ਪੰਜਾਬ ਦੇ ਇਸ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਵਾਪਰੀ ਵੱਡੀ ਘਟਨਾ, ਪਾੜੇ ਹੋਏ ਮਿਲੇ ਪਾਵਨ ਸਰੂਪ
Friday, Apr 18, 2025 - 11:35 AM (IST)

ਹੁਸ਼ਿਆਰਪੁਰ/ਗੜ੍ਹਸ਼ੰਕਰ (ਵੈੱਬ ਡੈਸਕ)- ਹੁਸ਼ਿਆਰਪੁਰ ਦੇ ਗੜ੍ਹਸ਼ੰਕਰ ਵਿਚੋਂ ਬੇਅਦਬੀ ਦੀ ਵੱਡੀ ਘਟਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਗੜ੍ਹਸ਼ੰਕਰ ਦੇ ਪਿੰਡ ਨੂਰਪੁਰ ਜੱਟਾਂ ਵਿਚ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਘਟਨਾ ਵਾਪਰ ਗਈ। ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਪਾੜੇ ਹੋਏ ਅੰਗ ਮਿਲੇ ਹਨ। ਗੁਰਦੁਆਰਾ ਸਾਹਿਬ ਵਿਚ ਵਾਪਰੀ ਬੇਅਦਬੀ ਦੀ ਘਟਨਾ ਨੂੰ ਵੇਖ ਹਰ ਕਿਸੇ ਦੇ ਮਨ ਠੇਸ ਪਹੁੰਚੀ ਹੈ। ਘਟਨਾ ਦੀ ਸੂਚਨਾ ਪਾ ਕੇ ਮੌਕੇ ਉਤੇ ਪਹੁੰਚੀ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪੁਲਸ ਨੂੰ ਦਿੱਤੇ ਬਿਆਨਾਂ ਵਿਚ ਗ੍ਰੰਥੀ ਨੇ ਦੱਸਿਆ ਕਿ ਬੀਤੇ ਦਿਨ ਉਕਤ ਗੁਰਦੁਆਰਾ ਸਾਹਿਬ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਪ੍ਰੋਗਰਾਮ ਮਗਰੋਂ ਜਦੋਂ ਗ੍ਰੰਥੀ ਨੇ ਜਾ ਕੇ ਵੇਖਿਆ ਤਾਂ ਗੁਰਦੁਆਰਾ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜੇ ਹੋਏ ਮਿਲੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਕੈਮਰੇ ਲੱਗੇ ਹੋਏ ਪਰ ਤਕਨੀਕੀ ਖ਼ਰਾਬੀ ਕਾਰਨ ਕੰਮ ਨਹੀਂ ਕਰ ਰਹੇ ਸਨ। ਫਿਲਹਾਲ ਇਹ ਅਜੇ ਪਤਾ ਨਹੀਂ ਲੱਗ ਸਕਿਆ ਕਿ ਉਕਤ ਘਟਨਾ ਨੂੰ ਅੰਜਾਮ ਕਿਹੜੇ ਸ਼ਖ਼ਸ ਵੱਲੋਂ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ NRIs ਲਈ ਅਹਿਮ ਖ਼ਬਰ, 21 ਤਾਰੀਖ਼ ਲਈ ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e