ਪਿੰਡ ਮੂਸੇ ''ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ

Tuesday, Apr 15, 2025 - 06:23 PM (IST)

ਪਿੰਡ ਮੂਸੇ ''ਚ ਵੱਡੀ ਵਾਰਦਾਤ, ਥਾਣੇਦਾਰ ਦੇ ਘਰ ਅੱਗੇ ਚਲਾਈਆਂ ਗੋਲੀਆਂ

ਝਬਾਲ (ਨਰਿੰਦਰ)- ਬੀਤੀ ਰਾਤ ਪਿੰਡ ਮੂਸੇ ਵਿਖੇ ਅਣਪਛਾਤੇ ਵਿਅਕਤੀ ਰੇਲਵੇ ਪੁਲਸ ਵਿੱਚ ਤਾਇਨਾਤ ਥਾਣੇਦਾਰ ਦੇ ਘਰ ਗੋਲੀਆਂ ਮਾਰ ਕੇ ਫ਼ਰਾਰ ਹੋ ਗਏ। ਜਿਸ ਕਰਕੇ ਪਰਿਵਾਰ ਅਤੇ ਪਿੰਡ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਿਆ ਹੋਇਆ ਹੈ। ਇਸ ਸਬੰਧੀ ਰੇਲਵੇ ਪੁਲਸ ਦੇ ਥਾਣੇਦਾਰ ਜਰਨੈਲ ਸਿੰਘ ਪੁੱਤਰ ਜਗੀਰ ਸਿੰਘ ਵਾਸੀ ਮੂਸੇ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ 'ਤੇ ਗਿਆ ਹੋਇਆ ਸੀ। ਰਾਤ ਸਮੇਂ ਉਸ ਦੀ ਪਤਨੀ ਅਤੇ ਬੱਚੇ ਘਰ ਵਿੱਚ ਮੌਜ਼ੂਦ ਸਨ। ਰਾਤ ਇੱਕ ਕੁ ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਦੇ ਬਾਹਰਲੇ ਗੇਟ ਵਿੱਚ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਮਾਰਨੀਆਂ ਸ਼ੁਰੂ ਕਰ ਦਿੱਤੀਆਂ ਅਤੇ ਮੌਕੇ 'ਤੇ ਫ਼ਰਾਰ ਹੋ ਗਏ । ਜਿਸ ਕਰਕੇ ਪਰਿਵਾਰ ਵਿੱਚ ਦਹਿਸ਼ਤ ਵਾਲਾ ਮਾਹੌਲ ਬਣ ਗਿਆ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਹਿਲਾਂ ਵਪਾਰੀ 'ਤੇ ਚੱਲੀਆਂ ਤਾਬੜਤੋੜ ਗੋਲੀਆਂ ਤੇ ਫਿਰ...

ਗੋਲੀਆਂ ਦੀ ਅਵਾਜ਼ ਸੁਣ ਕੇ ਪਰਿਵਾਰਕ ਮੈਂਬਰਾਂ ਅਤੇ ਇੱਕਤਰ ਹੋਏ ਆਂਢ-ਗੁਆਂਢ ਦੇ ਲੋਕਾਂ ਵੱਲੋਂ ਸੰਬੰਧਿਤ ਥਾਣਾ ਝਬਾਲ ਦੀ ਪੁਲਸ ਨੂੰ ਫੋਨ ਕਰਨ 'ਤੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ, ਜਿਸ ਤੋਂ ਬਾਅਦ ਥਾਣਾ ਮੁਖੀ ਅਸ਼ੋਕ ਮੀਨਾ ਨੇ ਗੋਲੀਆਂ ਦੇ ਖੋਲ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ‌। 

ਇਹ ਵੀ ਪੜ੍ਹੋ- ਪੰਜਾਬ 'ਚ 18 ਤਰੀਖ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News