ਪੰਜਾਬ ''ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ ''ਤੇ ਚੱਲੀਆਂ ਗੋਲ਼ੀਆਂ

Sunday, Aug 09, 2026 - 07:15 PM (IST)

ਪੰਜਾਬ ''ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ ''ਤੇ ਚੱਲੀਆਂ ਗੋਲ਼ੀਆਂ

ਕਪੂਰਥਲਾ (ਓਬਰਾਏ)- ਕਪੂਰਥਲਾ ਦੇ ਕਸਬਾ ਕਾਲਾ ਸੰਘਿਆਂ ਦੇ ਮੁੱਖ ਬਾਜ਼ਾਰ ਵਿਚ ਦੇਰ ਰਾਤ ਕੱਪੜਾ ਵਪਾਰੀ ਦੀ ਦੁਕਾਨ ਅਤੇ ਉਸ 'ਤੇ ਬਣੇ ਮਕਾਨ 'ਤੇ ਗੋਲ਼ੀਆਂ ਚਲਾ ਦਿੱਤੀਆਂ ਦਿੱਤੀਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ 'ਚ ਕੈਦ ਹੋ ਗਈ। ਗਨੀਮਤ ਇਹ ਰਹੀ ਕਿ ਇਸ ਫਾਇਰਿੰਗ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਦਰ ਪੁਲਸ ਮੌਕੇ 'ਤੇ ਪਹੁੰਚੀ ਅਤੇ ਚਾਰ ਖੋਲ ਬਰਾਮਦ ਕਰਕੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਮਾਮਲਾ ਦਰਜ ਕੀਤਾ। ਜਾਣਕਾਰੀ ਮੁਤਾਬਕ ਦੋ ਨੌਜਵਾਨ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੁੱਖ ਬਾਜ਼ਾਰ 'ਚ ਕੱਪੜਾ ਕਾਰੋਬਾਰੀ ਕੁਲਦੀਪ ਕੁਮਾਰ ਲੂੰਬਾ ਦੀ ਦੁਕਾਨ ਦੇ ਬਾਹਰ ਪਹੁੰਚੇ। ਦੋਸ਼ ਹੈ ਕਿ ਦੋਵਾਂ ਨੇ ਦੁਕਾਨ ਅਤੇ ਉਸ 'ਤੇ ਬਣੇ ਘਰ 'ਤੇ ਕਈ ਗੋਲ਼ੀਆਂ ਚਲਾਈਆਂ। ਸੀ. ਸੀ. ਟੀ. ਵੀ. ਫੁਟੇਜ 'ਚ ਵਿਖਾਇਆ ਗਿਆ ਹੈ ਕਿ ਦੋਸ਼ੀ ਨੇ ਲਗਭਗ ਚਾਰ ਰਾਊਂਡ ਫਾਇਰ ਕੀਤੇ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ

PunjabKesari

ਗੋਲ਼ੀਆਂ ਦੀ ਆਵਾਜ਼ ਸੁਣ ਕੇ ਮੁੱਖ ਬਾਜ਼ਾਰ ਵਿਚ ਡਿਊਟੀ ਕਰ ਰਹੇ ਪਹਿਰੇਦਾਰਾਂ ਨੇ ਕੁਲਦੀਪ ਲੂੰਬਾ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜਗਾਇਆ। ਫਿਰ ਉਨ੍ਹਾਂ ਨੇ ਪਿੰਡ ਦੇ ਪਤਵੰਤਿਆਂ ਨੂੰ ਮੌਕੇ 'ਤੇ ਬੁਲਾਇਆ ਅਤੇ ਪੁਲਸ ਨੂੰ ਸੂਚਿਤ ਕੀਤਾ।  ਸੂਚਨਾ ਮਿਲਣ 'ਤੇ ਕਾਲਾ ਸੰਘਿਆਂ ਪੁਲਸ ਚੌਕੀ ਅਤੇ ਸਦਰ ਪੁਲਸ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਥਾਣਾ ਇੰਚਾਰਜ ਮੇਜਰ ਸਿੰਘ ਨੇ ਪੁਲਸ ਟੀਮ ਦੇ ਨਾਲ ਘਟਨਾ ਸਥਾਨ ਦਾ ਮੁਆਇਨਾ ਕੀਤਾ। ਪੁਲਸ ਨੇ ਘਟਨਾ ਸਥਾਨ ਤੋਂ ਤਿੰਨ ਖੋਲ ਬਰਾਮਦ ਕੀਤੇ ਹਨ।

PunjabKesari

ਇਹ ਵੀ ਪੜ੍ਹੋ: ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ

PunjabKesari

ਦੱਸਿਆ ਜਾ ਰਿਹਾ ਹੈ ਕਿ ਫਾਇਰਿੰਗ ਦੌਰਾਨ ਇਕ ਗੋਲੀ ਦੁਕਾਨ ਦੇ ਸ਼ਟਰ ਨੂੰ ਚੀਰਦੇ ਹੋਏ  ਸ਼ੀਸ਼ੇ 'ਤੇ ਜਾ ਵੱਜੀ, ਜਿਸ ਨਾਲ ਦੁਕਾਨ ਪੂਰੀ ਤਰ੍ਹਾਂ ਟੁੱਟ ਗਈ। ਹਾਲਾਂਕਿ ਪਰਿਵਾਰ ਦਾ ਕੋਈ ਮੈਂਬਰ ਜ਼ਖ਼ਮੀ ਨਹੀਂ ਹੋਇਆ। ਡੀ. ਐੱਸ. ਪੀ. ਸ਼ੀਤਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਾਲਾ ਸੰਘਿਆਂ ਪੁਲਸ ਚੌਕੀ ਦੇ ਇੰਚਾਰਜ ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਸੀ. ਸੀ. ਟੀ. ਵੀ. ਫੁਟੇਜ ਅਤੇ ਹੋਰ ਸਰੋਤਾਂ ਰਾਹੀਂ ਸ਼ੱਕੀਆਂ ਦੀ ਪਛਾਣ ਕਰਨ ਲਈ ਕੰਮ ਕਰ ਰਹੀ ਹੈ। ਪੁਲਸ ਦਾ ਕਹਿਣਾ ਹੈ ਕਿ ਗੋਲ਼ੀਬਾਰੀ ਕਰਨ ਵਾਲੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News