ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ

Monday, Oct 19, 2026 - 05:42 PM (IST)

ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ

ਜਲੰਧਰ- ਪੰਜਾਬ 'ਚ ਹੁਣ ਮੌਸਮ ਨੇ ਹੌਲੀ-ਹੌਲੀ ਕਰਵਟ ਲੈ ਰਿਹਾ ਹੈ। ਜਿਥੇ ਦਿਨ ਵੇਲੇ ਤਾਂ ਧੁੱਪ 'ਚ ਹਲਕੀ ਗਰਮੀ ਮਹਿਸੂਸ ਹੋ ਰਹੀ ਹੈ, ਪਰ ਸਵੇਰੇ-ਸ਼ਾਮ ਠੰਡ ਨੇ ਆਪਣੀ ਦਸਤਕ ਦੇ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੇ ਗਰਮ ਕੱਪੜੇ ਕੱਢਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਮੀਂਹ ਦਾ ਕੋਈ ਅਲਰਟ ਨਹੀਂ ਹੈ, ਪਰ ਠੰਡ ਦਿਨੋਂ-ਦਿਨ ਵਧੇਗੀ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਹੋਟਲ ਦੇ ਬਾਹਰ ਵੱਡੀ ਵਾਰਦਾਤ, ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਮੌਸਮ ਵਿਭਾਗ ਨੇ 24 ਅਕਤੂਬਰ ਤੱਕ ਪੰਜਾਬ ਅਤੇ ਚੰਡੀਗੜ੍ਹ ਵਿੱਚ ਖੁਸ਼ਕ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਤਾਜ਼ਾ ਭਵਿੱਖਬਾਣੀ ਅਨੁਸਾਰ, 19 ਤੋਂ 23 ਅਕਤੂਬਰ ਤੱਕ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਵਿੱਚ ਵੱਧ ਤੋਂ ਵੱਧ ਤਾਪਮਾਨ 30 ਤੋਂ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਤੋਂ 18 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਉਮੀਦ ਹੈ। ਹਾਲਾਂਕਿ 25 ਅਕਤੂਬਰ ਤੋਂ ਪੱਛਮੀ ਗੜਬੜੀ ਸਰਗਰਮ ਹੋਣ ਜਾ ਰਹੀ ਹੈ। ਇਸ ਦੇ ਅਸਰ ਨਾਲ 26 ਅਕਤੂਬਰ ਤੱਕ ਸੂਬੇ ਦੇ ਕਈ ਹਿੱਸਿਆਂ ’ਚ ਤੇਜ਼ ਹਵਾ ਦੇ ਨਾਲ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਇਸ ਗੈਂਗਸਟਰ ਦੀ ਪਤਨੀ ਲੜੇਗੀ ਚੋਣ, ਸਿਆਸਤ 'ਚ ਮਚੀ ਹਲਚਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News