ਪੰਜਾਬ ਦੇ ਸਰਪੰਚਾਂ-ਪੰਚਾਂ ਲਈ ਪਹਿਲੀ ਵਾਰ ਵੱਡੇ ਹੁਕਮ ਲਾਗੂ, ਸਰਕਾਰੀ ਮੁਲਾਜ਼ਮਾਂ ਵਾਂਗ ਹੁਣ...(ਵੀਡੀਓ)
Thursday, Nov 13, 2025 - 10:29 AM (IST)
ਚੰਡੀਗੜ੍ਹ : ਪੰਜਾਬ ਦੇ ਸਰਪੰਚਾਂ ਅਤੇ ਪੰਚਾਂ ਲਈ ਨਵੇਂ ਹੁਕਮ ਲਾਗੂ ਹੋ ਗਏ ਹਨ। ਇਨ੍ਹਾਂ ਹੁਕਮਾਂ ਮੁਤਾਬਕ ਸਰਪੰਚ ਅਤੇ ਪੰਚ ਬਿਨਾਂ ਪ੍ਰਵਾਨਗੀ ਦੇ ਵਿਦੇਸ਼ ਨਹੀਂ ਜਾ ਸਕਣਗੇ। ਪੰਜਾਬ ਸਰਕਾਰ ਵਲੋਂ ਬਣਾਈ ਗਈ ਇਸ ਨਵੀਂ ਨੀਤੀ ਤਹਿਤ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰਾਂ ਨੂੰ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਰਪੰਚਾਂ ਅਤੇ ਪੰਚਾਂ ਨੂੰ ਵਿਦੇਸ਼ ਜਾਣ ਤੋਂ ਪਹਿਲਾਂ ਸਮਰੱਥ ਅਥਾਰਟੀ ਤੋਂ ਪ੍ਰਵਾਨਗੀ ਲੈਣੀ ਲਾਜ਼ਮੀ ਹੋਵੇਗੀ ਅਤੇ ਜੇਕਰ ਉਨ੍ਹਾਂ ਵਲੋਂ ਅਜਿਹਾ ਨਹੀਂ ਕੀਤਾ ਜਾਂਦਾ ਤਾਂ ਫਿਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਸ਼ਰਾਬ ਦੇ ਰੇਟਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ, ਮੈਰਿਜ ਪੈਲਸਾਂ 'ਚ ਹੁਣ...
ਦੱਸ ਦੇਈਏ ਕਿ ਪੰਜਾਬ 'ਚ ਕੁੱਲ 13,238 ਸਰਪੰਚ ਅਤੇ 83,437 ਪੰਚਾਇਤ ਮੈਂਬਰ ਹਨ। ਹੁਣ ਜਿਸ ਤਰ੍ਹਾਂ ਸਰਕਾਰੀ ਮੁਲਾਜ਼ਮ ਅਤੇ ਅਧਿਕਾਰੀ ਐਕਸ ਇੰਡੀਆ ਲੀਵ ਲੈਂਦੇ ਹਨ, ਉਸੇ ਤਰਜ਼ 'ਤੇ ਸਰਪੰਚਾਂ ਅਤੇ ਪੰਚਾਂ ਨੂੰ ਵੀ ਵਿਦੇਸ਼ ਜਾਣ ਤੋਂ ਪਹਿਲਾਂ ਦੱਸਣਾ ਪਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਆਧਾਰ ਕਾਰਡ ਵਾਲੀਆਂ ਬੱਸਾਂ ਨੂੰ ਲੈ ਕੇ ਅਹਿਮ ਖ਼ਬਰ! ਬੀਬੀਆਂ ਜ਼ਰੂਰ ਪੜ੍ਹ ਲੈਣ
ਜੇਕਰ ਉਨ੍ਹਾਂ ਨੂੰ ਪ੍ਰਵਾਨਗੀ ਮਿਲ ਜਾਂਦੀ ਹੈ ਤਾਂ ਹੀ ਉਹ ਵਿਦੇਸ਼ ਜਾ ਸਕਣਗੇ। ਅਕਸਰ ਦੇਖਿਆ ਜਾਂਦਾ ਹੈ ਕਿ ਸੂਬੇ ਦੇ ਜ਼ਿਆਦਾਤਰ ਸਰਪੰਚਾਂ ਅਤੇ ਪੰਚਾਂ ਦੇ ਪਰਿਵਾਰ ਵਿਦੇਸ਼ਾਂ 'ਚ ਵਸੇ ਹੋਏ ਹਨ ਅਤੇ ਜਦੋਂ ਸਰਪੰਚ ਜਾਂ ਪੰਚ ਵਿਦੇਸ਼ ਚਲਾ ਜਾਂਦਾ ਹੈ ਤਾਂ ਪਿੰਡ ਦੇ ਬਹੁਤ ਸਾਰੇ ਕੰਮ ਅਤੇ ਵਿਕਾਸ ਕਾਰਜ ਰੁਕ ਜਾਂਦੇ ਹਨ। ਇਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ ਸਾਰੀਆਂ ਗੱਲਾਂ ਨੂੰ ਧਿਆਨ 'ਚ ਰੱਖਦਿਆਂ ਹੀ ਪੰਜਾਬ ਸਰਕਾਰ ਵਲੋਂ ਉਕਤ ਫ਼ੈਸਲਾ ਲਿਆ ਗਿਆ ਹੈ, ਜਿਸ ਨੂੰ ਮੰਨਣਾ ਸੂਬੇ ਦੇ ਹਰ ਸਰਪੰਚ ਅਤੇ ਪੰਚ ਲਈ ਲਾਜ਼ਮੀ ਹੋਵੇਗਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
