ਪੁਲਸ ਛਾਉਣੀ 'ਚ ਬਦਲਿਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ
Saturday, Mar 29, 2025 - 03:26 PM (IST)

ਜਲੰਧਰ (ਸੋਨੂੰ, ਕੁੰਦਨ, ਪੰਕਜ)- 'ਯੁੱਧ ਨਸ਼ਿਆਂ ਵਿਰੁੱਧ' ਦੀ ਮੁਹਿੰਮ ਤਹਿਤ ਨਸ਼ਾ ਸਮੱਗਲਰਾਂ 'ਤੇ ਪੰਜਾਬ ਪੁਲਸ ਦੀ ਕਾਰਵਾਈ ਲਗਾਤਾਰ ਜਾਰੀ ਹੈ। ਇਸੇ ਤਹਿਤ ਅੱਜ ਪੁਲਸ ਨੇ ਜਲੰਧਰ ਦੇ ਬਲਦੇਵ ਨਗਰ ਵਿਚ ਸਰਚ ਆਪਰੇਸ਼ਨ ਚਲਾਇਆ, ਜਿੱਥੇ ਨਸ਼ਾ ਸਮੱਗਲਰਾਂ 'ਚ ਭਾਜੜਾਂ ਪੈ ਗਈਆਂ। ਇਸ ਆਪਰੇਸ਼ਨ ਦੀ ਅਗਵਾਈ ਏ. ਡੀ. ਜੀ. ਪੀ. ਰਾਮ ਸਿੰਘ ਕਰ ਰਹੇ ਹਨ। ਇਸ ਮੁਹਿੰਮ ਦੌਰਾਨ ਜਲੰਧਰ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਵੀ ਮੌਜੂਦ ਰਹੇ। ਇਸ ਦੌਰਾਨ ਪੁਲਸ ਵੱਲੋਂ ਬਲਦੇਵ ਨਗਰ ਵਿਚ ਕਈ ਘਰਾਂ ਦੇ ਵਿਚ ਛਾਪੇਮਾਰੀ ਕੀਤੀ ਗਈ। ਛਾਪੇਮਾਰੀ ਦੌਰਾਨ ਨਸ਼ਾ ਸਮੱਗਲਰਾਂ ਵਿਚ ਭਾਜੜਾਂ ਪੈ ਗਈਆਂ। ਇਲਾਕੇ ਵਿਚ ਭਾਰੀ ਗਿਣਤੀ ਵਿਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।
ਇਥੇ ਇਹ ਵੀ ਦੱਸ ਦੇਈਏ ਕਿ 'ਯੁੱਧ ਨਸ਼ਿਆਂ ਵਿਰੁੱਧ' ਨੂੰ 28ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 463 ਥਾਵਾਂ ’ਤੇ ਛਾਪੇਮਾਰੀ ਕੀਤੀ ਸੀ, ਜਿਸ ਕਾਰਨ ਸੂਬੇ ਭਰ ’ਚ 33 ਐੱਫ਼. ਆਈ. ਆਰਜ਼ ਦਰਜ ਕਰਕੇ 56 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 28 ਦਿਨਾਂ ’ਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 4274 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਘਾਤਕ ਸਾਬਤ ਹੋ ਸਕਦੀ ਗਰਮੀ, ਐਡਵਾਈਜ਼ਰੀ ਜਾਰੀ
ਪੁਲਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਸਮੱਗਲਰਾਂ ਦੇ ਕਬਜ਼ੇ ’ਚੋਂ 1.6 ਕਿੱਲੋ ਹੈਰੋਇਨ, 3046 ਨਸ਼ੇ ਦੀਆਂ ਗੋਲ਼ੀਆਂ/ਕੈਪਸੂਲ ਅਤੇ 62,940 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀ. ਜੀ. ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 92 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1200 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਵੱਲੋਂ ਸੂਬਾ ਭਰ ’ਚ ਛਾਪੇਮਾਰੀ ਕੀਤੀ ਗਈ।
ਇਹ ਵੀ ਪੜ੍ਹੋ: ਪੰਜਾਬ 'ਚ ਪਾਵਰਕਾਮ ਦਾ ਵੱਡਾ ਐਕਸ਼ਨ, ਖ਼ਪਤਕਾਰਾਂ ਦੇ ਕੱਟ ਦਿੱਤੇ ਬਿਜਲੀ ਕੁਨੈਕਸ਼ਨ
ਇਹ ਵੀ ਪੜ੍ਹੋ: ਜਲੰਧਰ ਦੀ ਪਾਰਕ 'ਚ ਜ਼ਬਰਦਸਤ ਧਮਾਕਾ ! ਤੀਜੀ ਜਮਾਤ ਦੇ ਵਿਦਿਆਰਥੀ 'ਤੇ ਡਿੱਗੀ ਬਿਜਲੀ, ਫਿਰ...
ਇਹ ਵੀ ਪੜ੍ਹੋ: ਪੰਜਾਬ 'ਚ 1100 ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਵੱਡੀ ਖ਼ਬਰ, ਮੰਤਰੀ ਸੌਂਦ ਨੇ ਦਿੱਤਾ ਵੱਡਾ ਬਿਆਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e