ਟਾਂਡਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਬੇਰਹਿਮੀ ਨਾਲ ਕਤਲ, ਰੇਲਵੇ ਟਰੈਕ ਨੇੜਿਓਂ ਮਿਲੀ ਲਾਸ਼
Monday, Dec 09, 2024 - 03:01 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਗੁਪਤਾ, ਜਸਵਿੰਦਰ)- ਟਾਂਡਾ ਵਿਚ ਵਿਅਕਤੀ ਦਾ ਕਤਲ ਹੋਣ ਦੀ ਵੱਡੀ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਰੇਲਵੇ ਪੁਲਸ ਨੇ ਬੀਤੀ ਦੇਰ ਸ਼ਾਮ ਪਿੰਡ ਢਡਿਆਲਾ ਦੇ ਫੋਕਲ ਪੁਆਇੰਟ ਦੇ ਸਾਹਮਣੇ ਰੇਲਵੇ ਟਰੈਕ ਨੇੜਿਓਂ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਫਿਲਹਾਲ ਇਸ ਮ੍ਰਿਤਕ ਵਿਅਕਤੀ ਦੀ ਕੋਈ ਪਛਾਣ ਨਹੀਂ ਹੋ ਸਕੀ ਹੈ।
ਲਾਸ਼ ਬਾਰੇ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਥਾਣਾ ਰੇਲਵੇ ਪੁਲਸ ਜਲੰਧਰ ਇੰਸਪੈਕਟਰ ਪਲਵਿੰਦਰ ਸਿੰਘ, ਐੱਸ. ਆਈ. ਬੀਰਬਲ ਸ਼ਰਮਾ ਅਤੇ ਥਾਣੇਦਾਰ ਅੰਮ੍ਰਿਤਪਾਲ ਸਿੰਘ ਦੀ ਟੀਮ ਨੇ ਫੋਰੈਂਸਿਕ ਮਾਹਿਰਾਂ ਦੀ ਮਦਦ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੋਰਚਰੀ ਵਿਚ ਰਖਵਾਇਆ ਗਿਆ ਹੈ ਅਤੇ ਇਸ ਵਿਅਕਤੀ ਦੀ ਪਛਾਣ ਲਈ ਉੱਦਮ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ 'ਚ PMAY 'ਚ ਹੋਏ ਘਪਲੇ ਨੂੰ ਲੈ ਕੇ ਸਾਹਮਣੇ ਆਈ ਇਕ ਹੋਰ ਗੱਲ
ਮ੍ਰਿਤਕ ਦੇ ਮੂੰਹ ’ਤੇ ਗਹਿਰੇ ਜ਼ਖ਼ਮ ਸਨ। ਜਾਂਚ ਕਰ ਰਹੇ ਰੇਲਵੇ ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੇ ਅਣਪਛਾਤੇ ਕਾਤਲ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਵੀ ਹੋ ਸਕਦਾ ਹੈ ਕਿ ਇਸ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਇਥੇ ਸੁੱਟਿਆ ਹੋਵੇ। ਪੁਲਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਤੇਜ਼ ਹਵਾਵਾਂ ਚੱਲਣੀਆਂ ਸ਼ੁਰੂ, ਜਾਣੋ ਅਗਲੇ ਦਿਨਾਂ ਦਾ ਹਾਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8