ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ: 6 ਕਾਬੂ, ਵੱਡਾ ਨੈੱਟਵਰਕ ਬੇਨਕਾਬ

Monday, Oct 12, 2026 - 09:04 AM (IST)

ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ: 6 ਕਾਬੂ, ਵੱਡਾ ਨੈੱਟਵਰਕ ਬੇਨਕਾਬ

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਨਸ਼ਾ ਸਮੱਗਲਿੰਗ ਦੇ ਦੋਸ਼ ’ਚ 6 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਸ. ਪੀ. ਹਰਮਨਦੀਪ ਸਿੰਘ ਹਾਂਸ ਨੇ ਦੱਸਿਆ ਕਿ ਪਹਿਲੇ ਕੇਸ ’ਚ ਥਾਣਾ ਪਸਿਆਣਾ ਦੀ ਪੁਲਸ ਨੇ ਸਰਬਜੀਤ ਕੌਰ ਪਤਨੀ ਅਮਰਪਾਲ ਸਿੰਘ ਵਾਸੀ ਪਿੰਡ ਰੋਹਟੀ ਛੰਨਾ ਥਾਣਾ ਸਦਰ ਨਾਭਾ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਨਵਦੀਪ ਸਿੰਘ ਪੁਲਸ ਪਾਰਟੀ ਸਮੇਤ ਸੰਗਰੂਰ-ਪਟਿਆਲਾ ਰੋਡ ਪਲਾਂਟ ਕੋਲ ਮੌਜੂਦ ਸਨ, ਜਿਥੇ ਉਕਤ ਮਹਿਲਾ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ। ਚੈੱਕ ਕਰਨ ’ਤੇ ਉਸ ਤੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਸਵਾਰੀਆਂ ਨਾਲ ਭਰੀ PRTC ਬੱਸ ਨਾਲ ਭਿਆਨਕ ਹਾਦਸਾ, ਕਾਰ ਨਾਲ ਹੋਈ ਜ਼ੋਰਦਾਰ ਟੱਕਰ 

ਦੂਜੇ ਕੇਸ ’ਚ ਥਾਣਾ ਸਦਰ ਪਟਿਆਲਾ ਦੀ ਪੁਲਸ ਨੇ ਗੋਗੀ ਪੁੱਤਰ ਰਾਮਾ ਦਵਾਸੀ ਢੇਹਾ ਬਸਤੀ ਬਹਾਦਰਗੜ੍ਹ ਥਾਣਾ ਸਦਰ ਪਟਿਆਲਾ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਮਨਦੀਪ ਕੌਰ ਪੁਲਸ ਪਾਰਟੀ ਸਮੇਤ ਸਰਕਾਰੀ ਸਕੂਲ ਬਹਾਦਰਗੜ੍ਹ ਕੋਲ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ। ਚੈੱਕ ਕਰਨ ’ਤੇ ਉਸ ਤੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ। ਤੀਜੇ ਕੇਸ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਗਗਨਦੀਪ ਸਿੰਘ ਪੁੱਤਰ ਕਰਮਜੀਤ ਸਿੰਘ ਵਾਸੀ ਬਾਜ਼ੀਗਰ ਬਸਤੀ ਅਬਲੋਵਾਲ ਪਟਿਆਲਾ ਨੂੰ 20 ਗ੍ਰਾਮ ਚਿੱਟੇ ਨਸ਼ੇ ਵਾਲੇ ਪਦਾਰਥ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਭਾਰਤ ਭੂਸ਼ਣ ਪੁਲਸ ਪਾਰਟੀ ਸਮੇਤ ਬਿਜਲੀ ਬੋਰਡ ਦਫਤਰ ਪਟਿਆਲਾ ਕੋਲ ਮੌਜੂੁਦ ਸੀ, ਜਿਥੇ ਉਕਤ ਵਿਕਅਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ 20 ਗ੍ਰਾਮ ਚਿੱਟਾ ਨਸ਼ੇ ਵਾਲਾ ਪਦਾਰਥ ਬਰਾਮਦ ਹੋਇਆ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਚੌਥੇ ਕੇਸ ’ਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਪੰਕਜ ਸੇਠੀ ਪੁੱਤਰ ਓਮ ਪ੍ਰਕਾਸ਼ ਵਾਸੀ ਜੈ ਜਵਾਨ ਕਾਲੋਨੀ ਪਟਿਆਲਾ ਨੂੰ 10 ਗ੍ਰਾਮ ਨਸ਼ੇ ਵਾਲੇ ਚਿੱਟੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਏ. ਐੱਸ. ਆਈ. ਰਮਨਜੀਤ ਸਿੰਘ ਪੁਲਸ ਪਾਰਟੀ ਸਮੇਤ ਬਾਰਾਂ ਕੂਆ ਪਟਿਆਲਾ ਕੋਲ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕਿਆ। ਚੈੱਕ ਕਰਨ ’ਤੇ ਉਸ ਤੋਂ 10 ਗ੍ਰਾਮ ਨਸ਼ੇ ਵਾਲਾ ਚਿੱਟਾ ਪਾਉੂਡਰ ਬਰਾਮਦ ਕੀਤਾ ਗਿਆ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਕੁੰਭ ਮੇਲੇ ਦੇ ਸ਼ਰਧਾਲੂਆਂ ਲਈ ਖ਼ਤਰੇ ਦੀ ਘੰਟੀ! ਧਰਤੀ ਹੇਠਲਾ ਪਾਣੀ ਜ਼ਹਿਰੀਲਾ, ਕੈਂਸਰ ਬਣਾਉਣ ਵਾਲਾ ਮਿਲਿਆ ਰਸਾਇਣ

