ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ

Sunday, Mar 02, 2025 - 11:53 AM (IST)

ਵਿਆਹ ਸਮਾਗਮ ਨੂੰ ਲੈ ਕੇ ਜਾਰੀ ਹੋਏ ਵੱਡੇ ਹੁਕਮ, ਲੱਗ ਗਈ ਪਾਬੰਦੀ

ਫਰੀਦਕੋਟ/ਜੈਤੋ (ਚਾਵਲਾ, ਜਸਬੀਰ ਕੌਰ ਜੱਸੀ, ਬਾਂਸਲ, ਜਗਦੀਸ਼, ਜਿੰਦਲ)- ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਪੂਨਮਦੀਪ ਕੌਰ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ’ਤੇ ਪੂਰਨ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜ਼ਿਲ੍ਹਾ ਤਰਨਤਾਰਨ ’ਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ ਕਰਨ ਦੀ ਕੋਸ਼ਿਸ ਕੀਤੀ ਗਈ ਸੀ। ਸ਼ਰਾਰਤੀ ਅਨਸਰਾਂ ਵੱਲੋਂ ਡਰੋਨ ਦੀ ਮਦਦ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਭੰਗ ਕੀਤਾ ਜਾ ਸਕਦਾ ਹੈ। ਇਸ ਲਈ ਆਮ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਲਈ ਡਰੋਨ ਦੀ ਵਰਤੋਂ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਵੱਲੋਂ ਵਿਆਹ, ਸ਼ਾਦੀ ਤੇ ਹੋਰ ਧਾਰਮਿਕ, ਸਭਿਆਚਾਰਕ ਪ੍ਰੋਗਰਾਮਾਂ ਲਈ ਡਰੋਨ ਦੀ ਵਰਤੋਂ ਕੀਤੀ ਜਾਣੀ ਹੈ ਤਾਂ ਡਰੋਨ ਦੀ ਵਰਤੋਂ ਲਈ ਦਫਤਰ ਡਿਪਟੀ ਕਮਿਸ਼ਨਰ ਕੋਲੋਂ ਅਗਾਉਂ ਪ੍ਰਵਾਨਗੀ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਦਫਤਰ ਦੀ ਬਿਨਾਂ ਪ੍ਰਵਾਨਗੀ ’ਤੇ ਡਰੋਨ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 22 ਅਪ੍ਰੈਲ 2025 ਤੱਕ ਲਾਗੂ ਰਹਿਣਗੇ।

ਇਹ ਵੀ ਪੜ੍ਹੋ- ਫੁਕਰੇਬਾਜ਼ੀ 'ਚ ਆਏ ਚਾਰ ਨੌਜਵਾਨਾਂ ਨੂੰ ਪੈਲੇਸ 'ਚ ਫਾਇਰਿੰਗ ਕਰਨੀ ਪਈ ਮਹਿੰਗੀ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News