ਪੁਲਸ ਛਾਉਣੀ ''ਚ ਤਬਦੀਲ ਹੋਇਆ ਪੰਜਾਬ ਦਾ ਇਹ ਇਲਾਕਾ ! ਵੱਡੀ ਗਿਣਤੀ ''ਚ ਪੁਲਸ ਫੋਰਸ ਤਾਇਨਾਤ
Saturday, Jun 14, 2025 - 04:25 PM (IST)

ਜਲੰਧਰ (ਵਰੁਣ,ਕੁੰਦਨ, ਪੰਕਜ)- 'ਯੁੱਧ ਨਸ਼ਿਆਂ ਵਿਰੁੱਧ' ਦੀ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਸ ਜਲੰਧਰ ਏ. ਡੀ. ਜੀ. ਪੀ. ਮਨੁੱਖੀ ਅਧਿਕਾਰ ਪੰਜਾਬ, ਡਾ. ਨਰੇਸ਼ ਕੁਮਾਰ ਅਰੋੜਾ ਦੀ ਅਗਵਾਈ ਹੇਠ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨਾਲ ਸ਼ਹਿਰ ਦੇ ਵੱਖ- ਵੱਖ ਸਥਾਨਾਂ 'ਤੇ ਇਕ ਵਿਸ਼ੇਸ਼ CASO ਆਪ੍ਰੇਸ਼ਨ ਚਲਾਇਆ ਗਿਆ।
ਇਹ ਵੀ ਪੜ੍ਹੋ:ਪੰਜਾਬ ਦੇ ਇਸ ਜ਼ਿਲ੍ਹੇ 'ਚ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਛੁੱਟੀਆਂ, ਇਹ ਸਾਰਾ ਕੁਝ ਰਹੇਗਾ ਬੰਦ
ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਪਛਾਣੇ ਗਏ ਡਰੱਗ ਹੌਟਸਪੌਟਸ-ਧਾਂਕੀਆ ਮੁਹੱਲਾ, ਬਾਬਾ ਦੀਪ ਸਿੰਘ ਨਗਰ, ਪਿੰਡ ਰੇਰੂ, ਬਸਤੀ ਸ਼ੇਖ, ਅਬਾਦਪੁਰਾ, ਧੀਣਾ, ਅੱਲੀਮੁਹੱਲਾ ਅਤੇ ਬਸਤੀ ਗੁਜਾਂ ਵਿਖੇ ਇਕ ਨਿਸ਼ਾਨਾਬੱਧ CASO ਆਪ੍ਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਵਿੱਚ 220 ਤੋਂ ਵੱਧ ਪੁਲਸ ਕਰਮਚਾਰੀ, ਜਿਨ੍ਹਾਂ ਨਾਲ 10 ਜੀ. ਓ. ਰੈਂਕ ਦੇ ਅਫਸਰ ਅਤੇ ਸਬੰਧਤ ਐੱਸ. ਐੱਚ. ਓ. ਸ਼ਾਮਲ ਸਨ। ਇਸ ਦੌਰਾਨ ਨਸ਼ਾ ਸਮੱਗਲਰਾਂ ਨੂੰ ਭਾਜੜਾਂ ਪੈ ਗਈਆਂ।
ਇਹ ਵੀ ਪੜ੍ਹੋ: ਪੰਜਾਬ 'ਚ ਡਰਾਈਵਿੰਗ ਲਾਇਸੈਂਸ ਵਾਲੇ ਦੇਣ ਧਿਆਨ, ਨਵੇਂ ਹੁਕਮ ਹੋ ਗਏ ਜਾਰੀ
ਪੁਲਸ ਟੀਮਾਂ ਨੇ ਨਸ਼ਾ ਤਸਕਰੀ ਦੇ ਨੈੱਟਵਰਕਾਂ ਨਾਲ ਕਥਿਤ ਤੌਰ 'ਤੇ ਜੁੜੇ ਵਿਅਕਤੀਆਂ ਦੇ ਘਰਾਂ ਅਤੇ ਸ਼ੱਕੀ ਟਿਕਾਣਿਆਂ 'ਤੇ ਆਪਸੀ ਤਾਲਮੇਲ ਨਾਲ ਛਾਪੇਮਾਰੀ ਕੀਤੀ। ਨਸ਼ੀਲੇ ਪਦਾਰਥਾਂ ਦੀਆ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਘਰਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਦੀ ਡੂੰਘਾਈ ਨਾਲ ਤਲਾਸ਼ੀ ਕੀਤੀ ਗਈ।
ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਖੇਤਰਾਂ ਵਿੱਚ ਸ਼ੱਕੀ ਗਤੀਵਿਧੀਆਂ ਬਾਰੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਲਈ ਸਥਾਨਕ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਗਈ। ਇਸ ਕਾਰਵਾਈ ਨੂੰ ਮਜ਼ਬੂਤ ਕਰਨ ਲਈ, ਰਣਨੀਤਕ ਨਾਕਾਬੰਦੀ ਕੀਤੀ ਗਈ ਤਾ ਜੋ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੰਗੀ ਤਰ੍ਹਾਂ ਚੈਕਿੰਗ ਕੀਤੀ ਜਾ ਸਕੇ। ਕਮਿਸ਼ਨਰੇਟ ਪੁਲਸ ਜਲੰਧਰ ਨੇ ਨਾਗਰਿਕਾਂ ਨੂੰ ਆਪਣੇ ਖੇਤਰ ਵਿੱਚ ਕਿਸੇ ਵੀ ਨਸ਼ੇ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਨਸ਼ਾ ਵਿਰੋਧੀ ਹੈਲਪਲਾਈਨ 9779100200 'ਤੇ ਕਰਨ ਦੀ ਅਪੀਲ ਕੀਤੀ ਹੈ, ਇਹ ਭਰੋਸਾ ਦਿਵਾਉਂਦੇ ਹੋਏ ਕਿ ਸਾਂਝੀ ਕੀਤੀ ਗਈ ਸਾਰੀ ਜਾਣਕਾਰੀ ਨੂੰ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ: ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ ਧਮਕੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e