ਜਲੰਧਰ ਦੇ ਮਿਲਾਪ ਚੌਂਕ ਨੇੜੇ ਨੌਜਵਾਨਾਂ ਵੱਲੋਂ ਹਮਲਾ ਕਰਨ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ
Thursday, Jun 12, 2025 - 12:51 PM (IST)

ਜਲੰਧਰ (ਸੋਨੂੰ)- ਜਲੰਧਰ ਦੇ ਥਾਣਾ 3 ਅਧੀਨ ਪੈਂਦੇ ਮਿਲਾਪ ਚੌਂਕ 'ਤੇ ਦੁੱਗਲ ਚਾਂਪ 'ਤੇ ਹਮਲਾ ਕਰਨ ਵਾਲੇ ਮੁਲਜ਼ਮਾਂ ਵਿਰੁੱਧ ਪੁਲਸ ਨੇ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ। ਦੁਕਾਨਦਾਰਾਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਨਾ ਹੋਣ 'ਤੇ ਰੋਸ ਜਤਾਇਆ। ਇਸ ਮਾਮਲੇ ਸਬੰਧੀ ਦੁਕਾਨਦਾਰਾਂ ਨੇ ਕਿਹਾ ਕਿ ਜੇਕਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਤਾਂ ਉਹ ਪੂਰਾ ਸ਼ਹਿਰ ਬੰਦ ਕਰ ਦੇਣਗੇ ਅਤੇ ਵਿਰੋਧ ਪ੍ਰਦਰਸ਼ਨ ਕਰਨਗੇ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਡੀ. ਸੀ. ਪੀ. ਨਰੇਸ਼ ਡੋਗਰਾ ਨੇ ਕਿਹਾ ਕਿ ਇਸ ਘਟਨਾ 'ਤੇ ਕਾਰਵਾਈ ਕਰਦੇ ਹੋਏ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਪੀੜਤ ਦੇ ਬਿਆਨਾਂ ਦੇ ਆਧਾਰ 'ਤੇ ਹੋਰ ਵਿਅਕਤੀਆਂ ਵਿਰੁੱਧ ਇਕ ਬਾਏਨੇਮ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ।
ਇਹ ਵੀ ਪੜ੍ਹੋ: 19 ਤੋਂ 22 ਜੂਨ ਤੱਕ ਬੰਦ ਰਹੇਗੀ ਜਲੰਧਰ ਦੀ ਇਹ ਮਸ਼ਹੂਰ ਮਾਰਕੀਟ, ਸਾਮਾਨ ਖ਼ਰੀਦਣ ਲਈ ਲੱਗੀ ਲੋਕਾਂ ਦੀ ਭੀੜ
ਜਾਣਕਾਰੀ ਮੁਤਾਬਕ 4 ਨਾਮੀ ਅਤੇ 10 ਤੋਂ 15 ਅਣਪਛਾਤੇ ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਡੀ. ਸੀ. ਪੀ. ਨੇ ਕਿਹਾ ਕਿ ਇਸ ਮਾਮਲੇ ਵਿੱਚ ਹਮਲਾਵਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਰੋਸਾ ਦਿੱਤਾ ਹੈ ਕਿ ਅੱਜ ਸ਼ਾਮ ਤੱਕ ਹੋਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਇਸ ਦੇ ਨਾਲ ਹੀ ਕੇਂਦਰੀ ਹਲਕਾ ਇੰਚਾਰਜ ਨਿਤਿਨ ਕੋਹਲੀ ਅਤੇ ਸ਼ੈਰੀ ਚੱਢਾ ਸਮੇਤ ਕਈ ਆਗੂ ਅੱਜ ਦੋਬਾਰਾ ਦੁਕਾਨ 'ਤੇ ਪਹੁੰਚੇ।
ਇਹ ਵੀ ਪੜ੍ਹੋ: ਬਦਲਿਆ ਜਾਵੇਗਾ ਬਰਲਟਨ ਪਾਰਕ ਦਾ ਨਾਂ, ਮਹਾਨ ਪੰਜਾਬੀ ਐਥਲੀਟ ਦੇ ਨਾਂ 'ਤੇ ਰੱਖਿਆ ਜਾਵੇਗਾ ਨਾਂ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਨਿਤਿਨ ਕੋਹਲੀ ਨੇ ਕਿਹਾ ਕਿ ਪੁਲਸ ਨੇ ਇਸ ਮਾਮਲੇ ਵਿੱਚ ਕਾਰਵਾਈ ਕੀਤੀ ਹੈ ਅਤੇ ਹਮਲਾਵਰਾਂ ਵਿਰੁੱਧ ਐੱਫ਼. ਆਈ. ਆਰ. ਦਰਜ ਕੀਤੀ ਹੈ। ਕੋਹਲੀ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਡੀ. ਸੀ. ਪੀ. ਨਰੇਸ਼ ਡੋਗਰਾ ਨੇ ਕਿਹਾ ਕਿ ਨਿਹੰਗ ਬਾਣੇ ਵਿੱਚ ਆ ਕੇ ਅਜਿਹੀ ਘਟਨਾ ਨੂੰ ਅੰਜਾਮ ਦੇਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੂਜੇ ਹਮਲਾਵਰਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਜਲਦੀ ਹੀ ਹੋਰ ਹਮਲਾਵਰਾਂ ਨੂੰ ਫੜ ਲਿਆ ਜਾਵੇਗਾ। ਡੋਗਰਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੁਲਸ ਟੀਮਾਂ ਬਣਾਈਆਂ ਗਈਆਂ ਹਨ। ਜਾਂਚ ਵਿੱਚ ਪਤਾ ਲੱਗਾ ਹੈ ਕਿ ਹਮਲਾਵਰ ਕਿਸੇ ਪਿੰਡ ਦੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜਾਣੋ ਕੀ ਹੈ ਪੂਰਾ ਮਾਮਲਾ
ਜ਼ਿਕਰਯੋਗ ਹੈ ਕਿ ਮਿਲਾਪ ਚੌਂਕ ਕੋਲ ਦੁੱਗਲ ਚਾਂਪ ਨਾਂ ਦੀ ਦੁਕਾਨ ’ਤੇ ਬੀਤੇ ਦਿਨ ਕੁਝ ਨਿਹੰਗ ਸਿੰਘਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਸੀ। ਦੁਕਾਨ ਮਾਲਕਾਂ ਦਾ ਕਹਿਣਾ ਹੈ ਕਿ ਮੰਗਲਵਾਰ ਨੂੰ ਇਹੀ ਲੋਕ ਉਨ੍ਹਾਂ ਦੀ ਦੁਕਾਨ ’ਤੇ ਆਏ ਸਨ, ਜਿਨ੍ਹਾਂ ਦਾ ਆਰਡਰ ਸਿਰਫ਼ 20 ਮਿੰਟ ਲੇਟ ਹੋ ਗਿਆ ਸੀ, ਜਿਸ ਨੂੰ ਲੈ ਕੇ ਇਹ ਹਮਲਾ ਕੀਤਾ ਗਿਆ।
ਇਹ ਵੀ ਪੜ੍ਹੋ: ਜਲੰਧਰ ਸਮਾਰਟ ਸਿਟੀ ਦੇ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਬਣ ਗਈ ਸੂਚੀ, ਵਿਜੀਲੈਂਸ ਲਵੇਗੀ ਐਕਸ਼ਨ
ਉਥੇ ਹੀ ਇਸ ਹਮਲੇ ਤੋਂ ਬਾਅਦ ਸ਼ਹਿਰ ਦੀ ਕਾਨੂੰਨ ਵਿਵਸਥਾ ’ਤੇ ਵੀ ਸਵਾਲ ਉੱਠ ਗਿਆ ਕਿਉਂਕਿ ਜਿਨ੍ਹਾਂ ਲੋਕਾਂ ਨੇ ਹਮਲਾ ਕੀਤਾ, ਉਨ੍ਹਾਂ ਕੋਲ ਤੇਜ਼ਧਾਰ ਹਥਿਆਰ ਸਨ, ਜੋ ਪੁਲਸ ਨਾਕੇ ਵੀ ਕਰਾਸ ਕਰਦੇ ਆਏ। ਰਾਹੁਲ ਨੇ ਦੱਸਿਆ ਕਿ ਉਹ ਅਤੇ ਉਨ੍ਹਾਂ ਦੇ ਭਰਾ ਕੰਮ ਕਰ ਰਹੇ ਸਨ ਪਰ ਪਿਛਲੇ ਦਿਨੀਂ ਇਨ੍ਹਾਂ ਦਾ ਆਰਡਰ ਲੇਟ ਹੋਣ ਕਾਰਨ 20 ਲੋਕਾਂ ਨੇ ਹਮਲਾ ਕਰ ਦਿੱਤਾ, ਜੋ ਨਿਹੰਗ ਸਨ। ਪੀੜਤ ਨੇ ਕਿਹਾ ਕਿ ਉਕਤ ਲੋਕਾਂ ਨੇ ਕਿਸੇ ਨੂੰ ਨਹੀਂ ਦੇਖਿਆ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦੇ ਰਹੇ। ਉਨ੍ਹਾਂ ਕਿਹਾ ਕਿ ਜਲੰਧਰ ਵਿਚ ਕਾਨੂੰਨ ਦਾ ਕਿਸੇ ਨੂੰ ਡਰ ਨਹੀਂ ਰਿਹਾ। ਦੋਸ਼ ਹੈ ਕਿ ਹਮਲਾਵਰਾਂ ਨੇ ਦੁਕਾਨ ਵਿਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਾਨੂੰਨ ਵਿਵਸਥਾ ਦਾ ਮਜ਼ਾਕ ਬਣਾਇਆ। ਹਮਲਾਵਰਾਂ ਨੇ ਹਥਿਆਰ ਮਾਰਨ ਤੋਂ ਬਾਅਦ ਦੁਕਾਨ ਦੇ ਸ਼ੀਸ਼ੇ ਵੀ ਤੋੜੇ ਅਤੇ ਉਥੋਂ ਥਾਣਾ ਨੰਬਰ 3 ਸਿਰਫ਼ ਕੁਝ ਹੀ ਦੂਰੀ ’ਤੇ ਹੈ, ਹਾਲਾਂਕਿ ਪੁਲਸ ਦੇ ਪਹੁੰਚਣ ਤੋਂ ਪਹਿਲਾਂ ਹੀ ਮੁਲਜ਼ਮ ਉਥੋਂ ਫ਼ਰਾਰ ਹੋ ਗਏ ਸਨ।
ਇਹ ਵੀ ਪੜ੍ਹੋ: ਜਲੰਧਰ 'ਚ CM ਮਾਨ ਵੱਲੋਂ ਬਰਲਟਨ ਪਾਰਕ ਸਪੋਰਟਸ ਹੱਬ ਦਾ ਉਦਘਾਟਨ, ਅੰਮ੍ਰਿਤਸਰ ਲਈ ਵੀ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e