ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ

Monday, Feb 03, 2025 - 12:34 PM (IST)

ਪੰਜਾਬ 'ਚ ਵੱਡੀ ਵਾਰਦਾਤ, ਚੱਲੀਆਂ ਤਾੜ-ਤਾੜ ਗੋਲ਼ੀਆਂ, ਸਹਿਮੇ ਲੋਕ

ਜਲੰਧਰ (ਵਰੁਣ)- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਜਲੰਧਰ ਦੇ ਕੋਟ ਬਾਬਾ ਦੀਪ ਸਿੰਘ ਨਗਰ ਵਿਚ ਬਾਈਕ ਸਵਾਰ 3 ਬਦਮਾਸ਼ਾਂ ਨੇ ਕਾਰ ਬਾਜ਼ਾਰ ਮਾਲਕ ਦੀ ਐਕਸ. ਯੂ. ਵੀ. ਗੱਡੀ ’ਤੇ ਹਮਲਾ ਕਰ ਦਿੱਤਾ। ਬਦਮਾਸ਼ਾਂ ਨੇ ਗੱਡੀ ਦੀ ਤੋੜ-ਭੰਨ ਕੀਤੀ, ਜਿਸ ਤੋਂ ਬਾਅਦ ਕਾਰ ਬਾਜ਼ਾਰ ਦੇ ਮਾਲਕ ਨੇ ਆਪਣੀ ਲਾਇਸੈਂਸੀ ਪਿਸਤੌਲ ਨਾਲ ਗੋਲ਼ੀਆਂ ਚਲਾ ਦਿੱਤੀਆਂ ਅਤੇ ਮੁਲਜ਼ਮ ਉਥੋਂ ਫਰਾਰ ਹੋ ਗਏ।

ਥਾਣਾ ਨੰ. 8 ਦੇ ਇੰਚਾਰਜ ਗੁਰਮੁੱਖ ਸਿੰਘ ਨੇ ਦੱਸਿਆ ਕਿ ਇਹ ਘਟਨਾ 31 ਜਨਵਰੀ ਦੀ ਹੈ। ਉਨ੍ਹਾਂ ਕਿਹਾ ਕਿ 31 ਜਨਵਰੀ ਦੀ ਸ਼ਾਮ ਨੂੰ ਕੋਟ ਬਾਬਾ ਦੀਪ ਸਿੰਘ ਨਗਰ ਵਿਚ ਬਾਈਕ ’ਤੇ ਸਵਾਰ 3 ਮੁਲਜ਼ਮਾਂ ਨੇ ਇਕ ਐਕਸ. ਯੂ. ਵੀ. ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਸੀ। ਜਿਵੇਂ ਹੀ ਗੱਡੀ ਚਾਲਕ ਆਪਣੇ ਘਰ ਦੇ ਬਾਹਰ ਪਹੁੰਚਿਆ ਤਾਂ ਬਾਈਕ ਸਵਰਾਂ ਨੇ ਗੱਡੀ ਦੀ ਤੋੜ-ਭੰਨ ਕਰਨੀ ਸ਼ੁਰੂ ਕਰ ਦਿੱਤੀ।

PunjabKesari

ਇਹ ਵੀ ਪੜ੍ਹੋ : ਦਿੱਲੀ ਵਾਸੀਆਂ ਨੇ ਕੇਜਰੀਵਾਲ ਨੂੰ ਚੌਥੀ ਵਾਰ ਮੁੱਖ ਮੰਤਰੀ ਬਣਾਉਣਾ ਤੈਅ ਕਰ ਲਿਆ ਹੈ : ਭਗਵੰਤ ਮਾਨ

ਗੱਡੀ ਚਾਲਕ ਜਸਵਿੰਦਰ ਸਿੰਘ ਨੇ ਉਨ੍ਹਾਂ ਦਾ ਵਿਰੋਧ ਵੀ ਕੀਤਾ ਪਰ ਇਸ ਵਿਚ ਉਹ ਤੋੜ-ਭੰਨ ਕੀਤੀ ਅਤੇ ਭੱਜ ਗਏ। ਜਸਵਿੰਦਰ ਨੇ ਉਨ੍ਹਾਂ ਦਾ ਪਿੱਛਾ ਕਰਦੇ ਹੋਏ ਆਪਣੇ ਲਾਇਸੈਂਸੀ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ। ਗੋਲ਼ੀਆਂ ਚੱਲਣ ਤੋਂ ਬਾਅਦ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਉੱਧਰ ਥਾਣਾ ਨੰ. 8 ਦੇ ਇੰਚਾਰਜ ਗੁਰਮੁੱਖ ਸਿੰਘ ਦਾ ਕਹਿਣਾ ਹੈ ਕਿ ਅਜੇ ਤੱਕ ਜਸਵਿੰਦਰ ਨੇ ਉਨ੍ਹਾਂ ਦੀ ਸ਼ਿਕਾਇਤ ਨਹੀਂ ਦਿੱਤੀ ਹੈ। ਉਸ ਨੂੰ ਬਾਰ-ਬਾਰ ਥਾਣੇ ਆ ਕੇ ਸ਼ਿਕਾਇਤ ਦੇਣ ਲਈ ਕਿਹਾ ਜਾ ਰਿਹਾ ਹੈ ਪਰ ਉਸ ਨੇ ਸ਼ਿਕਾਇਤ ਨਹੀਂ ਦਿੱਤੀ। ਜਿਵੇਂ ਹੀ ਉਸ ਦੇ ਬਿਆਨ ਆਉਣਗੇ ਉਸ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ 'ਚ 2 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਜਾਰੀ ਹੋ ਗਏ ਹੁਕਮ
 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News