ਪੰਜਾਬ ''ਚ ਵੱਡੀ ਵਾਰਦਾਤ, ਮੁੜ ਚੱਲੀਆਂ ਗੋਲ਼ੀਆਂ, 2 ਦੀ ਮੌਤ
Monday, Jan 06, 2025 - 01:19 PM (IST)
ਕਪੂਰਥਲਾ/ਹੁਸੈਨਪੁਰ- ਪੰਜਾਬ ਵਿਚ ਵੱਡੀ ਵਾਰਦਾਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ 'ਤੇ ਬੱਸ ਅੱਡਾ ਭਾਣੋ ਲੰਗਾ ਵਿਖੇ ਇਕ ਮੈਡੀਕਲ ਸਟੋਰ 'ਤੇ ਚੋਰੀ ਕਰਨ ਆਏ ਚੋਰਾਂ ਦਾ ਪਤਾ ਲੱਗਣ 'ਤੇ ਮੌਕੇ 'ਤੇ ਪੁੱਜੇ ਦੁਕਾਨ ਮਾਲਕ ਅਤੇ ਚੋਰਾਂ ਵਿਚਕਾਰ ਹੋਈ ਹੱਥੋਂਪਾਈ ਹੋ ਗਈ। ਮਾਮਲਾ ਇੰਨਾ ਵੱਧ ਗਿਆ ਕਿ ਇਸ ਦੌਰਾਨ ਗੋਲ਼ੀਆਂ ਤੱਕ ਚੱਲ ਗਈਆਂ। ਇਸ ਦੌਰਾਨ ਦੁਕਾਨ ਮਾਲਕ ਗੁਰਚਰਨ ਸਿੰਘ ਅਤੇ ਚੋਰ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਦਾ ਵੱਡਾ ਐਲਾਨ, ਚਾਈਨਾ ਡੋਰ ਦੀ ਸੂਚਨਾ ਦੇਣ ਵਾਲੇ ਨੂੰ ਮਿਲੇਗਾ ਇਨਾਮ
ਮਿਲੀ ਜਾਣਕਾਰੀ ਮੁਤਾਬਕ ਗੁਰਚਰਨ ਸਿੰਘ ਦੇ ਪੁੱਤਰ ਪਵਨਦੀਪ ਸਿੰਘ ਨੇ ਦੱਸਿਆ ਕਿ ਨੂੰ ਸੀ. ਸੀ. ਟੀ. ਵੀ. ਕੈਮਰੇ ਰਾਹੀਂ ਪਤਾ ਲੱਗਾ ਕਿ ਉਨਾਂ ਦੀ ਦੁਕਾਨ 'ਤੇ ਚੋਰਾਂ ਨੇ ਡਾਕਾ ਮਾਰਿਆ ਹੈ। ਸੂਚਨਾ ਮਿਲਣ ਮਗਰੋਂ ਉਹ ਜਦੋਂ ਮੌਕੇ 'ਤੇ ਪੁੱਜੇ ਤਾਂ ਚੋਰ ਦੁਕਾਨ ਦਾ ਸ਼ਟਰ ਤੋੜਨ ਦੀ ਕੋਸ਼ਿਸ਼ ਕਰ ਰਹੇ ਸਨ। ਦੁਕਾਨ ਮਾਲਕ ਨੇ ਆਪਣੀ ਰਾਈਫ਼ਲ ਨਾਲ ਚੋਰ 'ਤੇ ਹਮਲਾ ਕੀਤਾ। ਇਸ ਦੌਰਾਨ ਚੱਲੀ ਗੋਲ਼ੀ ਦੁਕਾਨ ਮਾਲਕ ਦੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ ਅਤੇ ਜ਼ਖ਼ਮੀ ਹੋਏ ਚੋਰ ਨੇ ਵੀ ਦਮ ਤੋੜ ਦਿੱਤਾ। ਦੁਕਾਨ ਮਾਲਕ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ। ਕਥਿਤ ਚੋਰ ਦੀ ਮ੍ਰਿਤਕ ਲਾਸ਼ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾ ਘਰ ਵਿਚ ਰੱਖਵਾ ਦਿੱਤਾ ਗਿਆ ਹੈ। ਪੁਲਸ ਟੀਮ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ. ਭੱਠਾ ਸਾਹਿਬ ਨਤਮਸਤਕ ਹੋਏ CM ਮਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e