ਲੁਧਿਆਣਾ ''ਚ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਵੱਡੀ ਕਾਰਵਾਈ, ਕਰੋੜਾਂ ਦੀ ਹੈਰੋਇਨ ਤੇ ''ਆਈਸ'' ਸਣੇ ਨੌਜਵਾਨ ਕਾਬੂ
Saturday, May 16, 2026 - 12:17 AM (IST)
ਲੁਧਿਆਣਾ (ਅਨਿਲ) : ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਦੀ ਲੁਧਿਆਣਾ ਯੂਨਿਟ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕਰੋੜਾਂ ਰੁਪਏ ਦੀ ਹੈਰੋਇਨ ਅਤੇ 'ਆਈਸ' (ਕ੍ਰਿਸਟਲ ਮੈਥਾਮਫੇਟਾਮਾਈਨ) ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਟਾਸਕ ਫੋਰਸ ਦੇ ਇੰਚਾਰਜ ਨਰੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਟੀਮ ਨੂੰ ਇੱਕ ਗੁਪਤ ਮੁਖਬਰ ਤੋਂ ਖਾਸ ਸੂਚਨਾ ਮਿਲੀ ਸੀ, ਜਿਸ ਦੇ ਆਧਾਰ 'ਤੇ ਗਿਆਸਪੁਰਾ ਇਲਾਕੇ ਵਿੱਚ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਨਾਕੇਬੰਦੀ ਦੌਰਾਨ ਇੱਕ ਐਕਟਿਵਾ ਸਵਾਰ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਦੇ ਕਬਜ਼ੇ ਵਿੱਚੋਂ 500 ਗ੍ਰਾਮ ਹੈਰੋਇਨ ਅਤੇ 100 ਗ੍ਰਾਮ 'ਆਈਸ' ਬਰਾਮਦ ਹੋਈ।
ਇਹ ਵੀ ਪੜ੍ਹੋ : ਪੰਜਾਬ: ਜਹਾਜ਼ ਚੜ੍ਹਣ ਚੱਲਿਆ ਸੀ ਦਿੱਲੀ, ਰਾਹ 'ਚ ਹੀ ਪਾਸਪੋਰਟ ਤੇ ਵੀਜ਼ਾ ਖੋਹ ਲੈ ਗਏ ਲੁਟੇਰੇ
ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਦੀ ਪਛਾਣ ਹੈਰੀ ਵਰਮਾ (ਪੁੱਤਰ ਰਾਜੇਸ਼ ਕੁਮਾਰ ਵਰਮਾ), ਵਾਸੀ ਹਰਗੋਬਿੰਦਪੁਰਾ, ਮੋਤੀ ਨਗਰ ਵਜੋਂ ਹੋਈ ਹੈ। ਜਾਂਚ ਅਧਿਕਾਰੀ ਅਨੁਸਾਰ ਬਰਾਮਦ ਕੀਤੀ ਗਈ ਨਸ਼ੀਲੇ ਪਦਾਰਥਾਂ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਜਿੱਥੇ ਹੈਰੋਇਨ ਦੀ ਕੀਮਤ 2.5 ਕਰੋੜ ਰੁਪਏ ਹੈ, ਉੱਥੇ ਹੀ 'ਆਈਸ' ਦੀ ਕੀਮਤ 3 ਕਰੋੜ ਰੁਪਏ ਦੇ ਕਰੀਬ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਮੋਹਾਲੀ ਦੇ ਐਂਟੀ-ਨਾਰਕੋਟਿਕਸ ਟਾਸਕ ਫੋਰਸ ਪੁਲਸ ਸਟੇਸ਼ਨ ਵਿਖੇ ਐੱਨਡੀਪੀਐਸ ਐਕਟ (NDPS Act) ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
