ਦੀਵਾਲੀ ਦੇ ਦਿਨ ਗੋਲ਼ੀਆਂ ਮਾਰ ਕੇ ਕਤਲ ਕੀਤੇ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

Monday, Nov 25, 2024 - 12:29 PM (IST)

ਦੀਵਾਲੀ ਦੇ ਦਿਨ ਗੋਲ਼ੀਆਂ ਮਾਰ ਕੇ ਕਤਲ ਕੀਤੇ ਬਾਦਸ਼ਾਹ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ

ਜਲੰਧਰ (ਰਮਨ)-ਦੀਵਾਲੀ ਦੇ ਅਗਲੇ ਦਿਨ ਪਟਾਕਿਆਂ ਦੀ ਆੜ ’ਚ ਪੁਰਾਣੀ ਰੰਜਿਸ਼ ਕਾਰਨ ਅੰਨ੍ਹੇਵਾਹ ਗੋਲ਼ੀਆਂ ਚਲਾ ਕੇ ਬਾਦਸ਼ਾਹ ਨੂੰ ਮੌਤ ਦੇ ਘਾਟ ਉਤਾਰਨ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਸ ਨੇ ਪਰਚੇ ’ਚ ਨਾਮਜ਼ਦ ਮਨੂ ਕਪੂਰ ਗੈਂਗ ਦੇ ਤੀਜੇ ਸਾਥੀ ਸਾਜਨ ਸਹੋਤਾ ਨਿਵਾਸੀ ਅਜੀਤ ਨਗਰ ਨੂੰ ਕਰੀਬ 22 ਦਿਨਾਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਨੰ. 3 ਦੀ ਪੁਲਸ ਨੇ ਉਸ ਨੂੰ ਅਦਾਲਤ ’ਚ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਸ ਉਕਤ ਮਾਮਲੇ ’ਚ ਪ੍ਰੈੱਸ ਕਾਨਫ਼ਰੰਸ ਕਰਕੇ ਖ਼ੁਲਾਸਾ ਕਰ ਸਕਦੀ ਹੈ।

ਥਾਣਾ 3 ਦੇ ਐੱਸ. ਐੱਚ. ਓ. ਅਸ਼ੋਕ ਕੁਮਾਰ ਨੇ ਦੱਸਿਆ ਕਿ ਬਾਦਸ਼ਾਹ ਹੱਤਿਆ ਕਾਂਡ ਵਿਚ ਫ਼ਰਾਰ ਮੁਲਜ਼ਮਾਂ ਖ਼ਿਲਾਫ਼ ਪੁਲਸ ਦੀ ਵਿਸ਼ੇਸ਼ ਟੀਮ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਵਿਚਕਾਰ ਜਦੋਂ ਗੁਪਤ ਸੂਚਨਾ ਮਿਲੀ ਕਿ ਹੱਤਿਆ ਕਾਂਡ ਵਿਚ ਨਾਮਜ਼ਦ ਸਾਜਨ ਸਹੋਤਾ ਸ਼ਹਿਰ ਵਿਚ ਘੁੰਮ ਰਿਹਾ ਹੈ ਤਾਂ ਪੁਲਸ ਦੀ ਵਿਸ਼ੇਸ਼ ਟੀਮ ਨੇ ਲੋਕੇਸ਼ਨ ਦੇ ਆਧਾਰ ’ਤੇ ਇਲਾਕੇ ਵਿਚ ਛਾਪੇਮਾਰੀ ਕਰਕੇ ਸਾਜਨ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ- ਮੱਥਾ ਟੇਕ ਘਰ ਆਏ ਮੁੰਡੇ ਨੂੰ ਦੋਸਤਾਂ ਨੇ ਬਾਹਰ ਬੁਲਾਇਆ, ਫਿਰ ਮਾਪਿਆਂ ਨੂੰ ਆਏ ਫੋਨ ਨੇ ਉਡਾ 'ਤੇ ਹੋਸ਼

ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫਤਾਰ ਸਾਜਨ ਸਹੋਤਾ ਤੋਂ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾਵੇਗੀ ਕਿ ਉਸ ਖਿਲਾਫ ਕਿੰਨੇ ਮੁਕੱਦਮੇ ਦਰਜ ਹਨ। ਉਨ੍ਹਾਂ ਦੱਸਿਆ ਕਿ ਰਿਮਾਂਡ ਦੌਰਾਨ ਉਸ ਕੋਲੋਂ ਵਾਰਦਾਤ ਦੌਰਾਨ ਵਰਤਿਆ ਹਥਿਆਰ ਬਰਾਮਦ ਕੀਤਾ ਜਾਵੇਗਾ ਅਤੇ ਫਰਾਰ ਸਾਥੀਆਂ ਸਬੰਧੀ ਪੁੱਛਗਿੱਛ ਕੀਤੀ ਜਾਵੇਗੀ। ਸਾਜਨ ਨੂੰ ਪਨਾਹ ਦੇਣ ਵਾਲੇ ਲੋਕਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਜਲੰਧਰ ਦੇ ਮੋਹਿਤ ਦੁੱਗ ਨੇ ਅਮਰੀਕਾ 'ਚ ਕਰਵਾਈ ਬੱਲੇ-ਬੱਲੇ, ਜਿੱਤਿਆ ਸਿਲਵਰ ਮੈਡਲ

ਪੁਲਸ ਨੇ ਗੋਲ਼ੀਆਂ ਚਲਾਉਣ ਵਾਲੇ ਮਨੂ ਕਪੂਰ ਅਤੇ ਚਕਸ਼ਿਤ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ, ਜਦਕਿ ਇਸ ਮਾਮਲੇ ’ਚ ਨਾਮਜ਼ਦ ਹੋਰ 6 ਲੋਕਾਂ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਪੁਲਸ ਹੁਣ ਸਾਜਨ ਤੋਂ ਪੁੱਛਗਿੱਛ ਕਰੇਗੀ ਤਾਂ ਕਿ ਫਰਾਰ ਮੁਲਜ਼ਮਾਂ ਨੂੰ ਵੀ ਜਲਦ ਫੜਿਆ ਜਾ ਸਕੇ। ਮ੍ਰਿਤਕ ਬਾਦਸ਼ਾਹ ਦੇ ਪਰਿਵਾਰਕ ਮੈਂਬਰਾਂ ਨੇ ਬੀਤੇ ਦਿਨੀਂ ਚਿਤਾਵਨੀ ਦਿੱਤੀ ਸੀ ਕਿ ਫਰਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਜਾਂਚ ’ਚ ਸ਼ਾਮਲ ਨਹੀਂ ਕੀਤਾ ਜਾ ਰਿਹਾ ਅਤੇ ਜੇਕਰ ਉਨ੍ਹਾਂ ਨੂੰ ਜਲਦ ਗ੍ਰਿਫਤਾਰ ਨਾ ਕੀਤਾ ਗਿਆ ਤਾਂ ਉਹ ਧਰਨਾ ਦੇਣਗੇ। ਇਸ ਤੋਂ ਬਾਅਦ ਪੁਲਸ ਨੇ ਚਕਸ਼ਿਤ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸਿਆ ਜਾ ਰਿਹਾ ਹੈ ਕਿ ਫਰਾਰ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਪੁਲਸ ਨੇ ਉਸ ਦੇ ਰਿਸ਼ਤੇਦਾਰਾਂ ਨੂੰ ਵੀ ਜਾਂਚ ਵਿਚ ਸ਼ਾਮਲ ਕੀਤਾ ਅਤੇ ਫਰਾਰ ਮੁਲਜ਼ਮਾਂ ਨੂੰ ਜਲਦ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਇਸ ਮਾਮਲੇ ’ਚ ਪੁਲਸ ਨੇ ਮਨੂ ਕਪੂਰ ਨੂੰ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਇਸ ਮਾਮਲੇ ਵਿਚ ਪੁਲਸ ਨੇ ਮਨੂ ਦੇ ਭਰਾ ਅਤੇ ਪਿਤਾ ਰਾਕੇਸ਼ ਕਪੂਰ ਸਮੇਤ 9 ਲੋਕਾਂ ਨੂੰ ਨਾਮਜ਼ਦ ਕੀਤਾ ਸੀ।

ਇਹ ਵੀ ਪੜ੍ਹੋ- ਬਠਿੰਡਾ ਤੋਂ ਵੱਡੀ ਖ਼ਬਰ, ਦੋ ਮੰਜ਼ਿਲਾਂ ਰੈਸਟੋਰੈਂਟ 'ਚ ਧਮਾਕਾ, ਲੱਗੀ ਭਿਆਨਕ ਅੱਗ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News