ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ ''ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗ੍ਰਿਫ਼ਤਾਰ

Sunday, Jun 07, 2026 - 04:31 PM (IST)

ਫਿਰੋਜ਼ਪੁਰ ਦੇ ਗਾਬਾ ਕਤਲਕਾਂਡ ਮਾਮਲੇ ''ਚ ਪੁਲਸ ਦਾ ਵੱਡਾ ਐਕਸ਼ਨ, 2 ਮੁਲਜ਼ਮਾਂ ਨੂੰ ਜੰਮੂ-ਕਸ਼ਮੀਰ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ/ਫਿਰੋਜ਼ਪੁਰ : ਐਂਟੀ-ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਪੰਜਾਬ ਨੇ ਫਿਰੋਜ਼ਪੁਰ ਪੁਲਸ ਅਤੇ ਜੰਮੂ-ਕਸ਼ਮੀਰ ਪੁਲਸ ਨਾਲ ਪੂਰਨ ਤਾਲਮੇਲ ਵਾਲੇ ਸਾਂਝੇ ਆਪਰੇਸ਼ਨ ਤਹਿਤ ਫਿਰੋਜ਼ਪੁਰ ਦੇ ਇੱਕ ਦੁਕਾਨਦਾਰ ਦੇ ਕਤਲ ਕੇਸ 'ਚ ਸ਼ਾਮਲ ਰਾਜਸਥਾਨ ਆਧਾਰਿਤ ਦੋ ਸ਼ੂਟਰਾਂ ਨੂੰ ਜੰਮੂ-ਕਸ਼ਮੀਰ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਵਿਸ਼ਨੂੰ ਕੁਮਾਰ ਵਾਸੀ ਰੂਪਬਾਸ, ਭਰਤਪੁਰ (ਰਾਜਸਥਾਨ) ਅਤੇ ਰਾਹੁਲ ਮਹਾਵਰ ਵਾਸੀ ਅਨੰਤਪੁਰਾ, ਕੋਟਾ (ਰਾਜਸਥਾਨ) ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ 'ਚੋਂ ਇੱਕ .30 ਬੋਰ ਦਾ ਬੇਰੇਟਾ ਪਿਸਤੌਲ ਸਮੇਤ 10 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਸਵਾਰ ਦੋ ਹਮਲਾਵਰਾਂ ਨੇ 1 ਜੂਨ, 2026 ਨੂੰ ਫਿਰੋਜ਼ਪੁਰ ਦੇ ਮੱਖੂ ਵਿਖੇ ਗਾਬਾ ਜਨਰਲ ਸਟੋਰ ਦੇ ਮਾਲਕ ਗੁਰਚਰਨ ਸਿੰਘ ਗਾਬਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਵਿਸ਼ਨੂੰ ਦਾ ਜਬਰਨ ਵਸੂਲੀ, ਡਕੈਤੀ, ਚੋਰੀ ਅਤੇ ਅਸਲਾ ਐਕਟ ਦੀ ਉਲੰਘਣਾ ਨਾਲ ਸਬੰਧਿਤ ਅਪਰਾਧਿਕ ਪਿਛੋਕੜ ਹੈ ਅਤੇ ਉਸ ’ਤੇ ਰਾਜਸਥਾਨ ਪੁਲਸ ਵੱਲੋਂ 10,000 ਰੁਪਏ ਦਾ ਇਨਾਮ ਰੱਖਿਆ ਗਿਆ ਹੈ। ਇਸ ਮਾਮਲੇ ਵਿੱਚ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਸ (ਏ. ਡੀ. ਜੀ. ਪੀ.) ਏ. ਜੀ. ਟੀ. ਐੱਫ. ਪ੍ਰਮੋਦ ਬਾਨ ਨੇ ਕਿਹਾ ਕਿ ਵਾਰਦਾਤ ਤੋਂ ਬਾਅਦ ਏ. ਜੀ. ਟੀ. ਐੱਫ. ਪੰਜਾਬ ਵੱਲੋਂ ਡੀ. ਐੱਸ. ਪੀ. ਰਾਜਨ ਪਰਮਿੰਦਰ ਸਿੰਘ ਦੀ ਨਿਗਰਾਨੀ ਹੇਠ ‘ਹਿੱਲ ਟਰੈਪ’ ਨਾਂ ਦਾ ਵਿਸ਼ੇਸ਼ ਆਪਰੇਸ਼ਨ ਚਲਾਇਆ ਗਿਆ ਅਤੇ ਰਾਜਸਥਾਨ ਵਿੱਚ ਵੱਡੇ ਪੱਧਰ ’ਤੇ ਛਾਪੇਮਾਰੀ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਛਾਪੇਮਾਰੀਆਂ ਦੌਰਾਨ ਮਿਲੀ ਪੁਖ਼ਤਾ ਇਤਲਾਹ ਮਿਲੀ ਸੀ ਕਿ ਮੁਲਜ਼ਮਾਂ ਦੀਆਂ ਜੰਮੂ ਅਤੇ ਕਸ਼ਮੀਰ 'ਚਛੁਪਣਗਾਹਾਂ ਹਨ, ਜਿਸ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਏ. ਜੀ. ਟੀ. ਐੱਫ. ਪੰਜਾਬ, ਫਿਰੋਜ਼ਪੁਰ ਪੁਲਸ ਅਤੇ ਜੰਮੂ ਅਤੇ ਕਸ਼ਮੀਰ ਪੁਲਸ ਵੱਲੋਂ ਸਾਂਝਾ ਆਪਰੇਸ਼ਨ ਚਲਾਇਆ ਗਿਆ।

