ਮੋਹਾਲੀ ਜ਼ਿਲ੍ਹੇ ''ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਕੰਮਾਂ ''ਤੇ ਲਾਈਆਂ ਸਖ਼ਤ ਪਾਬੰਦੀਆਂ, ਪੜ੍ਹੋ ਡਿਟੇਲ

Friday, Oct 30, 2026 - 09:47 AM (IST)

ਮੋਹਾਲੀ ਜ਼ਿਲ੍ਹੇ ''ਚ ਜਾਰੀ ਹੋਏ ਵੱਡੇ ਹੁਕਮ, ਜ਼ਿਲ੍ਹਾ ਮੈਜਿਸਟ੍ਰੇਟ ਨੇ ਇਨ੍ਹਾਂ ਕੰਮਾਂ ''ਤੇ ਲਾਈਆਂ ਸਖ਼ਤ ਪਾਬੰਦੀਆਂ, ਪੜ੍ਹੋ ਡਿਟੇਲ

ਮੋਹਾਲੀ (ਰਣਬੀਰ) : ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹੇ ’ਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਈ ਵਾਰ ਰਾਜਨੀਤਕ ਜੱਥੇਬੰਦੀਆਂ, ਯੂਨੀਅਨਾਂ ਆਦਿ ਵੱਲੋਂ ਆਪਣੀਆਂ ਮੰਗਾਂ ਸਬੰਧੀ ਧਰਨੇ-ਪ੍ਰਦਰਸ਼ਨ ਆਦਿ ਕੀਤੇ ਜਾਂਦੇ ਹਨ, ਜਿਸ ਨਾਲ ਅਮਨ ਅਤੇ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਦਾ ਖ਼ਦਸ਼ਾ ਬਣਿਆ ਰਹਿੰਦਾ ਹੈ ਅਤੇ ਆਮ ਜਨਤਾ ਦੀ ਜਾਨ-ਮਾਲ ਅਤੇ ਪਬਲਿਕ ਪ੍ਰਾਪਰਟੀ ਨੂੰ ਵੀ ਨੁਕਸਾਨ ਹੋ ਸਕਦਾ ਹੈ। ਇਸ ਲਈ ਜ਼ਿਲ੍ਹੇ ’ਚ ਪੰਜ ਜਾ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਕਿਸੇ ਕਿਸਮ ਦੇ ਵਿਖਾਵੇ, ਨਾਅਰੇ ਲਾਉਣ ’ਤੇ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ : CBI ਨੇ ਕੈਮਿਸਟ ਲਾਇਸੈਂਸ ਨਾਲ ਜੁੜੇ ਦਸਤਾਵੇਜ਼ ਫਰੋਲੇ, ਝੋਟਾ ਕਤਲ ਮਾਮਲੇ ਨਾਲ ਜੁੜੇ ਤਾਰ

ਜ਼ਿਲ੍ਹੇ ਦੀ ਹਦੂਦ ਅੰਦਰ ਪੈਂਦੀਆਂ ਸਮੂਹ ਪਾਣੀ ਵਾਲੀਆਂ ਟੈਂਕੀਆਂ, ਟਿਊਬਵੈੱਲਾਂ, ਟੈਲੀਫੋਨ ਟਾਵਰਾਂ, ਸਰਕਾਰੀ/ਨਿੱਜੀ ਇਮਾਰਤਾਂ ਤੇ ਚੜ੍ਹਨ ਤੇ ਇਨ੍ਹਾਂ ਦੇ ਆਲੇ-ਦੁਆਲੇ ਧਰਨੇ/ਰੈਲੀਆਂ ਕਰਨ, ਸੜਕਾਂ ਆਦਿ ਜਾਮ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਜ਼ਿਲ੍ਹੇ ਦੀ ਹਦੂਦ ਅੰਦਰ ਸਥਿਤ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਪਿੰਡਾਂ ਦੀਆਂ ਪੰਚਾਇਤਾਂ ਦੇ ਅਧਿਕਾਰ ਖੇਤਰ ’ਚ ਰਹਿਣ ਵਾਲਾ ਕੋਈ ਵੀ ਵਿਅਕਤੀ ਆਪਣੇ ਘਰ ’ਚ ਜਦੋਂ ਕਿਰਾਏਦਾਰ/ਨੌਕਰ/ਪੇਇੰਗ ਗੈਸਟ ਰੱਖੇਗਾ ਤਾਂ ਉਹ ਉਸ ਦਾ ਪੂਰਾ ਵੇਰਵਾ ਇਕ ਹਫ਼ਤੇ ਅੰਦਰ ਨੇੜਲੇ ਪੁਲਸ ਥਾਣੇ ਨੂੰ ਦੇਣਾ ਯਕੀਨੀ ਬਣਾਵੇਗਾ। ਜ਼ਿਲ੍ਹੇ ’ਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਾਈ ਗਈ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦਾ ਰੋਜ਼ ਫੈਸਟੀਵਲ ਦੇਖਣ ਵਾਲਿਆਂ ਲਈ ਖ਼ੁਸ਼ਖ਼ਬਰੀ, ਲੈ ਸਕਣਗੇ ਹੈਲੀਕਾਪਟਰ ਰਾਈਡ ਦਾ ਮਜ਼ਾ

ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ ਇਲਾਵਾ ਜਨਤਕ ਇਕੱਠਾਂ, ਧਾਰਮਿਕ ਸਥਾਨਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ ’ਚ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ਦੀ ਪੂਰਨ ਮਨਾਹੀ ਹੋਵੇਗੀ ਅਤੇ ਕਿਸੇ ਭਾਈਚਾਰੇ ਖ਼ਿਲਾਫ਼ ਨਫ਼ਰਤ ਭਰਿਆ ਭਾਸ਼ਣ ਦੇਣ ’ਤੇ ਵੀ ਪਾਬੰਦੀ ਲਾਗੂ ਰਹੇਗੀ। ਹਵਾਈ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਤੋਂ ਇਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਾਈ ਗਈ ਹੈ। ਇਹ ਹੁਕਮ 29 ਅਕਤੂਬਰ ਤੋਂ 28 ਦਸੰਬਰ ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170

 


author

Babita

Content Editor

Related News