ਵਾਲੀਬਾਲ ਪਲੇਅਰ ਦੇ ਕਤਲ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

Friday, Jun 20, 2025 - 11:08 AM (IST)

ਵਾਲੀਬਾਲ ਪਲੇਅਰ ਦੇ ਕਤਲ ਮਾਮਲੇ ''ਚ ਪੁਲਸ ਦੀ ਵੱਡੀ ਕਾਰਵਾਈ, 3 ਮੁਲਜ਼ਮ ਹਥਿਆਰਾਂ ਸਮੇਤ ਗ੍ਰਿਫ਼ਤਾਰ

ਤਰਨਤਾਰਨ (ਰਮਨ ਚਾਵਲਾ)-ਬੀਤੇ ਮੰਗਲਵਾਰ ਦਾਣਾ ਮੰਡੀ ਸਰਹਾਲੀ ਕਲਾਂ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਇਕ ਨਾਬਾਲਿਗ ਵਾਲੀਬਾਲ ਪਲੇਅਰ ਦਾ ਕਤਲ ਕਰ ਦਿੱਤਾ ਗਿਆ ਸੀ। ਜਿਸ ਦੇ ਸਬੰਧ ਵਿਚ ਪੁਲਸ ਨੇ ਕੁੱਲ 13 ਵਿਅਕਤੀਆਂ ਖਿਲਾਫ ਪਰਚਾ ਦਰਜ ਕਰਦੇ ਹੋਏ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ। ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੀ ਪੁਲਸ ਵੱਲੋਂ ਇਸ ਮਾਮਲੇ ’ਚ 2 ਨਾਬਾਲਿਗਾਂ ਸਮੇਤ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਦੌਰਾਨ ਪੁਲਸ ਨੇ ਹੱਤਿਆ ਲਈ ਵਰਤੇ ਗਏ ਤੇਜ਼ਧਾਰ ਹਥਿਆਰਾਂ ਨੂੰ ਵੀ ਬਰਾਮਦ ਕਰ ਲਿਆ ਹੈ।

ਇਹ ਵੀ ਪੜ੍ਹੋ-ਵਾਲੀਬਾਲ ਪਲੇਅਰ ਦੇ ਕਤਲ ਮਾਮਲੇ 'ਚ ਵੱਡੀ ਅਪਡੇਟ, ਸਾਹਮਣੇ ਆਈਆਂ ਅਹਿਮ ਗੱਲਾਂ

ਪ੍ਰੈੱਸ ਕਾਨਫਰਸ ਦੌਰਾਨ ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਬੀਤੇ ਮੰਗਲਵਾਰ ਸਰਹਾਲੀ ਕਲਾਂ ਦੀ ਦਾਣਾ ਮੰਡੀ ਵਿਖੇ ਬਿਬੇਕਬੀਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਨਿਵਾਸੀ ਪਿੰਡ ਠੱਟਾ ਦਾ ਤੇਜ਼ਧਾਰ ਹਥਿਆਰਾਂ ਨਾਲ ਉਸਦੇ ਹੀ ਨਾਲ ਪੁਰਾਣੇ ਸਮੇਂ ਵਿਚ ਪੜ੍ਹਨ ਵਾਲੇ ਨੌਜਵਾਨਾਂ ਵੱਲੋਂ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਥਾਣਾ ਸਰਹਾਲੀ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਕੁੱਲ 13 ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਇਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਸੀ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, 18,19,20 ਤੇ 21 ਦੀ ਪੜ੍ਹੋ ਤਾਜ਼ਾ ਅਪਡੇਟ

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਹੱਤਿਆ ਦਾ ਮੁੱਖ ਕਾਰਨ ਸਕੂਲ ’ਚ ਪੜ੍ਹਨ ਸਮੇਂ ਦੀ ਰੰਜਿਸ਼ ਨੂੰ ਦੱਸਿਆ ਜਾ ਰਿਹਾ ਹੈ ਪ੍ਰੰਤੂ ਪੁਲਸ ਇਸਦੀ ਅਸਲੀਅਤ ਤੱਕ ਪੁੱਜਣ ਲਈ ਬਰੀਕੀ ਨਾਲ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਰਹਾਲੀ ਅਤੇ ਥਾਣਾ ਹਰੀਕੇ ਦੇ ਮੁਖੀਆਂ ਵੱਲੋਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰਦੇ ਹੋਏ ਹੱਤਿਆ ਲਈ ਵਰਤੇ ਗਏ ਹਥਿਆਰ, ਜਿਨ੍ਹਾਂ ਵਿਚ ਇਕ ਦਾਤਰ ਅਤੇ ਕਿਰਚ ਸ਼ਾਮਲ ਹੈ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹੱਤਿਆ ਮਾਮਲੇ ’ਚ ਨਾਮਜ਼ਦ ਦੋ ਮੁਲਜ਼ਮ ਨਬਾਲਿਗ ਹਨ, ਜਿਨ੍ਹਾਂ ਨੂੰ ਬਾਲ ਸੁਧਾਰ ਘਰ ਵਿਚ ਭੇਜਿਆ ਜਾਵੇਗਾ ਜਦਕਿ ਤੀਸਰੇ ਦੀ ਪਹਿਚਾਣ ਜਗਲੀਨ ਸਿੰਘ ਉਰਫ ਹਰਨੂਰ ਗੋਲਣ ਪੁੱਤਰ ਦਵਿੰਦਰ ਸਿੰਘ ਉਰਫ ਸੁਰਜਨ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ ਜੋ ਕਰੀਬ ਡੇਢ ਮਹੀਨੇ ਪਹਿਲਾਂ ਹੀ 18 ਸਾਲ ਦਾ ਹੋਇਆ ਹੈ।

ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ

ਐੱਸ.ਐੱਸ.ਪੀ. ਦੀਪਕ ਪਾਰੀਕ ਨੇ ਦੱਸਿਆ ਕਿ ਮ੍ਰਿਤਕ ਬਿਬੇਕਬੀਰ ਸਿੰਘ ਦਾ ਸਿਵਲ ਹਸਪਤਾਲ ਤਰਨਤਾਰਨ ਵਿਖੇ ਅੱਜ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਹੈ, ਜਿਨ੍ਹਾਂ ਵੱਲੋਂ ਉਸਦਾ ਅੰਤਿਮ ਸਸਕਾਰ ਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਡੀ. ਐੱਸ. ਪੀ. ਲਵਕੇਸ਼ ਕੁਮਾਰ, ਥਾਣਾ ਹਰੀਕੇ ਦੇ ਮੁਖੀ ਕਵਲਜੀਤ ਰਾਏ, ਥਾਣਾ ਸਰਹਾਲੀ ਦੇ ਮੁਖੀ ਬਲਜਿੰਦਰ ਸਿੰਘ, ਪੀ.ਆਰ.ਓ ਜਗਦੀਪ ਸਿੰਘ, ਪ੍ਰਿੰਸ ਪ੍ਰੀਤ ਸਿੰਘ ਆਦਿ ਕਰਮਚਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News