ਪੰਜਾਬ ''ਚ ਦੇਰ ਰਾਤ ਵੱਡੀ ਵਾਰਦਾਤ! ਕੌਂਸਲਰ ''ਤੇ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਚਲਾ''ਤੀਆਂ ਗੋਲੀਆਂ
Thursday, Apr 24, 2025 - 01:17 AM (IST)

ਫਿਰੋਜ਼ਪੁਰ (ਸੰਨੀ ਚੋਪੜਾ) - ਪੰਜਾਬ ਦੇ ਫਿਰੋਜ਼ਪੁਰ ਸ਼ਹਿਰ 'ਚ ਦੇਰ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਵਾਰਡ ਨੰਬਰ 6 ਦੇ ਸਿਟੀ ਕੌਂਸਲਰ ਕਪਿਲ ਉਰਫ਼ ਮੋਤੀ 'ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀਆਂ ਚਲਾਈਆਂ। ਹਾਲਾਂਕਿ ਕੌਂਸਲਰ ਕਪਿਲ ਇਸ ਹਮਲੇ ਵਿੱਚ ਵਾਲ-ਵਾਲ ਬਚੇ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ। ਐਸ.ਐਸ.ਪੀ. ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੀੜਤ ਕੌਂਸਲਰ ਕਪਿਲ ਕੁਮਾਰ ਉਰਫ਼ ਮੋਤੀ ਨੇ ਕਿਹਾ ਕਿ ਉਸਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਅੱਜ ਉਹ ਆਪਣੀ ਦੁਕਾਨ 'ਤੇ ਸੀ ਜਦੋਂ ਤਿੰਨ ਲੋਕ ਮੋਟਰਸਾਈਕਲ 'ਤੇ ਆਏ, ਜਿਨ੍ਹਾਂ ਵਿੱਚੋਂ ਇੱਕ ਨੇ ਆਪਣਾ ਮੂੰਹ ਢੱਕਿਆ ਹੋਇਆ ਸੀ ਅਤੇ ਇੱਕ ਨੇ ਟੋਪੀ ਪਾਈ ਹੋਈ ਸੀ ਅਤੇ ਹਮਲਾਵਰਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਦੱਸਿਆ ਕਿ ਗੋਲੀ ਖੰਭੇ 'ਤੇ ਲੱਗੀ, ਜਿਸ ਕਾਰਨ ਮੈਂ ਬੱਚ ਗਿਆ। ਹਮਲੇ ਤੋਂ ਬਾਅਦ ਸਾਰੇ ਕੌਂਸਲਰ ਇਕੱਠੇ ਹੋ ਕੇ ਥਾਣੇ ਪਹੁੰਚੇ ਅਤੇ ਹਮਲਾਵਰਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਦੱਸ ਦਈਏ ਕਿ ਇੱਕ ਦਿਨ ਪਹਿਲਾਂ ਹੀ ਫਿਰੋਜ਼ਪੁਰ ਸ਼ਹਿਰ ਵਿੱਚ ਦੋ ਕਤਲ ਹੋਏ ਸਨ।