ਪੰਜਾਬ ਦੇ ਗੁਰਦੁਆਰੇ 'ਚ ਵੱਡਾ ਹਾਦਸਾ, ਲੈਂਟਰ ਡਿੱਗਣ ਕਾਰਨ ਮਿਸਤਰੀ ਦੀ ਮੌਤ
Monday, Sep 08, 2025 - 12:54 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੇ ਪਿੰਡ ਪੇਂਚਾਵਾਲੀ 'ਚ ਸ੍ਰੀ ਗੁਰਦੁਆਰਾ ਸਾਹਿਬ 'ਚ ਲੈਂਟਰ ਪਾਇਆ ਜਾ ਰਿਹਾ ਸੀ ਕਿ ਅਚਾਨਕ ਵੱਡਾ ਹਾਦਸਾ ਵਾਪਰ ਗਿਆ। ਲੈਂਟਰ ਦੀ ਸਪੋਰਟ ਟੁੱਟਣ ਕਾਰਨ ਲੈਂਟਰ ਹੇਠਾਂ ਡਿੱਗ ਗਿਆ। ਇਸ ਹਾਦਸੇ ਦੌਰਾਨ ਮੌਕੇ 'ਤੇ ਕੰਮ ਕਰ ਰਹੇ ਰਾਜ ਮਿਸਤਰੀ ਦੀ ਮੌਤ ਹੋ ਗਈ, ਜਦੋਂ ਕਿ 2 ਮਜ਼ਦੂਰ ਜ਼ਖਮੀ ਹੋ ਗਏ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਮਹਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਗੁਰਚਰਨ ਸਿੰਘ ਨੇ ਦੱਸਿਆ ਕਿ ਫਾਜ਼ਿਲਕਾ ਦੇ ਪਿੰਡ ਪੇਂਚਾਵਾਲੀ 'ਚ ਗੁਰਦੁਆਰਾ ਸਾਹਿਬ 'ਚ ਲੈਂਟਰ ਪਾਇਆ ਜਾ ਰਿਹਾ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਹੋਰ ਛੁੱਟੀਆਂ ਦਾ ਐਲਾਨ! ਅਗਲੇ ਹੁਕਮਾਂ ਤੱਕ ਰਹਿਣਗੇ ਬੰਦ
ਪਹਿਲਾਂ ਬਰਸਾਤ ਹੋਣ ਲੱਗੀ, ਜਿਸ ਕਾਰਨ ਕੁੱਝ ਸਮੇਂ ਲਈ ਕੰਮ ਰੋਕ ਦਿੱਤਾ ਗਿਆ। ਬਰਸਾਤ ਰੁਕਣ ਤੋਂ ਬਾਅਦ ਲੈਂਟਰ ਪਾਉਣ ਦਾ ਕੰਮ ਸ਼ੁਰੂ ਕੀਤਾ ਗਿਆ। ਦੇਰ ਸ਼ਾਮ ਤੱਕ ਲੈਂਟਰ ਪਾਉਣ ਦਾ ਕੰਮ ਚੱਲ ਰਿਹਾ ਸੀ ਕਿ ਅਚਾਨਕ ਹੇਠਾਂ ਤੋਂ ਸਪੋਰਟ ਟੁੱਟ ਗਈ ਅਤੇ ਲੈਂਟਰ ਡਿੱਗ ਗਿਆ।
ਇਹ ਵੀ ਪੜ੍ਹੋ : ਬੱਚਿਆਂ ਤੇ ਬਜ਼ੁਰਗਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਇਸ ਕਾਰਨ 2 ਮਜ਼ਦੂਰ ਜ਼ਖਮੀ ਹੋ ਗਏ। ਗੁਰਦੁਆਰਾ ਸਾਹਿਬ 'ਚ ਰਾਜ ਮਿਸਤਰੀ ਦਾ ਕੰਮ ਕਰ ਰਿਹਾ ਮਹਿੰਦਰ ਸਿੰਘ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ। ਹਾਲਾਂਕਿ ਉਨ੍ਹਾਂ ਨੇ ਸਰਕਾਰੀ ਹਸਪਤਾਲ 'ਚ ਇਲਾਜ ਨਾ ਮਿਲਣ ਦਾ ਦੋਸ਼ ਲਾਉਂਦੇ ਹੋਏ ਕਿਹਾ ਕਿ ਉਹ ਮਹਿੰਦਰ ਸਿੰਘ ਨੂੰ ਨਿੱਜੀ ਹਸਪਤਾਲ ਲੈ ਗਏ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪੂਰੇ ਪਿੰਡ 'ਚ ਸੋਗ ਦਾ ਮਾਹੌਲ ਛਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8