ਝੋਨੇ ਦੀ ਵਾਢੀ ਨੂੰ ਲੈ ਕੇ ਵੱਡੇ ਹੁਕਮ, 2 ਨਵੰਬਰ 2025 ਤੱਕ ਹਦਾਇਤਾਂ ਲਾਗੂ

Tuesday, Sep 16, 2025 - 06:09 PM (IST)

ਝੋਨੇ ਦੀ ਵਾਢੀ ਨੂੰ ਲੈ ਕੇ ਵੱਡੇ ਹੁਕਮ, 2 ਨਵੰਬਰ 2025 ਤੱਕ ਹਦਾਇਤਾਂ ਲਾਗੂ

ਫ਼ਰੀਦਕੋਟ (ਜਸਬੀਰ ਕੌਰ ਜੱਸੀ/ਬਾਂਸਲ)- ਜ਼ਿਲ੍ਹਾ ਮੈਜਿਸਟਰੇਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹਾਰਵੈਸਟ ਕੰਬਾਇਨਾਂ ਨਾਲ ਝੋਨੇ ਦੀ ਵਾਢੀ ਸਬੰਧੀ ਜ਼ਿਲ੍ਹੇ ਵਿੱਚ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਫਰੀਦਕੋਟ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਲਈ ਹਾਰਵੈਸਟ ਕੰਬਾਈਨਾਂ ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ ।

ਇਹ ਵੀ ਪੜ੍ਹੋ-ਪੰਜਾਬ 'ਚ ਪਸਰਿਆ ਸੋਗ, ਪ੍ਰਦੇਸਾਂ ਨੇ ਲੈ ਲਈ ਪੰਜਾਬੀ ਮੁੰਡਿਆਂ ਦੀ ਜਾਨ

ਇਸ ਸਮੇਂ ਤੋਂ ਬਾਅਦ ( ਸ਼ਾਮ 06.00 ਵਜੇ ਤੋਂ ਬਾਅਦ ਸਵੇਰ 10.00 ਵਜੇ ਤੱਕ ) ਝੋਨੇ ਦੀ ਕੰਬਾਈਨਾਂ ਰਾਹੀਂ ਕਟਾਈ ਤੇ ਮੁਕੰਮਲ ਤੌਰ 'ਤੇ ਰੋਕ ਹੋਵੇਗੀ। ਹਰ ਅਨਾਜ ਮੰਡੀ ( ਸਮੇਤ ਆਰਜੀ ਮੰਡੀਆਂ) ਵਿੱਚ ਆੜਤੀਆ, ਮੰਡੀ ਬੋਰਡ ਪੰਜਾਬ ਸਰਕਾਰ ਗ੍ਰਹਿ ਵਿਭਾਗ ਅਤੇ ਖੇਤੀਬਾੜੀ ਵਿਭਾਗ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਕਿਸਾਨਾਂ ਵੱਲੋਂ ਝੋਨੇ ਦੇ ਸੀਜਨ 2025 ਦੌਰਾਨ ਝੋਨੇ ਦੀ ਫਸਲ ਦੀ ਵਾਢੀ ਸ਼ੁਰੂ ਕੀਤੀ ਜਾ ਰਹੀ ਹੈ । ਝੋਨੇ ਦੀ ਵਾਢੀ ਵਾਸਤੇ ਕੰਬਾਇਨਾਂ ਦੀ ਵਰਤੋਂ ਕੀਤੀ ਜਾਂਦੀ ਹੈ । ਇਹ ਕੰਬਾਇਨਾਂ ਦੇਰ ਸਵੇਰ ਚੱਲਣ ਨਾਲ ਰਾਤ ਸਮੇਂ ਪਈ ਤਰੇਲ ਕਾਰਨ ਝੋਨੇ ਦੀ ਗਿੱਲੀ ਫਸਲ ਦੀ ਵਾਢੀ ਕਰਦੀਆਂ ਹਨ ਜਿਸ ਨਾਲ ਫਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧਣ ਦੀ ਸੰਭਾਵਨਾ ਹੁੰਦੀ ਹੈ ।

ਇਹ ਵੀ ਪੜ੍ਹੋ-ਪੰਜਾਬ ਤੋਂ ਸ਼ੁਰੂ ਹੋਈ ਅੰਮ੍ਰਿਤ ਭਾਰਤ ਰੇਲਗੱਡੀ, ਯਾਤਰੀਆਂ ਦੀਆਂ ਲੱਗਣਗੀਆਂ ਮੌਜਾਂ

ਗਿੱਲੀ ਫਸਲ ਮੰਡੀਆਂ ਵਿੱਚ ਲਿਆਉਣ ਕਰਕੇ ਕਿਸਾਨਾਂ ਨੂੰ ਕਈ ਵਾਰ ਫਸਲ ਵੇਚਣ ਵਿੱਚ ਗੈਰ - ਲੋੜੀਂਦੀ ਦੇਰੀ ਹੁੰਦੀ ਹੈ , ਜਿਸ ਨਾਲ ਉਹਨਾਂ ਵਿੱਚ ਰੋਸ ਦੀ ਭਾਵਨਾ ਪੈਦਾ ਹੁੰਦੀ ਹੈ ਅਤੇ ਕਿਸਾਨ ਜਥੇਬੰਦੀਆਂ ਧਰਨਿਆਂ 'ਤੇ ਉਤਾਰੂ ਹੋ ਜਾਂਦੀਆਂ ਹਨ , ਜੋ ਕਿ ਟਰੈਫਿਕ ਸਮੱਸਿਆ ਦੇ ਨਾਲ - ਨਾਲ ਅਮਨ ਕਾਨੂੰਨ ਦੀ ਸਥਿਤੀ ਲਈ ਵੀ ਮੁਸ਼ਕਿਲ ਪੈਦਾ ਕਰਦੇ ਹਨ । ਉਨ੍ਹਾਂ ਕਿਹਾ ਕਿ ਇਹ ਹੁਕਮ ਮਿਤੀ 2 ਨਵੰਬਰ 2025 ਤੱਕ ਲਾਗੂ ਰਹਿਣਗੇ ।

ਇਹ ਵੀ ਪੜ੍ਹੋ- ਪੰਜਾਬ 'ਚ ਆਉਣ ਵਾਲੇ 5 ਦਿਨਾਂ ਲਈ ਪੜ੍ਹੋ ਮੌਸਮ ਦੀ ਖ਼ਬਰ, ਜਾਣੋ ਵਿਭਾਗ ਦੀ Latest Update

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News