ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਨਸ਼ੇ ਦੀ ਖੇਪ ਸਣੇ ਵਿਦੇਸ਼ੀ ਗੈਂਗਸਟਰ ਦਾ ਗੁਰਗਾ ਪਿਸਤੌਲ ਸਮੇਤ ਗ੍ਰਿਫਤਾਰ
Sunday, Oct 18, 2026 - 11:15 AM (IST)
ਅੰਮ੍ਰਿਤਸਰ (ਜਸ਼ਨ)-ਅੰਮ੍ਰਿਤਸਰ ਦਿਹਾਤੀ ਪੁਲਸ ਨੇ ਅਪਰਾਧੀਆਂ ਅਤੇ ਨਸ਼ਾ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਦਿਆਂ ਦੋ ਵੱਖ-ਵੱਖ ਮਾਮਲਿਆਂ ’ਚ ਸਫ਼ਲਤਾ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਪੁਲਸ ਨੇ ਵਿਦੇਸ਼ ’ਚ ਬੈਠੇ ਗੈਂਗਸਟਰ ਦੇ ਸੰਪਰਕ ’ਚ ਰਹਿ ਕੇ ਕਥਿਤ ਤੌਰ ’ਤੇ ਅਪਰਾਧਿਕ ਵਾਰਦਾਤਾਂ ਕਰਵਾਉਣ ਵਾਲੇ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਦੂਜੇ ਮਾਮਲੇ ’ਚ ਸੀਮਾ ਸੁਰੱਖਿਆ ਫੋਰਸਾਂ ਦੇ ਸਹਿਯੋਗ ਨਾਲ ਪੰਜ ਕਿਲੋਗ੍ਰਾਮ ਅਫ਼ੀਮ ਅਤੇ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕਰ ਕੇ ਦੋ ਕਥਿਤ ਨਸ਼ਾ ਸਮੱਗਲਰਾਂ ਨੂੰ ਕਾਬੂ ਕੀਤਾ ਗਿਆ ਹੈ। ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਪੁਲਸ ਨੇ 23 ਸਾਲਾ ਗੁਰਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਯੂਰਪ ’ਚ ਬੈਠੇ ਗੈਂਗਸਟਰ ਬਾਦਲਪ੍ਰੀਤ ਦੇ ਸੰਪਰਕ ’ਚ ਸੀ। ਉਸ ’ਤੇ ਏ. ਐੱਸ. ਆਈ. ’ਤੇ ਹਮਲਾ ਕਰਨ ਅਤੇ ਪਿੰਡ ਪੰਡੋਰੀ ਵੜੈਚ ’ਚ ਪੈਟਰੋਲ ਬੰਬ ਸੁੱਟਣ ਵਰਗੀਆਂ ਵਾਰਦਾਤਾਂ ਲਈ ਹੁਕਮ ਦੇਣ ਦੇ ਦੋਸ਼ ਹਨ। ਪੁਲਸ ਨੇ ਮੁਲਜ਼ਮ ਦੇ ਕਬਜ਼ੇ ’ਚੋਂ 30 ਬੋਰ ਦਾ ਇਕ ਪਿਸਤੌਲ ਵੀ ਬਰਾਮਦ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਪੈਸਿਆਂ ਦਾ ਲਾਲਚ ਦੇ ਕੇ ਨੌਜਵਾਨਾਂ ਨੂੰ ਅਪਰਾਧਾਂ ’ਚ ਕਰਦਾ ਸੀ ਸ਼ਾਮਲ
ਪੁਲਸ ਜਾਂਚ ਮੁਤਾਬਕ ਗੁਰਵਿੰਦਰ ਸਿੰਘ ਕਥਿਤ ਤੌਰ ’ਤੇ ਨਾਬਾਲਗਾਂ ਅਤੇ ਹੋਰ ਨੌਜਵਾਨਾਂ ਨੂੰ 15 ਹਜ਼ਾਰ ਤੋਂ 50 ਹਜ਼ਾਰ ਰੁਪਏ ਤੱਕ ਦੇਣ ਦਾ ਲਾਲਚ ਦੇ ਕੇ ਅਪਰਾਧਿਕ ਸਰਗਰਮੀਆਂ ’ਚ ਸ਼ਾਮਲ ਕਰਦਾ ਸੀ। ਪੁਲਸ ਵੱਲੋਂ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
ਡਰੋਨ ਰਾਹੀਂ ਭੇਜੀ ਗਈ ਖੇਪ ’ਚੋਂ ਅਫ਼ੀਮ ਤੇ ਹੈਰੋਇਨ ਬਰਾਮਦ
ਇਕ ਹੋਰ ਸਾਂਝੀ ਕਾਰਵਾਈ ਦੌਰਾਨ ਥਾਣਾ ਲੋਪੋਕੇ ਦੀ ਪੁਲਸ ਅਤੇ ਬੀ. ਐੱਸ. ਐੱਫ. ਦੀ ਟੀਮ ਨੇ ਦੋ ਕਥਿਤ ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਪੰਜ ਕਿਲੋਗ੍ਰਾਮ ਅਫ਼ੀਮ ਅਤੇ ਦੋ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਐੱਫ. ਆਈ. ਆਰ. ਨੰਬਰ 327 ਦਰਜ ਕੀਤੀ ਗਈ ਹੈ। ਮੁੱਢਲੀ ਜਾਂਚ ’ਚ ਖਦਸ਼ਾ ਜਤਾਇਆ ਗਿਆ ਹੈ ਕਿ ਨਸ਼ੀਲੇ ਪਦਾਰਥਾਂ ਦੀ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤੀ ਸਰਹੱਦ ਅੰਦਰ ਭੇਜੀ ਗਈ ਸੀ।
ਇਹ ਵੀ ਪੜ੍ਹੋ- ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ, ਪ੍ਰੇਮਿਕਾ ਨੇ ਮਿੰਟਾਂ 'ਚ ਘਰ ਕਰ'ਤਾ ਤਬਾਹ
ਮੋਬਾਇਲ ਫ਼ੋਨਾਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਜਾਰੀ
ਐੱਸ. ਐੱਸ. ਪੀ. ਚਾਹਲ ਨੇ ਦੱਸਿਆ ਕਿ ਦੋਵਾਂ ਮਾਮਲਿਆਂ ’ਚ ਮੁਲਜ਼ਮਾਂ ਦੇ ਮੋਬਾਈਲ ਫ਼ੋਨਾਂ, ਸੋਸ਼ਲ ਮੀਡੀਆ ਖਾਤਿਆਂ ਅਤੇ ਵਿੱਤੀ ਲੈਣ-ਦੇਣ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦਾ ਮਕਸਦ ਉਨ੍ਹਾਂ ਦੇ ਸੰਪਰਕਾਂ ਅਤੇ ਪੂਰੇ ਨੈੱਟਵਰਕ ਬਾਰੇ ਜਾਣਕਾਰੀ ਹਾਸਲ ਕਰਨਾ ਹੈ। ਪੁਲਸ ਵੱਲੋਂ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਸਰਗਰਮੀਆਂ ’ਚ ਹੋਰ ਕਿਹੜੇ ਵਿਅਕਤੀ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
