ਪੰਜਾਬ 'ਚ ਵੱਡੀ ਵਾਰਦਾਤ! ਪੁੱਤਰ ਵੱਲੋਂ ਪਿਓ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ
Sunday, Oct 25, 2026 - 05:52 PM (IST)
ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਗਿੱਦੜਬਾਹਾ ਸ਼ਹਿਰ ਦੀ ਰਾਮ ਸਿੰਘ ਵਾਲੀ ਗਲੀ 'ਚ ਸ਼ਨੀਵਾਰ ਦੇਰ ਸ਼ਾਮ ਇੱਕ ਦਰਦਨਾਕ ਵਾਰਦਾਤ ਸਾਹਮਣੇ ਆਈ ਹੈ। ਇਥੇ ਪਤਨੀ ਨੂੰ ਪੇਕਿਆਂ ਤੋਂ ਵਾਪਸ ਲਿਆਉਣ ਦੀ ਗੱਲ 'ਤੇ ਹੋਏ ਵਿਵਾਦ ਤੋਂ ਬਾਅਦ ਇਕ ਪੁੱਤ ਨੇ ਆਪਣੇ 75 ਸਾਲਾ ਬਜ਼ੁਰਗ ਪਿਓ ਦਾ ਕਿਰਪਾਣ ਨਾਲ ਹਮਲਾ ਕਰਕੇ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਬਖ਼ਸ਼ੀਸ਼ ਸਿੰਘ (75 ਸਾਲ) ਪੁੱਤਰ ਸਾਧੂ ਸਿੰਘ ਵਾਸੀ ਰਾਮ ਸਿੰਘ ਵਾਲੀ ਗਲੀ ਗਿੱਦੜਬਾਹਾ ਵਜੋਂ ਹੋਈ ਹੈ।
ਬਖ਼ਸ਼ੀਸ਼ ਸਿੰਘ ਦਾ 30 ਸਾਲਾ ਗੁਰਚਰਨ ਸਿੰਘ ਬਠਿੰਡਾ ਦੇ 100 ਫੁੱਟ ਰੋਡ 'ਤੇ ਸਥਿਤ ਐੱਚ. ਪੀ. ਪੈਟਰੋਲ ਪੰਪ 'ਤੇ ਕੰਮ ਕਰਦਾ ਹੈ। ਮ੍ਰਿਤਕ ਦੀ ਪਤਨੀ ਜਸਪਾਲ ਕੌਰ ਦੇ ਬਿਆਨਾਂ ਮੁਤਾਬਕ ਗੁਰਚਰਨ ਸਿੰਘ ਦਾ ਕੁਝ ਦਿਨ ਪਹਿਲਾਂ ਆਪਣੀ ਪਤਨੀ ਨਾਲ ਝਗੜਾ ਹੋਇਆ ਸੀ। ਇਸ ਤੋਂ ਬਾਅਦ 7 ਅਕਤੂਬਰ ਨੂੰ ਉਸ ਦੀ ਪਤਨੀ ਆਪਣੀਆਂ 3 ਧੀਆਂ ਨੂੰ ਘਰ ਛੱਡ ਕੇ ਫਰੀਦਕੋਟ ਆਪਣੇ ਪੇਕੇ ਚਲੀ ਗਈ ਸੀ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
ਪਿਓ-ਪੁੱਤ ਵਿਚਾਲੇ ਬਹਿਸ
ਪਤਨੀ ਦੇ ਚਲੇ ਜਾਣ ਤੋਂ ਬਾਅਦ ਗੁਰਚਰਨ ਪਰੇਸ਼ਾਨ ਰਹਿੰਦਾ ਸੀ। ਉਸ ਦੇ ਪਿਤਾ ਬਖ਼ਸ਼ੀਸ਼ ਸਿੰਘ ਉਸ ਨੂੰ ਵਾਰ-ਵਾਰ ਪਤਨੀ ਨੂੰ ਵਾਪਸ ਲਿਆਉਣ ਲਈ ਸਮਝਾਉਂਦੇ ਸਨ ਪਰ ਉਹ ਤਿਆਰ ਨਹੀਂ ਸੀ। ਸ਼ਨੀਵਾਰ ਰਾਤ ਨੂੰ ਇਸੇ ਗੱਲ ਨੂੰ ਲੈ ਕੇ ਪਿਓ-ਪੁੱਤ ਵਿਚਾਲੇ ਮੁੜ ਤਕਰਾਰ ਹੋ ਗਈ। ਗੁੱਸੇ 'ਚ ਆ ਕੇ ਗੁਰਚਰਨ ਆਪਣੇ ਕਮਰੇ 'ਚੋਂ ਕਿਰਪਾਣ ਚੁੱਕ ਲਿਆਇਆ ਅਤੇ ਆਪਣੇ ਪਿਤਾ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਉਨ੍ਹਾਂ ਦੀ ਮੌਤ ਹੋ ਗਈ। ਵਾਰਦਾਤ ਦੇ ਸਮੇਂ ਘਰ 'ਚ ਮ੍ਰਿਤਕ ਦੀ ਬਜ਼ੁਰਗ ਪਤਨੀ ਅਤੇ ਉਸ ਦੀਆਂ ਤਿੰਨ ਪੋਤੀਆਂ ਮੌਜੂਦ ਸਨ। ਕਤਲ ਕਰਨ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ: ਪੰਜਾਬ: ਪਿਓ-ਪੁੱਤ ਨਾਲ ਵਾਪਰਿਆ ਵੱਡਾ ਹਾਦਸਾ! ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ, ਪੁੱਤਰ ਦੀ ਮੌਤ
ਸੂਚਨਾ ਮਿਲਣ 'ਤੇ ਡੀ. ਐੱਸ. ਪੀ. ਜਤਿੰਦਰ ਸਿੰਘ ਚੋਪੜਾ ਅਤੇ ਥਾਣਾ ਗਿੱਦੜਬਾਹਾ ਦੇ ਐੱਸ. ਐੱਚ. ਓ. ਪਰਵਿੰਦਰ ਸਿੰਘ ਪੁਲਸ ਟੀਮ ਨਾਲ ਮੌਕੇ 'ਤੇ ਪਹੁੰਚੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ ਗੁਰਚਰਨ ਸਿੰਘ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: 'ਪੁੱਤ ਦੀ ਮੌਤ ਦਾ ਦਰਦ ਝੱਲ ਰਹੇ ਭੀਮ ਸਿੰਘ ਦੇ ਹੌਂਸਲੇ ਨੂੰ ਸਲਾਮ', ਝੋਟਾ ਕਤਲ ਮਾਮਲੇ 'ਤੇ ਪਰਗਟ ਸਿੰਘ ਦਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
