ਮੁੜ ਗੋਲ਼ੀਆਂ ਨਾਲ ਦਹਿਲਿਆ ਪੰਜਾਬ, ਸਰਪੰਚ ਨੇ ਸ਼ਰੇਆਮ ਕਰ ''ਤੀ ਫਾਇਰਿੰਗ
Sunday, Jan 05, 2025 - 06:30 PM (IST)
ਟਾਂਡਾ ਉੜਮੁੜ (ਮੋਮੀ)- ਟਾਂਡਾ ਅਧੀਨ ਪੈਂਦੇ ਪਿੰਡ ਮਸੀਤਪਲ ਕੋਟ ਵਿਖੇ ਬੀਤੀ ਰਾਤ ਪਿੰਡ ਦੇ ਹੀ ਸਰਪੰਚ ਵੱਲੋਂ ਪਿੰਡ ਵਿੱਚ ਗੋਲ਼ੀਆਂ ਚਲਾਉਣ ਕਾਰਨ ਅਸਲਾ ਐਕਟ ਅਧੀਨ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਬ ਡਿਵੀਜ਼ਨ ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਥਾਣਾ ਟਾਂਡਾ ਮੁਖੀ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਕੁਲਦੀਪ ਕੌਰ ਗੁਰਦੇਵ ਸਿੰਘ ਵਾਸੀ ਪਿੰਡ ਮਸੀਤਪਲਕੋਟ ਦੇ ਬਿਆਨਾਂ ਦੇ ਆਧਾਰ 'ਤੇ ਪਿੰਡ ਦੇ ਸਰਪੰਚ ਸਰਬਜੀਤ ਸਿੰਘ ਪੁੱਤਰ ਮਨਜੀਤ ਸਿੰਘ ਖ਼ਿਲਾਫ਼ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਸਕਾਲਰਸ਼ਿਪ ਲੈਣ ਵਾਲੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਇਨ੍ਹਾਂ ਤਾਰੀਖ਼ਾਂ ਤੋਂ ਪਹਿਲਾਂ ਕਰ ਲਓ ਇਹ ਕੰਮ
ਉਕਤ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਗਏ ਆਪਣੇ ਬਿਆਨ ਵਿੱਚ ਕੁਲਦੀਪ ਕੌਰ ਦੱਸਿਆ ਕਿ ਉਹ ਅੰਗਹੀਣ ਹੈ ਅਤੇ ਆਪਣੇ ਪਿੰਡ ਵਿੱਚ ਹੀ ਰਹਿੰਦੀ ਹੈ। ਉਸ ਦਾ ਪਿਤਾ ਵਿਦੇਸ਼ ਹੋਣ ਕਾਰਨ ਅੰਗਹੀਣ ਹੋਣ ਦੀ ਹਾਲਤ ਵਿੱਚ ਉਸ ਦੀ ਭੂਆ ਕ੍ਰਿਸ਼ਨਾ ਦੇਵੀ ਵੱਲੋਂ ਉਸ ਦੀ ਦੇਖ ਭਾਲ ਕੀਤੀ ਜਾਂਦੀ ਹੈ।
ਕੁਲਦੀਪ ਕੌਰ ਨੇ ਦੱਸਿਆ ਕਿ ਬੀਤੀ ਰਾਤ ਸਰਪੰਚ ਸਰਬਜੀਤ ਸਿੰਘ ਨੇ ਪਹਿਲਾਂ ਤਾਂ ਉਨ੍ਹਾਂ ਦੇ ਘਰ ਦਾ ਗੇਟ ਖੜ੍ਹਕਾਇਆ ਅਤੇ ਬਾਅਦ ਵਿੱਚ ਤਿੰਨ ਚਾਰ ਫਾਇਰ ਕਰਕੇ ਉਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ। ਕੁਲਦੀਪ ਕੌਰ ਨੇ ਹੋਰ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਪਹਿਲਾਂ ਵੀ ਅਕਸਰ ਹੀ ਉਨ੍ਹਾਂ ਦੇ ਘਰ ਦਾ ਦਰਵਾਜ਼ਾ ਖੜ੍ਹਕਾਉਂਦਾ ਰਹਿੰਦਾ ਸੀ ਅਤੇ ਉਨ੍ਹਾਂ ਨੂੰ ਆਵਾਜ਼ਾਂ ਮਾਰਦਾ ਰਹਿੰਦਾ ਸੀ। ਜਿਆਦਾ ਸਹਿਮਣ ਕਰਨ ਉਨ੍ਹਾਂ ਨੇ ਇਸ ਸਬੰਧੀ ਪੁਲਸ ਨੂੰ ਸੂਚਿਤ ਨਹੀਂ ਕੀਤਾ। ਟਾਂਡਾ ਪੁਲਸ ਨੇ ਹੁਣ ਉਕਤ ਸਰਪੰਚ ਖ਼ਿਲਾਫ਼ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੇ ਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਸ ਮਾਮਲੇ ਦੀ ਜਾਂਚ ਏ. ਐੱਸ. ਆਈ. ਅਮਰਜੀਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਕੜਾਕੇ ਦੀ ਠੰਡ ਤੇ ਠੰਡੀਆਂ ਹਵਾਵਾਂ ਨੇ ਠੁਰ-ਠੁਰ ਕਰਨੇ ਲਾਏ ਲੋਕ, ਐਡਵਾਈਜ਼ਰੀ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e