ਜਲੰਧਰ ’ਚ ਵੱਡੀ ਵਾਰਦਾਤ, ਸਾਬਕਾ ਫ਼ੌਜੀ ਦੀ ਬਜ਼ੁਰਗ ਪਤਨੀ ਦੇ ਹੱਥ ਪੈਰ ਬੰਨ੍ਹ ਬੇਰਹਿਮੀ ਨਾਲ ਕਤਲ

Monday, Sep 27, 2021 - 12:38 PM (IST)

ਜਲੰਧਰ ’ਚ ਵੱਡੀ ਵਾਰਦਾਤ, ਸਾਬਕਾ ਫ਼ੌਜੀ ਦੀ ਬਜ਼ੁਰਗ ਪਤਨੀ ਦੇ ਹੱਥ ਪੈਰ ਬੰਨ੍ਹ ਬੇਰਹਿਮੀ ਨਾਲ ਕਤਲ

ਜਲੰਧਰ (ਵਰੁਣ)- ਇਥੋਂ ਦੇ ਸੰਤ ਵਿਹਾਰ ’ਚ ਸਾਬਕਾ ਫ਼ੌਜੀ ਦੀ ਬਜ਼ੁਰਗ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਬਜ਼ੁਰਗ ਔਰਤ ਦੇ ਹੱਥ-ਪੈਰ ਬੰਨ੍ਹ ਕੇ ਅਣਪਛਾਤਿਆਂ ਵੱਲੋਂ ਉਸ ਦਾ ਕਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਬੀ ਨੂੰ ਆਪਣੇ ਪਤੀ ਦੀ ਪੈਨਸ਼ਨ ਆਉਂਦੀ ਸੀ ਅਤੇ ਕਤਲ ਵੀ ਲੁੱਟ ਦੇ ਇਰਾਦੇ ਨਾਲ ਕੀਤਾ ਗਿਆ ਲੱਗ ਰਿਹਾ ਹੈ। ਘਰ ਦੇ ਟਰੰਕ ਵੀ ਖੁੱਲ੍ਹੇ ਮਿਲੇ ਹਨ ਜਦਕਿ ਬੀਬੀ ਦੇ ਗਲੇ ’ਚ ਪਾਈ ਹੋਈ ਚੇਨ ਗਲੇ ’ਚ ਹੀ ਹੈ।

ਇਹ ਵੀ ਪੜ੍ਹੋ : 'ਭਾਰਤ ਬੰਦ' ਦੌਰਾਨ ਕਿਸਾਨਾਂ ਨੇ ਜਲੰਧਰ-ਜੰਮੂ ਹਾਈਵੇਅ ਕੀਤਾ ਜਾਮ, ਤਸਵੀਰਾਂ 'ਚ ਵੇਖੋ ਹਾਲਾਤ

PunjabKesari

ਮੌਕੇ ’ਤੇ ਲੋਕਾਂ ਵੱਲੋਂ ਥਾਣਾ ਇਕ ਨੰਬਰ ਦੀ ਪੁਲਸ ਨੂੰ ਸੂਚਨਾ ਦਿੱਤੀ ਗਈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀਬੀ ਦਾ ਕਤਲ ਦੇਰ ਰਾਤ ਕੀਤਾ ਗਿਆ ਹੈ ਜਦਕਿ ਪਹਿਲਾਂ ਵੀ ਘਰ ’ਚ ਚੋਰੀ ਦੀ ਕੋਸ਼ਿਸ਼ ਹੋ ਚੁੱਕੀ ਹੈ। ਬੀਬੀ ਪਿਛਲੇ 7 ਸਾਲਾਂ ਤੋਂ ਇਕੱਲੀ ਰਹਿ ਰਹੀ ਹੈ ਅਤੇ ਪਤੀ ਦੀ ਵੀ ਕਾਫ਼ੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ। ਫਿਲਹਾਲ ਪੁਲਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ :  ਜਲੰਧਰ: ਰਿਟਾਇਰਡ ਪੁਲਸ ਮੁਲਾਜ਼ਮ ਪ੍ਰੇਮਿਕਾ ਨੂੰ ਕਰਵਾ ਰਿਹਾ ਸੀ ਸ਼ਾਪਿੰਗ, ਪਤਨੀ ਤੇ ਧੀ ਨੇ ਰੰਗੇ ਹੱਥੀਂ ਫੜਿਆ
 ਨੋਟ- ਜਲੰਧਰ ਵਿਚ ਵਾਪਰ ਰਹੀਆਂ ਕਤਲ ਦੀਆਂ ਘਟਨਾਵਾਂ ਨੂੰ ਲੈ ਕੇ ਤੁਸੀਂ ਕੀ ਕਹਿਣਾ ਚਾਹੋਗੇ, ਕੁਮੈਂਟ ਕਰਕੇ ਦੱਸੋ


author

shivani attri

Content Editor

Related News