ਦੀਨਾਨਗਰ ''ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ ''ਚ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ

Friday, Apr 10, 2026 - 11:25 PM (IST)

ਦੀਨਾਨਗਰ ''ਚ ਵੱਡੀ ਕਾਰਵਾਈ: ਬੀ.ਐੱਸ.ਐੱਫ. ਤੇ ਪੰਜਾਬ ਪੁਲਸ ਨੇ ਸਰਹੱਦੀ ਪਿੰਡਾਂ ''ਚ ਚਲਾਇਆ ਸਾਂਝਾ ਸਰਚ ਆਪ੍ਰੇਸ਼ਨ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ 'ਚ ਬੀਐੱਸਐੱਫ ਅਤੇ ਪੰਜਾਬ ਪੁਲਸ ਵੱਲੋਂ ਸਾਂਝੇ ਤੌਰ 'ਤੇ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ। ਇਹ ਆਪਰੇਸ਼ਨ ਡੀਐਸਪੀ ਦੀਨਾਨਗਰ ਰਜਿੰਦਰ ਮਿਨਹਾਸ ਦੀ ਅਗਵਾਈ ਹੇਠ ਕੀਤਾ ਗਿਆ। ਡੀਐਸਪੀ ਮਿਨਹਾਸ ਨੇ ਦੱਸਿਆ ਕਿ ਪਾਕਿਸਤਾਨ ਵੱਲੋਂ ਲਗਾਤਾਰ ਪੰਜਾਬ 'ਚ ਅਮਨ-ਸ਼ਾਂਤੀ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਨੂੰ ਧਿਆਨ 'ਚ ਰੱਖਦੇ ਹੋਏ ਇਹ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਨਹੀਂ ਬਖਸ਼ਿਆ ਜਾਵੇਗਾ। ਕਿਉਂਕਿ ਪਿਛਲੇ ਸਮੇਂ ਦੌਰਾਨ ਸਰਹੱਦੀ ਇਲਾਕੇ ਤੋਂ ਹੈਂਡ ਗ੍ਰਨੇਡ, ਪਿਸਤੌਲ ਤੇ ਏਕੇ-47 ਸਮੇਤ ਕਈ ਹਥਿਆਰ ਬਰਾਮਦ ਕੀਤੇ ਜਾ ਚੁੱਕੇ ਹਨ।

PunjabKesari

ਸੁਰੱਖਿਆ ਬਲਾਂ ਵੱਲੋਂ ਇਲਾਕੇ 'ਚ ਨਕਾਬੰਦੀ ਕਰਕੇ ਪਿੰਡਾਂ 'ਚ ਤਲਾਸ਼ੀ ਮੁਹਿੰਮ ਚਲਾਈ ਗਈਪ੍ਰਸ਼ਾਸਨ ਵੱਲੋਂ ਸਰਹੱਦ ਪਾਰੋਂ ਹੋ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਪਨਾਹ ਰੱਖਦਿਆਂ ਸੁਰੱਖਿਆ ਕਬਜ਼ੇ ਹੋਰ ਸਖ਼ਤ ਕਰ ਦਿੱਤੇ ਗਏ ਹਨ। ਉਨ੍ਹਾਂ ਸਥਾਨਕ ਲੋਕਾਂ ਨੂੰ ਵੀ ਸੁਚੇਤ ਰਹਿਣ ਅਤੇ ਸ਼ੱਕੀ ਗਤੀਵਿਧੀਆਂ ਦੀ ਸੂਚਨਾ ਤੁਰੰਤ ਪੁਲਸ ਨੂੰ ਦੇਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਪੁਲਸ ਨੂੰ ਸੂਚਨਾ ਦੇਣ ਵਾਲੇ ਤਾਂ ਨਾ ਬਿਲਕੁਲ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਵੱਖ-ਵੱਖ ਥਾਣਾ ਮੁਖੀਆਂ ਸਮੇਤ ਪੁਲਸ ਕਰਮਚਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News