ਪੰਜਾਬ ''ਚ 30 ਨਵੰਬਰ ਤੱਕ ਜਾਰੀ ਹੋਏ ਵੱਡੇ ਹੁਕਮ! ਹੁਣ ਸ਼ਾਮ 6 ਵਜੇ ਤੋਂ...
Friday, Sep 12, 2025 - 04:28 PM (IST)

ਫਾਜ਼ਿਲਕਾ (ਨਾਗਪਾਲ) : ਜ਼ਿਲ੍ਹਾ ਮੈਜਿਸਟ੍ਰੇਟ ਅਮਰਪ੍ਰੀਤ ਕੌਰ ਸੰਧੂ ਵਲੋਂ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨ ਰਾਹੀਂ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ। ਜਾਰੀ ਹੁਕਮ ’ਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸਾਲ 2025 ਦੌਰਾਨ ਝੋਨੇ (ਜੀਰੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ PRTC ਬੱਸ ਦਾ ਵੱਡਾ ACCIDENT, ਉੱਡ ਗਏ ਪਰਖੱਚੇ, ਤੁੰਨ-ਤੁੰਨ ਕੇ... (ਵੀਡੀਓ)
ਝੋਨੇ ਦੀ ਫ਼ਸਲ ਦੀ ਕਟਾਈ ਆਮ ਤੌਰ ’ਤੇ ਕਿਸਾਨਾਂ ਵੱਲੋਂ ਕੰਬਾਈਨਾ ਨਾਲ ਕਰਵਾਈ ਜਾਂਦੀ ਹੈ। ਝੋਨੇ ਦੀ ਕਟਾਈ ਕਰਨ ਲਈ ਦਿਨ ਰਾਤ ਕੰਬਾਈਨਾਂ ਚਲਾਈਆਂ ਜਾਂਦੀਆ ਹਨ। ਕੰਬਾਈਨਾਂ ਰਾਤ ਵਾਲੇ ਫ਼ਸਲ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਾ ਹੋਣ ਦੇ ਬਾਵਜੂਦ ਵੀ ਕੱਟ ਦਿੱਤੀ ਜਾਦੀ ਹੈ, ਜਿਸ ਕਰਕੇ ਕਿਸਾਨਾਂ ਨੂੰ ਸਿੱਧਾ ਨੁਕਸਾਨ ਹੁੰਦਾ ਹੈ।
ਇਹ ਵੀ ਪੜ੍ਹੋ : CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਜਾਣੋ ਡਾਕਟਰਾਂ ਨੇ ਕੀ ਕਿਹਾ
ਇਸ ਤੋਂ ਇਲਾਵਾ ਕੰਬਾਈਨ ਸੜਕ ਰਾਹੀਂ ਖੇਤਾਂ ’ਚ ਜਾਂਦੀ ਹੈ, ਜਿਸ ਕਰਕੇ ਆਮ ਤੌਰ ’ਤੇ ਟ੍ਰੈਫਿਕ 'ਚ ਵਿਘਨ ਪੈਂਦਾ ਹੈ ਅਤੇ ਹਾਦਸਿਆਂ ਦਾ ਖ਼ਤਰਾ ਬਣਿਆ ਰਹਿੰਦਾ ਹੈ। ਕਈ ਵਾਰ ਰਾਤ ਦਾ ਹਨ੍ਹੇਰਾ ਹੋਣ ਕਰਕੇ ਕੰਬਾਈਨਾਂ ਬਿਜਲੀ ਦੀਆਂ ਤਾਰਾਂ ਨਾਲ ਅਚਾਨਕ ਟਕਰਾ ਜਾਂਦੀਆਂ ਹਨ ਅਤੇ ਸ਼ਾਰਟ ਸਰਕਟ ਹੋਣ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8