ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ

Thursday, Sep 17, 2026 - 06:17 PM (IST)

ਟਾਂਡਾ 'ਚ ਵੱਡੀ ਵਾਰਦਾਤ! ਬੁਲੇਟ ਦੇ ਪਟਾਕਿਆਂ ਪਿੱਛੇ ਮੁੰਡੇ ਦਾ ਕਰ 'ਤਾ ਕਤਲ

ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ, ਗੁਪਤਾ, ਜਸਵਿੰਦਰ)-ਪਿੰਡ ਠਾਕਰੀ ਨੇੜੇ ਬੀਤੀ ਦੇਰ ਰਾਤ ਬੁਲੇਟ ਤੋਂ ਪਟਾਕੇ ਚਲਾਉਣ ਦੀ ਰੰਜਿਸ਼ ਨੂੰ ਲੈ ਕੇ ਹੋਏ ਝਗੜੇ ਕਾਰਨ ਗਿਆਰ੍ਹਵੀਂ ਜਮਾਤ ’ਚ ਪੜਦੇ 16 ਸਾਲਾ ਮੁੰਡੇ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਟਾਂਡਾ ਪੁਲਸ ਨੇ 5 ਨੌਜਵਾਨਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਹੈ।

ਮ੍ਰਿਤਕ ਦੀ ਪਛਾਣ ਸਰਬਜੀਤ ਸਿੰਘ ਉਰਫ਼ ਸਨੀ ਪੁੱਤਰ ਸਤਪਾਲ ਸਿੰਘ ਵਾਸੀ ਤਲਵੰਡੀ ਡੱਡੀਆਂ ਦੇ ਰੂਪ ਵਿਚ ਹੋਈ ਹੈ। ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਐੱਸ. ਐੱਚ. ਓ. ਅਮਰਜੀਤ ਕੌਰ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ ਮੌਤ ਦਾ ਸ਼ਿਕਾਰ ਹੋਏ ਮੁੰਡੇ ਦੇ ਪਿਤਾ ਸਤਪਾਲ ਸਿੰਘ ਪੁੱਤਰ ਸ਼ਿੰਗਾਰਾ ਸਿੰਘ ਦੇ ਬਿਆਨ ਦੇ ਆਧਾਰ ’ਤੇ ਰਾਜਵਿੰਦਰ ਸਿੰਘ ਪੁੱਤਰ ਰਵੇਲ ਸਿੰਘ ਮਨਜੀਤ ਸਿੰਘ ਪੁੱਤਰ ਰਾਣਾ ਸਿੰਘ ਊਧਮ ਸਿੰਘ ਰੋਮੀ ਪੁੱਤਰ ਅਜੈਬ ਸਿੰਘ ਸੰਦੀਪ ਸਿੰਘ ਜੈਰੀ ਵਾਸੀ ਤਲਵੰਡੀ ਸੱਲਾ, ਆਰੀਅਨ ਵਾਸੀ ਬਰਿਆਰ ਅਤੇ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਦਰਜ ਕੀਤਾ ਹੈ।

ਇਹ ਵੀ ਪੜ੍ਹੋ-ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰ ਖੇਡ ਰਿਹਾ ਜਵਾਕ ਹੋਇਆ ਅਗਵਾ, CCTV 'ਚ ਕੈਦ ਹੋਈ ਘਟਨਾ

ਆਪਣੇ ਬਿਆਨ ਵਿਚ ਸਤਪਾਲ ਸਿੰਘ ਨੇ ਦੱਸਿਆ ਕਿ ਉਕਤ ਮੁਲਜ਼ਮ ਉਨ੍ਹਾਂ ਦੇ ਘਰਾਂ ਸਾਹਮਣੇ ਪਿਛਲੇ ਦਿਨਾਂ ਤੋਂ ਬੁਲੇਟ ਮੋਟਰਸਾਈਕਲਾਂ ’ਤੇ ਪਟਾਕੇ ਮਾਰਦੇ ਸਨ। ਉਨ੍ਹਾਂ ਇਸ ਬਾਰੇ ਇਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੂੰ ਸ਼ਿਕਾਇਤ ਕਰਦੇ ਹੋਏ ਇਨ੍ਹਾਂ ਨੂੰ ਵਰਜਣ ਲਈ ਕਿਹਾ ਸੀ। 16 ਸਤੰਬਰ ਨੂੰ ਫਿਰ ਇਨ੍ਹਾਂ ਨੇ ਪਟਾਕੇ ਮਾਰੇ ਅਤੇ ਇਸ ਦੌਰਾਨ ਉਸ ਨੂੰ ਰਾਤ 9 ਵਜੇ ਦੇ ਕਰੀਬ ਪਤਾ ਲੱਗਿਆ ਕਿ ਉਕਤ ਮੁਲਜ਼ਮ ਅਤੇ ਉਸ ਦਾ ਪੁੱਤਰ ਸਰਬਜੀਤ ਸਿੰਘ ਅਤੇ ਉਸ ਦੇ ਦੋਸਤ ਲਵਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਅਤੇ ਸ਼ੇਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਪਿੰਡ ਠਾਕਰੀ ਸਕੂਲ ਨੇੜੇ ਇਕੱਠਾ ਹੋਏ ਹਨ ਅਤੇ ਲੜਾਈ ਝਗੜਾ ਕਰਨ ਨੂੰ ਫਿਰਦੇ ਹਨ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ DAV ਕਾਲਜ 'ਚ ਹੰਗਾਮਾ

ਜਦੋਂ ਉਸ ਨੇ ਆਪਣੇ ਪਿੰਡ ਵਾਸੀਆਂ ਸੁਰਜੀਤ ਸਿੰਘ ਅਤੇ ਮਹਿੰਦਰ ਸਿੰਘ ਨਾਲ ਮੌਕੇ ’ਤੇ ਪਹੁੰਚ ਕੇ ਆਪਣੇ ਬੱਚਿਆਂ ਅਤੇ ਉਕਤ ਮੁਲਜ਼ਮਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰ ਰਹੇ ਸਨ ਤਾਂ ਮੁਲਜ਼ਮਾਂ ਨੇ ਨੇਜੇ ਦਾਤਰ ਅਤੇ ਕਿਰਪਾਨਾਂ ਨਾਲ ਉਸ ਦੇ ਪੁੱਤਰ ਅਤੇ ਉਸ ਦੇ ਦੋਸਤਾਂ ’ਤੇ ਹਮਲਾ ਕਰਕੇ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਉਸ ਨੇ ਆਪਣੇ ਪੁੱਤਰ ਅਤੇ ਉਸ ਦੇ ਦੋਸਤਾਂ ਨੂੰ ਟਾਂਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਅਤੇ ਉੱਥੋਂ ਉਸ ਦੇ ਪੁੱਤਰ ਨੂੰ ਗੰਭੀਰ ਹਾਲਤ ਕਰਕੇ ਹੁਸ਼ਿਆਰਪੁਰ ਸਰਕਾਰੀ ਹਸਪਤਾਲ ਭਰਤੀ ਕਰਵਾਇਆ ਗਿਆ। ਜਿੱਥੇ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਜਲੰਧਰ ਰੇਲਵੇ ਸਟੇਸ਼ਨ 'ਤੇ ਭਿਆਨਕ ਹਾਦਸਾ! ਧੀ ਨੂੰ ਬਚਾਉਣ ਲਈ ਦੌੜੇ ਪਿਤਾ ਦੀ ਮੌਤ, ਵਿਆਹ 'ਚ ਹੋਣਾ ਸੀ ਸ਼ਾਮਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

shivani attri

Content Editor

Related News