ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਗ੍ਰਨੇਡ ਹਮਲੇ ਨੂੰ ਲੈ ਕੇ ਵੱਡੀ ਅਪਡੇਟ
Friday, Oct 24, 2025 - 12:15 PM (IST)
ਮੋਹਾਲੀ/ਜਲੰਧਰ (ਜੱਸੀ)- ਪੰਜਾਬ ਦੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ 'ਤੇ ਗ੍ਰਨੇਡ ਹਮਲੇ ਦੀ ਸੁਣਵਾਈ ਐੱਨ. ਆਈ. ਏ. ਦੀ ਵਿਸ਼ੇਸ਼ ਜੱਜ ਮਨਜੋਤ ਕੌਰ ਦੀ ਅਦਾਲਤ 'ਚ ਹੋਈ। ਇਸ ਮਾਮਲੇ 'ਚ ਨਾਮਜ਼ਦ ਸੈਦੁਲ ਅਮੀਨ ਅਤੇ ਹਰਿਆਣਾ ਦੇ ਕੁਰੂਕਸ਼ੇਤਰ ਦੇ ਰਹਿਣ ਵਾਲੇ ਅਭਿਜੋਤ ਜਾਂਗੜਾ ਵੀ. ਸੀ. ਰਾਹੀਂ ਅਦਾਲਤ 'ਚ ਪੇਸ਼ ਹੋਏ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ ਲਈ 10 ਨਵੰਬਰ ਦੀ ਤਾਰੀਖ਼ ਨਿਸ਼ਚਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਲਗਾਤਾਰ ਦੂਜੇ ਦਿਨ ਹੁਸ਼ਿਆਰਪੁਰ ਜ਼ਿਲ੍ਹੇ 'ਚ ਵੱਡਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਇਸ ਮਾਮਲੇ 'ਚ ਐੱਨ. ਆਈ. ਏ. ਵੱਲੋਂ ਪਿਛਲੀ ਪੇਸ਼ੀ 'ਤੇ ਖਾਲਿਸਤਾਨ ਸਮਰਥਕਾਂ ਸਮੇਤ 4 ਵਿਅਕਤੀਆਂ ਵਿਰੁੱਧ ਦੋਸ਼ ਪੱਤਰ ਅਦਾਲਤ 'ਚ ਦਾਇਰ ਕੀਤਾ ਗਿਆ ਸੀ। ਦੋਸ਼ ਪੱਤਰ ਵਿਚ 2 ਗ੍ਰਿਫ਼ਤਾਰ ਮੁਲਜ਼ਮਾਂ ਸੈਦੁਲ ਅਮੀਨ ਵਾਸੀ ਯੂ. ਪੀ. ਅਤੇ ਹਰਿਆਣਾ ਦੇ ਕੁਰੂਕਸ਼ੇਤਰ ਨਿਵਾਸੀ ਅਭਿਜੋਤ ਜਾਂਗੜਾ ਅਤੇ ਦੋ ਫਰਾਰ ਮੁਲਜ਼ਮਾਂ ਦੇ ਨਾਂ ਸ਼ਾਮਲ ਹਨ। ਫਰਾਰ ਮੁਲਜ਼ਮਾਂ ਦੀ ਪਛਾਣ ਹਰਿਆਣਾ ਦੇ ਯਮੁਨਾਨਗਰ ਨਿਵਾਸੀ ਕੁਲਬੀਰ ਸਿੰਘ ਸਿੱਧੂ ਅਤੇ ਕਰਨਾਲ ਨਿਵਾਸੀ ਮਨੀਸ਼ ਉਰਫ਼ ਕਾਕਾ ਰਾਣਾ ਵਜੋਂ ਹੋਈ ਹੈ। ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇਤਾ ਦੇ ਘਰ 'ਤੇ 7 ਅਪ੍ਰੈਲ 2025 ਦੀ ਰਾਤ ਨੂੰ ਹਮਲਾ ਹੋਇਆ ਸੀ | ਕੁਝ ਦਿਨਾਂ ਬਾਅਦ 12 ਅਪ੍ਰੈਲ ਨੂੰ ਜਾਂਚ ਦਾ ਜ਼ਿੰਮਾ ਐੱਨ. ਆਈ. ਏ. ਨੂੰ ਸੌਂਪ ਦਿੱਤਾ ਗਿਆ। ਐੱਨ. ਆਈ. ਏ. ਵੱਲੋਂ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ (ਬੀ. ਕੇ. ਆਈ) ਦੇ ਇਕ ਮੈਂਬਰ ਸਿੱਧੂ ਨੇ ਆਪਣੇ ਸਾਥੀ ਮਨੀਸ਼ ਨਾਲ ਮਿਲ ਕੇ ਪੰਜਾਬ ਦੇ ਪ੍ਰਮੁੱਖ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਲਈ ਇਕ ਅੱਤਵਾਦੀ ਗਿਰੋਹ ਬਣਾਇਆ ਤਾਂ ਜੋ ਲੋਕਾਂ 'ਚ ਡਰ ਦਾ ਮਾਹੌਲ ਪੈਦਾ ਕੀਤਾ ਜਾ ਸਕੇ ਅਤੇ ਫਿਰੌਤੀਆਂ ਨਾਲ ਬੀ. ਕੇ. ਆਈ ਲਈ ਫੰਡ ਇਕੱਠਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਐੱਨ. ਆਈ. ਏ. ਮੁਤਾਬਕ ਮਨੀਸ਼ ਨੇ ਅਮੀਨ ਨੂੰ ਭਰਤੀ ਕੀਤਾ ਸੀ, ਜਿਸ ਨੇ ਸਾਬਕਾ ਮੰਤਰੀ ਦੇ ਘਰ 'ਤੇ ਗ੍ਰਨੇਡ ਸੁੱਟਿਆ ਸੀ। ਜਾਂਚ ਏਜੰਸੀ ਨੇ ਕਿਹਾ ਕਿ ਅਮੀਨ ਨੂੰ ਸਿੱਧੂ ਨੇ ਗ੍ਰਨੇਡ ਦਿੱਤਾ ਸੀ, ਜਦਕਿ ਜਾਂਗੜਾ ਨੇ ਫੰਡ ਮੁਹੱਈਆ ਕਰਵਾਇਆ ਸੀ। ਸਿੱਧੂ ਨੇ ਹਮਲੇ ਤੋਂ ਬਾਅਦ ਇਕ ਪੋਸਟਰ ਪ੍ਰਸਾਰਿਤ ਕੀਤਾ ਸੀ, ਜਿਸ ਵਿਚ ਉਸ ਨੇ ਮਨੀਸ਼ ਦੇ ਨਾਲ ਸਾਜ਼ਿਸ਼ ਰਚਣ ਦੀ ਜ਼ਿੰਮੇਵਾਰੀ ਲਈ ਸੀ। ਸਿੱਧੂ ਵਿਰੁੱਧ 'ਰੈੱਡ ਕਾਰਨਰ' ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ 10 ਲੱਖ ਰੁਪਏ ਦਾ ਇਨਾਮ ਵੀ ਰੱਖਿਆ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵਿਭਾਗ ਨੇ ਜਾਰੀ ਕੀਤੀ ਨਵੀਂ ਅਪਡੇਟ, ਅਗਲੇ 4-5 ਦਿਨਾਂ ਤੱਕ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
