਤਿੰਨ ਵਾਰ ਕੀਤੇ ਗਏ ਸਨ ਜਿਸ ਨਾਲ ਉਸਦੀ ਮੌਕੇ 'ਤੇ ਮੌਤ ਹੋ ਗਈ। ਪੁਲਸ ਵੱਲੋਂ ਬਾਕੀ ਸਾਰੇ ਵਿੰਗਾਂ ਦੀ ਸਹਾਇਤਾ ਨਾਲ ਜਾਂਚ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਪਰਿਵਾਰ ਨੇ ਮੰਗ ਕੀਤੀ ਕਿ ਉਨ੍ਹਾਂ ਨੂੰ ਇਨਸਾਫ ਦਿੱਤਾ ਜਾਵੇ ਤੇ ਕਾਤਲ ਨੂੰ ਲੱਭ ਕੇ ਉਸ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
