ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਚਾਚੇ ਦੀ ਪ੍ਰੇਮਿਕਾ ਨੇ ਕੀਤਾ 10 ਸਾਲਾ ਭਤੀਜੇ ਦਾ ਕਤਲ
Tuesday, Jul 18, 2023 - 10:09 PM (IST)
ਸੁਲਤਾਨਪੁਰ ਲੋਧੀ (ਸੋਢੀ, ਧੀਰ)-ਗੁਰਦੁਆਰਾ ਸਾਹਿਬ ’ਚ ਆਪਣੇ ਪਿਤਾ ਨਾਲ ਲੰਗਰ ਚ ਸੇਵਾ ਕਰਨ ਆਏ 10 ਸਾਲਾ ਮਾਸੂਮ ਬੱਚੇ ਕਰਨਵੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਨਿਵਾਸੀ ਪਿੰਡ ਸਰੂਪਵਾਲ ਤੇ ਹਾਲ ਨਿਵਾਸੀ ਬਾਬਾ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਨੂੰ ਉਸ ਦੇ ਚਾਚੇ ਦੀ ਪ੍ਰੇਮਿਕਾ ਵੱਲੋਂ ਵੇਈਂ ’ਚ ਧੱਕਾ ਦੇ ਕੇ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਕੱਲ੍ਹ ਬੱਚੇ ਦੀ ਗੁਰਦੁਆਰਾ ਮਾਤਾ ਸੁਲੱਖਣੀ ਜੀ ਸੁਲਤਾਨਪੁਰ ਲੋਧੀ ਤੋਂ ਅਚਾਨਕ ਲਾਪਤਾ ਹੋਣ ਦੀ ਖ਼ਬਰ ਮਿਲੀ, ਜਿਸ ਦੀ ਪਹਿਲਾਂ ਮਾਪਿਆਂ ਵੱਲੋਂ ਭਾਲ ਕੀਤੀ ਗਈ। ਉਪਰੰਤ ਥਾਣਾ ਸੁਲਤਾਨਪੁਰ ਲੋਧੀ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : 19 ਜ਼ਿਲ੍ਹਿਆਂ ਦੇ 1432 ਪਿੰਡ ਹੜ੍ਹਾਂ ਨਾਲ ਹੋਏ ਪ੍ਰਭਾਵਿਤ, ਪੰਜਾਬ ਸਰਕਾਰ ਵੱਲੋਂ ਰਾਹਤ ਕਾਰਜ ਜੰਗੀ ਪੱਧਰ ’ਤੇ ਜਾਰੀ
ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਵੱਲੋਂ ਸੁਲਤਾਨਪੁਰ ਲੋਧੀ ਦੇ ਥਾਣਾ ਮੁਖੀ ਵਰਿੰਦਰ ਸਿੰਘ ਬਾਜਵਾ ਦੀ ਅਗਵਾਈ ’ਚ ਵੱਖ-ਵੱਖ ਟੀਮਾਂ ਬਣਾ ਕੇ ਬੱਚੇ ਦਾ ਸੁਰਾਗ ਲਗਾਉਣ ਲਈ ਯਤਨ ਕੀਤੇ ਤੇ ਆਲੇ-ਦੁਆਲੇ ਦੇ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਗਏ। ਇਸ ਦੌਰਾਨ ਸੁਰਾਗ ਮਿਲਿਆ ਕਿ ਇਕ ਔਰਤ ਰਾਜਬੀਰ ਕੌਰ ਨਿਵਾਸੀ ਮੁਹੱਲਾ ਬਾਬਾ ਜਵਾਲਾ ਸਿੰਘ ਨਗਰ ਸੁਲਤਾਨਪੁਰ ਲੋਧੀ ਹੀ ਮਾਸੂਮ ਬੱਚੇ ਕਰਨਵੀਰ ਸਿੰਘ ਨੂੰ ਲੈ ਕੇ ਵੇਈਂ ਵੱਲ ਜਾਂਦੀ ਦਿਖਾਈ ਦਿੰਦੀ ਹੈ, ਜੋ ਹੀਰਾ ਸਿੰਘ ਦੀ ਪ੍ਰੇਮਿਕਾ ਤੇ ਹੀਰਾ ਸਿੰਘ ਮ੍ਰਿਤਕ ਬੱਚੇ ਦਾ ਚਾਚਾ ਹੈ। ਪੁਲਸ ਨੇ ਉਕਤ ਦੋਵਾਂ ਨੂੰ ਸ਼ੱਕ ਦੇ ਆਧਾਰ ’ਤੇ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਸ਼ੁਰੂ ਕੀਤੀ।
ਇਹ ਖ਼ਬਰ ਵੀ ਪੜ੍ਹੋ : ਕਰੰਟ ਲੱਗਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਡੀ. ਐੱਸ. ਪੀ. ਬਬਨਦੀਪ ਸਿੰਘ ਲੁਬਾਣਾ ਨੇ ਉਕਤ ਕੋਲੋਂ ਪੁੱਛਗਿੱਛ ਕਰਨ ਉਪਰੰਤ ਪਤਾ ਲੱਗਾ ਕਿ ਚਾਚੇ ਦੀ ਪ੍ਰੇਮਿਕਾ ਰਾਜਬੀਰ ਕੌਰ ਨੇ ਹੀ ਕਰਨਵੀਰ ਸਿੰਘ ਨੂੰ ਵੇਈਂ ਧੱਕਾ ਦਿੱਤਾ ਸੀ। ਉਨ੍ਹਾਂ ਕਿਹਾ ਕਿ 24 ਘੰਟੇ ਬਾਅਦ ਮਾਸੂਮ ਬੱਚੇ ਦੀ ਲਾਸ਼ ਵੇਈਂ ’ਚੋਂ ਮਿਲ ਗਈ ਹੈ, ਜਿਸ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਭੇਜਿਆ ਗਿਆ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਦੋਹਾਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।