ਪੰਜਾਬ ''ਚ ਵੱਡੀ ਵਾਰਦਾਤ, ਵਕੀਲ ''ਤੇ ਚੱਲੀਆਂ ਤਾਬੜਤੋੜ ਗੋਲੀਆਂ
Thursday, Jan 23, 2025 - 06:27 PM (IST)

ਬਠਿੰਡਾ- ਬਠਿੰਡਾ-ਅੰਮ੍ਰਿਤਸਰ ਨੈਸ਼ਨਲ ਹਾਈਵੇ ਤੇ ਐੱਨ. ਐੱਫ਼. ਐੱਲ. ਗੇਟ ਨੰਬਰ ਇੱਕ ਦੇ ਨੇੜੇ ਵਕੀਲ ਦੇ ਗੋਲੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਐਡਵੋਕੇਟ ਯਸ਼ ਕਰਵੱਸਰਾ ਮੋਟਰਸਾਈਕਲ 'ਤੇ ਘਰ ਨੂੰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਕਾਰ ਸਵਾਰਾਂ ਨੇ ਉਸ 'ਤੇ ਤਾਬੜ-ਤੋੜ ਗੋਲੀਆਂ ਚੱਲਾ ਦਿੱਤੀਆਂ। ਇਸ ਦੌਰਾਨ ਦੋ ਗੋਲੀਆਂ ਐਡਵੋਕੇਟ ਯਸ਼ ਦੇ ਲੱਗੀਆਂ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਇਲਾਜ ਲਈ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ।
ਇਹ ਵੀ ਪੜ੍ਹੋ- CRPF ਦਾ ਜਵਾਨ ਤੇ ਪੰਜਾਬ ਪੁਲਸ ਹੋਈ ਆਹਮੋ-ਸਾਹਮਣੇ, ਵਜ੍ਹਾ ਜਾਣ ਹੋਵੋਗੇ ਹੈਰਾਨ
ਘਟਨਾ ਦਾ ਪਤਾ ਚੱਲਦੇ ਹੀ ਮੌਕੇ 'ਤੇ ਪੁਲਸ ਘਟਨਾ ਵਾਲੀ ਸਥਾਨ 'ਤੇ ਪਹੁੰਚ ਗਈ। ਸੀਨੀਅਰ ਅਧਿਕਾਰੀ ਵੱਲੋਂ ਸੀ. ਆਈ. ਏ. ਸਟਾਫ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਫਿਰ ਪ੍ਰਾਈਵੇਟ ਸਕੂਲ ਦੇ ਅਧਿਆਪਕ ਵੱਲੋਂ ਮਾਸੂਮ ਬੱਚੇ 'ਤੇ ਤਸ਼ੱਦਦ, ਮਾਪਿਆਂ ਦਾ ਨਿਕਲਿਆ ਤ੍ਰਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8