ਅੰਮ੍ਰਿਤਸਰ ਦਿਹਾਤੀ ਪੁਲਸ ਦੀ ਵੱਡੀ ਕਾਰਵਾਈ, 1.5 ਕਿਲੋ ਤੋਂ ਵੱਧ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
Sunday, Oct 05, 2025 - 02:49 PM (IST)

ਅੰਮ੍ਰਿਤਸਰ(ਗੁਰਪ੍ਰੀਤ)- ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਮਹਿਤਾ ਪੁਲਸ ਨੇ ਦੋ ਨਸ਼ਾ ਤਸਕਰਾਂ ਨੂੰ 1 ਕਿੱਲੋ 596 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੌਨਿਕ ਕੰਡਾ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ 8 ਕਰੋੜ ਰੁਪਏ ਦੇ ਕਰੀਬ ਕੀਮਤ ਹੈ। ਇਹ ਕਾਰਵਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਸ਼ਿਆਂ ਵਿਰੁੱਧ ਸਖ਼ਤ ਰੁੱਖ ਅਤੇ ਡੀ.ਜੀ.ਪੀ. ਗੌਰਵ ਯਾਦਵ ਤੇ ਐੱਸ.ਐੱਸ.ਪੀ. ਮਨਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਕੀਤੀ ਗਈ।
ਇਹ ਵੀ ਪੜ੍ਹੋ- ਪੰਜਾਬ ਦੇ ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਸਿੱਖਿਆ ਵਿਭਾਗ ਵਲੋਂ ਵਿਸ਼ੇਸ਼ ਗਾਈਡਲਾਈਨਜ਼ ਜਾਰੀ
ਡੀਐੱਸਪੀ ਜੰਡਿਆਲਾ ਗੁਰੂ ਰਵਿੰਦਰ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਪੱਕੀ ਇਤਲਾਹ ਮਿਲੀ ਸੀ ਕਿ ਦੋ ਨਸ਼ਾ ਤਸਕਰ ਵੱਡੀ ਮਾਤਰਾ ਵਿੱਚ ਹੈਰੋਇਨ ਦੀ ਸਮਗਲਿੰਗ ਕਰਦੇ ਹਨ। ਇਸ ਸੂਚਨਾ ‘ਤੇ ਕਾਰਵਾਈ ਕਰਦਿਆਂ, ਐੱਸ.ਐੱਚ.ਓ. ਮਹਿਤਾ ਹਰਪਾਲ ਸਿੰਘ ਅਤੇ ਐੱਸ.ਐੱਚ.ਓ. ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਇਲਾਕੇ ਵਿੱਚ ਨਾਕਾਬੰਦੀ ਕੀਤੀ ਗਈ। ਨਾਕਾਬੰਦੀ ਦੌਰਾਨ ਦੋਸ਼ੀਆਂ ਨੂੰ ਪਿੰਡ ਖੱਬੇ ਰਾਜਪੂਤਾਂ ਅਤੇ ਬੁੱਟਰ ਦੇ ਵਿਚਕਾਰੋਂ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਰੱਦ ਹੋਈਆਂ ਛੁੱਟੀਆਂ, ਨਵੇਂ ਹੁਕਮ ਜਾਰੀ
ਗ੍ਰਿਫਤਾਰ ਦੋਸ਼ੀਆਂ ਦੀ ਪਛਾਣ ਕੁਲਦੀਪ ਸਿੰਘ ਵਾਸੀ ਪਿੰਡ ਖੱਬੇ ਰਾਜਪੂਤਾਂ ਅਤੇ ਅਭੀਦੀਪ ਸਿੰਘ ਵਾਸੀ ਬਸਰਾਵਾਂ, ਥਾਣਾ ਕਾਦੀਆਂ ਦੇ ਰੂਪ ਵਿੱਚ ਹੋਈ ਹੈ। ਦੋਵੇਂ ਆਪਣੇ ਮੋਟਰਸਾਈਕਲ ਨੰਬਰ PB18-N-2802 ’ਤੇ ਇਲਾਕੇ ਵਿੱਚ ਹੈਰੋਇਨ ਸਪਲਾਈ ਕਰ ਰਹੇ ਸਨ। ਪੁਲਸ ਨੇ ਉਨ੍ਹਾਂ ਤੋਂ 1 ਕਿੱਲੋ 596 ਗ੍ਰਾਮ ਹੈਰੋਇਨ, ਇੱਕ ਇਲੈਕਟ੍ਰੌਨਿਕ ਕੰਡਾ ਅਤੇ ਮੋਟਰਸਾਈਕਲ ਬਰਾਮਦ ਕੀਤਾ। ਇਸ ਸਬੰਧੀ ਥਾਣਾ ਮਹਿਤਾ ਵਿੱਚ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦੋਸ਼ੀਆਂ ਦੀ ਗਹਿਰਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਡੀਐੱਸਪੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਜਿਹੜੇ ਵੀ ਹੋਰ ਨਸ਼ਾ ਗਿਰੋਹਾਂ ਜਾਂ ਵਿਅਕਤੀਆਂ ਨਾਲ ਇਨ੍ਹਾਂ ਦੇ ਲਿੰਕ ਸਾਹਮਣੇ ਆਉਣਗੇ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ ਨੇ ਇਸ ਜ਼ਿਲ੍ਹੇ ਦੇ 35 ਸਕੂਲਾਂ ਨੂੰ ਕੀਤਾ ਅਲਰਟ
ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਵਰਗੀਆਂ ਗਤੀਵਿਧੀਆਂ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ। ਇਸ ਕਾਰਵਾਈ ਨਾਲ ਸਪਸ਼ੱਟ ਹੋ ਗਿਆ ਹੈ ਕਿ ਅੰਮ੍ਰਿਤਸਰ ਦਿਹਾਤੀ ਪੁਲਸ ਨਸ਼ਿਆਂ ਦੇ ਖ਼ਿਲਾਫ਼ ਸਖ਼ਤ ਰੁੱਖ ਅਪਣਾਈ ਹੋਈ ਹੈ। ਪੁਲਸ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਸ਼ੇ ਨਾਲ ਸੰਬੰਧਿਤ ਜਾਣਕਾਰੀ ਮਿਲਦੀ ਹੈ ਤਾਂ ਉਹ ਤੁਰੰਤ ਪੁਲਸ ਨੂੰ ਸੂਚਿਤ ਕਰਨ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦਾ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਇਹਨਾਂ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8