ਫਿਰੋਜ਼ਪੁਰ ''ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ

Sunday, Aug 09, 2026 - 01:40 AM (IST)

ਫਿਰੋਜ਼ਪੁਰ ''ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ

ਫਿਰੋਜ਼ਪੁਰ (ਸੋਨੂ ਚੋਪੜਾ) : ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਬੀ. ਐੱਸ. ਐੱਫ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਇੱਕ ਵੱਡੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕਰਕੇ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਪਾਸੋਂ 30.200 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੈਨੇਡਾ ’ਚ ਜੇਲ ਵਿਭਾਗ 'ਚ ਨੌਕਰੀ ਕਰਦੀ ਰਮਨਦੀਪ ਕੌਰ ਦੀ ਸੜਕ ਹਾਦਸੇ ’ਚ ਮੌਤ

ਪੁਲਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਫਾਜ਼ਿਲਕਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਇੱਕ ਐੱਫ. ਆਈ. ਆਰ. ਦਰਜ ਕੀਤੀ ਗਈ ਹੈ, ਜਿਸ ਵਿੱਚ ਫਾਜ਼ਿਲਕਾ ਤੋਂ ਸੁਖਜਿੰਦਰ ਸਿੰਘ ਵਾਸੀ ਨੂਰ ਸ਼ਾਹ ਅਤੇ ਮਨਪ੍ਰੀਤ ਸਿੰਘ ਵਾਸੀ ਨਵਾਂ ਹਸਤਾ ਕਲਾਂ ਨੂੰ ਨਾਕੇ ਦੌਰਾਨ ਮੋਟਰਸਾਈਕਲ ਸਮੇਤ ਕਾਬੂ ਕਰਕੇ ਉਨ੍ਹਾਂ ਪਾਸੋਂ 150 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਗਈ। ਪੁਲਸ ਫੜੇ ਗਏ ਨਸ਼ਾ ਸਮੱਗਲਰਾਂ ਖਿਲਾਫ਼ ਅਗਲੇਰੀ ਕਾਰਵਾਈ ਕਰ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News