ਪੰਜਵੇਂ ਕੇਸ ’ਚ ਥਾਣਾ ਬਖਸ਼ੀਵਾਲਾ ਦੀ ਪੁਲਸ ਨੇ ਵਿਜੇ ਕੁਮਾਰ ਪੁੱਤਰ ਪੂਰਨ ਚੰਦ ਵਾਸੀ ਪਿੰਡ ਵੱਡੀ ਰੌਣੀ ਥਾਣਾ ਬਖਸ਼ੀਵਾਲਾ ਨੂੰ 15 ਚਿੱਟੇ ਨਸ਼ੇ ਵਾਲੇ ਪਾਊਡਰ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਐੱਸ. ਆਈ. ਕੁਲਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਕਲਿਆਣ ਸਟੇਡੀਅਮ ਕੋਲ ਮੌਜੂਦ ਸਨ, ਜਿੱਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ 15 ਗਾਮ ਚਿੱਟੇ ਰੰਗ ਦਾ ਨਸ਼ੇ ਵਾਲਾ ਪਾਉੂਡਰ ਬਰਾਮਦ ਹੋਇਆ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਕ ਹੋਰ ਕੇਸ ’ਚ ਥਾਣਾ ਅਨਾਜ ਮੰਡੀ ਪਟਿਆਲਾ ਦੀ ਪੁਲਸ ਨੇ ਪ੍ਰਿੰਸ ਪੁੱਤਰ ਰਾਜ ਕੁਮਾਰ ਵਾਸੀ ਪ੍ਰਤਾਪ ਨਗਰ ਪਟਿਆਲਾ ਨੂੰ 50 ਖੁੱਲੀਆਂ ਨਸ਼ੇ ਵਾਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ।

ਜਾਣਕਾਰੀ ਮੁਤਾਬਕ ਏ. ਐੱਸ. ਆਈ. ਵਿਵੇਕ ਸ਼ਰਮਾ ਪੁਲਸ ਪਾਰਟੀ ਸਮੇਤ ਭਾਰਤ ਨਗਰ ਪਟਿਆਲਾ ਵਿਖੇ ਮੌਜੂਦ ਸੀ, ਜਿਥੇ ਉਕਤ ਵਿਅਕਤੀ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਉਸ ਤੋਂ 50 ਖੁੱਲ੍ਹੀਆਂ ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਸ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News