ਪੰਜਾਬ ''ਚ ਮੁੜ ਵੱਡੀ ਵਾਰਦਾਤ, ਮੋਟਰ ''ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਕਤਲ, ਅੱਧ ਸੜੀ ਮਿਲੀ ਲਾਸ਼
Wednesday, Dec 11, 2024 - 07:24 PM (IST)
ਬਲਾਚੌਰ/ਪੋਜੇਵਾਲ/ਗੜ੍ਹਸ਼ੰਕਰ (ਤਰਸੇਮ ਕਟਾਰੀਆ)- ਗੜ੍ਹਸ਼ੰਕਰ ਦੇ ਪਿੰਡ ਚੱਕ ਸਿੰਘਾ ਵਿਖੇ ਇਕ ਕਿਸਾਨ ਦੀ ਮੋਟਰ 'ਤੇ ਰਹਿੰਦੇ ਪ੍ਰਵਾਸੀ ਮਜ਼ਦੂਰ ਦਾ ਉਸ ਦੇ ਨਾਲ ਦੇ ਸਾਥੀਆਂ ਵੱਲੋਂ ਕਤਲ ਕਰ ਦਿੱਤਾ ਗਿਆ। ਸਮੁੰਦੜਾ ਪੁਲਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਰੰਪਾ ਪੁੱਤਰ ਸੰਧਰਾ ਵਾਸੀ ਕੋਲੜਾ ਜ਼ਿਲ੍ਹਾ ਖੂਹੀ ਝਾਰਖੰਡ ਪਿਛਲੇ ਕਈ ਮਹੀਨਿਆਂ ਤੋਂ ਇਕ ਕਿਸਾਨ ਦੀ ਮੋਟਰ 'ਤੇ ਰਹਿ ਰਿਹਾ ਸੀ। ਕਿਸੇ ਗੱਲ ਨੂੰ ਲੈ ਕੇ ਹੋਏ ਤਕਰਾਰ ਕਾਰਨ ਨਾਲ ਦੇ ਸਾਥੀਆਂ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਘਾਹ-ਫੂਸ ਨਾਲ ਅੱਗ ਲਾ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਪੰਜਾਬ ਦੀ ਇਸ ਇਤਿਹਾਸਕ ਗੁਰੂ ਨਗਰੀ 'ਚ ਇਨ੍ਹਾਂ ਦੁਕਾਨਾਂ ਨੂੰ ਹਫ਼ਤੇ ਦਾ ਅਲਟੀਮੇਟਮ ਜਾਰੀ
ਬਲਵਿੰਦਰ ਸਿੰਘ ਐੱਸ. ਐੱਚ. ਓ. ਗੜ੍ਹਸ਼ੰਕਰ ਅਤੇ ਸੁਖਵਿੰਦਰ ਸਿੰਘ ਚੌਂਕੀ ਇੰਚਾਰਜ ਸਮੁੰਦੜਾ ਵੱਲੋਂ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਅੱਧਸੜੀ ਲਾਸ਼ ਨੂੰ ਕਬਜ਼ੇ ਵਿੱਚ ਲੈਦਿਆਂ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਪੁਲਸ ਵੱਲੋਂ ਮਾਮਲੇ ਨਾਲ ਸੰਬੰਧਤ ਨਿਵਾਸ ਟੁਕਨੂੰ ਪੁੱਤਰ ਪੀਟਾ ਟੁਕਨੂੰ ਵਾਸੀ ਝਾਰਖੰਡ ਅਤੇ ਮ੍ਰਿਤਕ ਰੰਪਾ ਦੀ ਪਤਨੀ ਸੁਸ਼ਮਾ ਕੁਮਾਰੀ ਨੂੰ ਹਿਰਾਸਤ ਵਿੱਚ ਲੈਂਦਿਆਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਫਗਵਾੜਾ ਘਟਨਾ ਨੂੰ ਲੈ ਕੇ ਪੰਜਾਬ ਪੁਲਸ ਸਖ਼ਤ, ਦਿੱਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8