ਪੰਜਾਬ ਪੁਲਸ ਤੇ BSF ਦੀ ਵੱਡੀ ਕਾਰਵਾਈ, 3 ਕਿਲੋ ICE ਬਰਾਮਦ
Friday, Oct 10, 2025 - 11:23 AM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਪੰਜਾਬ ਸੀਮਾ ਸੁਰੱਖਿਆ ਬਲ (BSF) ਨਾਲ ਇੱਕ ਕਾਰਵਾਈ ਵਿੱਚ, ਭੈਣੀ ਰਾਜਪੂਤਾਂ ਪਿੰਡ ਨੇੜੇ ਇੱਕ ਅਚਨਚੇਤ ਚੈਕਿੰਗ ਦੌਰਾਨ 3 ਕਿਲੋ ਆਈ (ਮੈਥਾਮਫੇਟਾਮਾਈਨ) ਬਰਾਮਦ ਕੀਤੀ। ਇਸ ਦੀ ਜਾਣਕਾਰੀ ਪੰਜਾਬ ਡੀ. ਜੀ. ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਪੁਲਸ ਸਟੇਸ਼ਨ ਘਰਿੰਡਾ ਵਿਖੇ ਇੱਕ ਐੱਫ. ਆਈ. ਆਰ ਦਰਜ ਕੀਤੀ ਗਈ ਹੈ। ਤਸਕਰਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਨੈੱਟਵਰਕ ਦਾ ਪਤਾ ਲਗਾਉਣ ਲਈ ਤਕਨੀਕੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਾਸੀਆਂ ਲਈ ਵੱਡੇ ਹੁਕਮ, ਤਿਉਹਾਰਾਂ ਦੇ ਮੱਦੇਨਜ਼ਰ ਲੱਗੀਆਂ ਪਾਬੰਦੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8