ਪੰਜਾਬ ''ਚ ਵੱਡਾ ਹਾਦਸਾ, 2 ਘਰਾਂ ''ਚ ਵਿਛੇ ਸੱਥਰ, ਚੜ੍ਹਦੀ ਜਵਾਨੀ ਜਹਾਨੋਂ ਤੁਰ ਗਏ ਮਾਪਿਆਂ ਦੇ ਸੋਹਣੇ-ਸੁਣੱਖੇ ਪੁੱਤ
Wednesday, Jan 22, 2025 - 06:15 PM (IST)
ਕਪੂਰਥਲਾ/ਭੁਲੱਥ (ਓਬਰਾਏ)- ਕਪੂਰਥਲਾ ਦੇ ਭੁਲੱਥ ਦੇ ਪਿੰਡ ਰਾਮਗੜ ਕੋਲ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ ਦੋ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਭਦੀਪ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਸ਼ਨਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਦੋਵੇਂ ਵਾਸੀ ਮਹਮੂਦਪੁਰ ਕਪੂਰਥਲਾ ਵਜੋਂ ਹੋਈ ਹੈ। ਪੁਲਸ ਨੇ ਦੋਹਾਂ ਦੀਆਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨਾਂ ਦੀ ਮੋਟਰਸਾਈਕਲ ਕੰਟਰੋਲ ਤੋਂ ਬਾਹਰ ਹੋ ਕੇ ਦਰੱਖ਼ਤ ਨਾਲ ਟਕਰਾ ਗਈ, ਜਿਸ ਕਾਰਨ ਉਕਤ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਵਾਹਨ ਚਾਲਕ ਹੋ ਜਾਣ ਸਾਵਧਾਨ ! ਸ਼ਾਮ 6 ਵਜੇ ਤੋਂ ਰਾਤ 9 ਵਜੇ ਤੱਕ...
ਜਲੰਧਰ ਦੇ ਸਿਵਲ ਹਸਪਤਾਲ ਵਿਚ ਦੋਹਾਂ ਨੇ ਤੋੜਿਆ ਦਮ
ਮਿਲੀ ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਦੋਵੇਂ ਜ਼ਖ਼ਮੀ ਹੋਏ ਨੌਜਵਾਨਾਂ ਨੂੰ ਰਾਹਗੀਰਾਂ ਨੇ ਉਨ੍ਹਾਂ ਨੂੰ ਪਹਿਲਾਂ ਨੇੜੇ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੋਂ ਉਨ੍ਹਾਂ ਨੂੰ ਜਲੰਧਰ ਸਿਵਲ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਇਥੇ ਦੋਵੇਂ ਨੌਜਵਾਨਾਂ ਨੇ ਦਮ ਤੋੜ ਦਿੱਤਾ। ਘਟਨਾ ਦੀ ਸੂਚਨਾ ਤੁਰੰਤ ਕਪੂਰਥਲਾ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਜਾਂਚ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਥਾਣਾ ਭੁੱਲਥ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਨੇ ਦੱਸਿਆ ਕਿ ਦੋਵੇਂ ਨੌਜਵਾਨ ਬਾਈਕ 'ਤੇ ਪਿੰਡ ਰਾਮਗੜ੍ਹ ਵੱਲ ਜਾ ਰਹੇ ਸਨ। ਇਸ ਦੌਰਾਨ ਦੋਹਾਂ ਦੇ ਮੋਟਰਸਾਈਕਲ ਬੇਕਾਬੂ ਹੋ ਗਏ ਅਤੇ ਇਕ ਦਰੱਖ਼ਤ ਨਾਲ ਟਕਰਾ ਗਏ। ਘਟਨਾ ਦੀ ਜਾਂਚ ਲਈ ਏ. ਐੱਸ. ਆਈ. ਮਨਜੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਹਾਦਸਾਗ੍ਰਸਤ ਬਾਈਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ। ਪੁਲਸ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਅੱਜ ਬਦਲੇਗਾ ਪੰਜਾਬ ਦਾ ਮੌਸਮ, ਮੀਂਹ ਨੂੰ ਲੈ ਕੇ ਜਾਰੀ ਹੋਇਆ ਵੱਡਾ ਅਲਰਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e