ਕੇਂਦਰੀ ਰਾਜ ਮੰਤਰੀ ਨੂੰ ਧਮਕੀਆਂ ਦੇਣ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, ਦੋ ਕਾਬੂ

Monday, Apr 21, 2025 - 07:14 PM (IST)

ਕੇਂਦਰੀ ਰਾਜ ਮੰਤਰੀ ਨੂੰ ਧਮਕੀਆਂ ਦੇਣ ਦੇ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, ਦੋ ਕਾਬੂ

ਮੋਗਾ : ਕੇਂਦਰੀ ਰਾਜ ਮੰਤਰੀ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਫਰੀਦਕੋਟ ਰੇਂਜ ਦੇ ਡੀਆਈਜੀ ਅਸ਼ਵਨੀ ਕਪੂਰ ਵੱਲੋਂ ਵੱਡੇ ਖੁਲਾਸੇ ਕੀਤੇ ਗਏ ਹਨ। ਪੁਲਸ ਵੱਲੋਂ ਇਸ ਦੌਰਾਨ ਚਾਰ ਵਿਅਕਤੀਆਂ ਦੀ ਪਛਾਣ ਕਰ ਲਈ ਗਈ ਹੈ ਤੇ ਦੋ ਲੋਕਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਆਈਜੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਬੀਤੇ ਦਿਨ ਇੱਕ ਗਰੁੱਪ ਦੀ ਚੈਟ ਵਾਇਰਲ ਹੋਈ, ਜਿਸ ਦਾ ਨਾਂ ਵਾਰਿਸ ਪੰਜਾਬ ਮੋਗਾ ਦੱਸਿਆ ਜਾ ਰਿਹਾ ਹੈ। ਇਸ ਚੈਟ ਵਿਚ ਬਹੁਤ ਸਾਰੇ ਲੋਕ, ਜੋ ਚੈਟਿੰਗ ਦੌਰਾਨ ਧਮਕੀਆਂ ਭਰੇ ਲਹਿਜ਼ੇ ਵਿਚ ਗੱਲਾਂ ਕਰ ਰਹੇ ਸਨ। ਇਸ ਦੌਰਾਨ ਕੁਝ ਕੇਂਦਰੀ ਮੰਤਰੀਆਂ ਦੇ ਨਾਮ ਲਏ ਜਾ ਰਹੇ ਸਨ ਤੇ ਉਨ੍ਹਾਂ ਲਈ ਧਮਕੀ ਭਰੀ ਭਾਸ਼ਾ ਦੀ ਵਰਤੋਂ ਕੀਤੀ ਜਾ ਰਹੀ ਸੀ।

ਕੀ ਨਹੀਂ ਮਿਲੇਗਾ ਪੈਟਰੋਲ-ਡੀਜ਼ਲ? ਪੰਪਾਂ 'ਤੇ ਲੱਗ ਗਈਆਂ ਲੰਬੀਆਂ-ਲੰਬੀਆਂ ਲਾਈਨਾਂ

ਇਸ ਦੌਰਾਨ ਡੀਆਈਜੀ ਨੇ ਕਿਹਾ ਕਿ ਵਾਰਿਸ ਪੰਜਾਬ ਦੇ ਮੋਗਾ ਗਰੁੱਪ ਵਿਚ ਅੰਮ੍ਰਿਤਪਾਲ ਸਿੰਘ ਦਾ ਐੱਨਐੱਸਏ ਵਧਾਏ ਜਾਣ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਦੌਰਾਨ ਅੱਜ ਸਵੇਰੇ ਐੱਫਆਈਆਰ ਨੰਬਰ ਦੋ ਰਜਿਸਟਰ ਕੀਤੀ ਗਈ ਸੀ। ਇਸੇ ਸਬੰਧ ਵਿਚ ਹੁਣ ਦੋ ਜਣਿਆਂ ਨੂੰ ਰਾਊਂਡ ਅਪ ਕਰ ਲਿਆ ਗਿਆ ਹੈ ਤੇ ਚਾਰ ਜਣਿਆਂ ਦੀ ਪਛਾਣ ਕਰ ਲਈ ਗਈ ਹੈ ਤੇ ਬਾਕੀਆਂ ਦੀ ਪਛਾਣ ਲਈ ਵੀ ਕਾਰਵਾਈ ਕੀਤੀ ਜਾ ਰਹੀ ਹੈ। ਡੀਆਈਜੀ ਨੇ ਕਿਹਾ ਕਿ ਪੰਜਾਬ ਪੁਲਸ ਪੂਰੀ ਤਰ੍ਹਾਂ ਸਾਵਧਾਨ ਹੈ। ਸ਼ਾਂਤੀ ਭੰਗ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਜੋ ਵੀ ਕਸੂਰਵਾਰ ਪਾਇਆ ਗਿਆ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Baljit Singh

Content Editor

Related News