ਇਹ ਵੀ ਪੜ੍ਹੋ : ਬਿਜਲੀ ਕੁਨੈਕਸ਼ਨਾਂ ਨੂੰ ਲੈ ਕੇ ਲੋਕਾਂ ਨੂੰ ਵੱਡੀ ਰਾਹਤ! ਪੰਜਾਬ-ਹਰਿਆਣਾ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ

ਏ.ਡੀ.ਜੀ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਨੂੰ ਜੰਮੂ ਅਤੇ ਕਸ਼ਮੀਰ ਵਿੱਚ ਪੁਲਸ ਸਟੇਸ਼ਨ ਕੁੱਦ ਨੇੜੇ ਪਤਨੀਟੌਪ-ਕੁੱਦ ਰੋਡ ’ਤੇ ਲਗਾਏ ਨਾਕੇ ’ਤੇ ਰੋਕਿਆ ਗਿਆ। ਪੁਲਸ ਟੀਮ ਨੂੰ ਦੇਖਦਿਆਂ ਮੁਲਜ਼ਮਾਂ ਨੇ ਫ਼ਰਾਰ ਹੋਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਬੜੀ ਮੁਸਤੈਦੀ ਨਾਲ ਦੋਵਾਂ ਮੁਲਜ਼ਮਾਂ ਨੂੰ ਇੱਕ ਪਿਸਤੌਲ ਸਮੇਤ ਸਫ਼ਲਤਾ ਪੂਰਵਕ ਕਾਬੂ ਕਰ ਲਿਆ। ਫਿਰੋਜ਼ਪੁਰ ਦੇ ਸੀਨੀਅਰ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲਸ ਟੀਮਾਂ ਹੁਣ ਘਟਨਾ ਪਿਛਲੀ ਅਸਲ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਵਿਚ ਜੁੱਟੀਆਂ ਹਨ, ਜਿਸ ਤਹਿਤ ਹਮਲੇ ਦੀ ਯੋਜਨਾ ਬਣਾਉਣ ਵਾਲੇ, ਵਿੱਤੀ ਸਹਾਇਤਾ ਜਾਂ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਵਾਲੇ ਵਿਅਕਤੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
 


author

Babita

Content Editor

Related News